November 14, 2025, 5:48 am
----------- Advertisement -----------
HomeNewsLatest Newsਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਰਜਿਸਟ੍ਰੇਸ਼ਨ ਤੇ ਪਲੇਸਮੈਂਟ ਕੈਂਪ 9 ਜੁਲਾਈ...

ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਰਜਿਸਟ੍ਰੇਸ਼ਨ ਤੇ ਪਲੇਸਮੈਂਟ ਕੈਂਪ 9 ਜੁਲਾਈ ਤੋਂ

Published on

----------- Advertisement -----------

ਕਪੂਰਥਲਾ: ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਗਵਰਨਿੰਗ ਕੌਂਸਲ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਉਪਲੱਬਧ ਕਰਵਾਉਣ ਦੇ ਉਦੇਸ਼ ਨਾਲ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਜੁਲਾਈ ਮਹੀਨੇ ਤੋਂ ਬਲਾਕ ਪੱਧਰੀ ਰਜਿਸਟ੍ਰੇਸ਼ਨ –ਕਮ- ਪਲੇਸਮੈਂਟ ਕੈਂਪ ਲਗਾਉਣ ਦਾ ਸਿਲਸਿਲਾ ਸ਼ੁਰੂ ਕੀਤਾ ਜਾ ਰਿਹਾ ਹੈ।


ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰਾਜਨ ਸ਼ਰਮਾ ਨੇ ਦੱਸਿਆ ਕਿ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਜਿਲ੍ਹੇ ਦੇ ਰੋਜ਼ਗਾਰ ਦੇ ਇਛੁੱਕ ਹਰੇਕ ਪ੍ਰਾਰਥੀ ਤੱਕ ਆਪਣੀ ਪਹੁੰਚ ਯਕੀਨੀ ਬਣਾਉਣ ਲਈ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰਾਂ ਵਿਖੇ ਬਲਾਕ ਪੱਧਰੀ ਰਜਿਸਟ੍ਰੇਸ਼ਨ –ਕਮ- ਪਲੇਸਮੈਂਟ ਕੈਂਪ ਲਾਏ ਜਾ ਰਹੇ ਹਨ ।

ਉਨ੍ਹਾਂ ਦੱਸਿਆ ਕਿ ਇਸ ਲੜੀ ਤਹਿਤ ਪਹਿਲਾ ਕੈਂਪ 09 ਜੁਲਾਈ ਨੂੰ ਬਲਾਕ ਵਿਕਾਸ ਅਤੇ ਪੰਚਾਇਤ ਦਫਤਰ, ਢਿੱਲਵਾਂ, ਦੂਸਰਾ ਕੈਂਪ 23 ਜੁਲਾਈ ਨੂੰ ਬਲਾਕ ਵਿਕਾਸ ਅਤੇ ਪੰਚਾਇਤ ਦਫਤਰ, ਕਪੂਰਥਲਾ ਅਤੇ ਤੀਸਰਾ ਕੈਂਪ 09 ਅਗਸਤ ਨੂੰ ਬਲਾਕ ਵਿਕਾਸ ਅਤੇ ਪੰਚਾਇਤ ਦਫਤਰ, ਨਡਾਲਾ ਵਿਖੇ ਲੱਗੇਗਾ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਚੌਥਾ ਕੈਂਪ 22 ਅਗਸਤ ਨੂੰ ਬਲਾਕ ਵਿਕਾਸ ਅਤੇ ਪੰਚਾਇਤ ਦਫਤਰ, ਸੁਲਤਾਨਪੁਰ ਲੋਧੀ ਅਤੇ ਪੰਜਵਾਂ ਕੈਂਪ 29 ਅਗਸਤ ਨੂੰ ਬਲਾਕ ਵਿਕਾਸ ਅਤੇ ਪੰਚਾਇਤ ਦਫਤਰ, ਫਗਵਾੜ੍ਹਾ ਵਿਖੇ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਕੈਂਪ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-.ਸੀ.ਈ.ਓ. ਡੀ.ਬੀ.ਈ.ਈ. ਅਮਰਦੀਪ ਸਿੰਘ ਗੁਜ਼ਰਾਲ ਦੀ ਅਗਵਾਈ ਤਹਿਤ ਲਾਏ ਜਾਣਗੇ।


ਜਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਪ੍ਰਾਈਵੇਟ ਖੇਤਰ ਦੀਆਂ ਨਾਮਵਰ ਕੰਪਨੀਆਂ ਜਿਵੇਂ ਕਿ ਆਈ.ਟੀ.ਸੀ., ਐਸ.ਐਸ.ਕੇ., ਰੇਲਟੈਕ, ਸੇਵਾ ਕੇਂਦਰ, ਐਕਸਿਸ ਬੈਂਕ, ਹੋਟਲ ਰਮਾਡਾ, ਜੀ.ਐਨ.ਏ. ਇੰਟਰਪ੍ਰਾਈਜਸ, ਪ੍ਰੀਤਿਕਾ ਇੰਜ, ਫੋਨ ਪੇ, ਇਨੋਵੇਟਿਵ ਆਟੋਜ਼ ਆਦਿ ਵਲੋਂ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਕਪੂਰਥਲਾ ਵਲੋਂ ਮੌਕੇ ਉੱਤੇ ਹੀ ਪ੍ਰਾਰਥੀਆਂ ਦੀ ਮੁਫਤ ਰਜਿਸਟ੍ਰੇਸ਼ਨ ਵੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਸਮਾਂ ਸਵੇਰੇ 10.00 ਤੋਂ 2.00 ਵਜ਼ੇ ਤੱਕ ਹੋਵੇਗਾ। ਉਨ੍ਹਾਂ ਨੇ ਜਿਲ੍ਹੇ ਦੇ ਰੋਜ਼ਗਾਰ ਦੇ ਇਛੁੱਕ ਨੌਜਵਾਨਾਂ ਨੂੰ ਆਪਣੇ ਵਿਦਿਅਕ ਸਰਟੀਫਿਕੇਟ ਅਤੇ ਅਧਾਰ ਕਾਰਡ ਆਦਿ ਦਸਤਾਵੇਜਾਂ ਦੀ ਫੋਟੋਕਾਪੀ ਲੈਕੇ ਇਨ੍ਹਾਂ ਕੈਪਾਂ ਵਿੱਚ ਸਰਗਰਮੀ ਨਾਲ ਭਾਗ ਲੈਣ ਦੀ ਅਪੀਲ ਕੀਤੀ । ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪੰਜਵੀ ਮੰਜਿਲ, ਨਵਾਂ ਪ੍ਰਬੰਧਕੀ ਕੰਪਲੈਕਸ, ਕਪੂਰਥਲਾ ਵਿਖੇ ਕਿਸੇ ਕੰਮ ਵਾਲੇ ਦਿਨ ਪਹੁੰਚ ਕੇ ਜਾਂ ਹੈਲਪਲਾਈਨ ਨੰਬਰ 98882-19247 ‘ਤੇ ਸੰਪਰਕ ਕਰ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿੱਚ ਪਰਾਲੀ ਸਾੜਨ ਦੇ 312 ਨਵੇਂ ਮਾਮਲੇ, ਮੁਕਤਸਰ ਸਭ ਤੋਂ ਵੱਧ ਪ੍ਰਭਾਵਿਤ

ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (CAQM) ਦੀਆਂ ਵਾਰ-ਵਾਰ ਚਿਤਾਵਨੀਆਂ ਦੇ ਬਾਵਜੂਦ ਪੰਜਾਬ ਵਿੱਚ ਪਰਾਲੀ...

ਤਰਨ ਤਾਰਨ ਜ਼ਿਮਨੀ ਚੋਣ: ਵੋਟਿੰਗ ਫੀਸਦ ‘ਆਪ’ ਦੇ ਪੱਖ ਵਿੱਚ, ਪਾਰਟੀ ਕਰ ਸਕਦੀ ਉਲਟਫੇਰ

ਤਰਨਤਾਰਨ ਵਿਧਾਨ ਸਭਾ ਸੀਟ ’ਤੇ ਜ਼ਿਮਨੀ ਚੋਣਾਂ ਲਈ ਮੰਗਲਵਾਰ ਨੂੰ ਵੋਟਿੰਗ ਹੋਈ। ਚੋਣ ਕਮਿਸ਼ਨ...

ਆਪ ਸਰਕਾਰ ਨੇ ਪੰਜਾਬ ਦੇ ਹਵਾਈ ਅੱਡਿਆਂ ਨੂੰ ਦਿੱਤਾ ਵੱਡਾ ਹੁਲਾਰਾ, ਰੁਕਿਆ ਹੋਇਆ ਹਲਵਾਰਾ ਪ੍ਰੋਜੈਕਟ ਵੀ ਮੁੜ ਸੁਰਜੀਤ !

ਚੰਡੀਗੜ੍ਹ, 11 ਨਵੰਬਰ, 202:ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ)...

ਧਰਮਿੰਦਰ ਦੀ ਧੀ ਈਸ਼ਾ ਦਿਓਲ ਨੇ ਪਿਤਾ ਦੀ ਮੌ.ਤ ਦੀ ਖ਼ਬਰ ਨੂੰ ਦੱਸਿਆ ਝੂਠ, ਕਿਹਾ-“ਮੇਰੇ ਪਾਪਾ ਠੀਕ ਹਨ’

ਬਾਲੀਵੁੱਡ ਅਦਾਕਾਰ ਧਰਮਿੰਦਰ ਦੀ ਮੌਤ ਦੀਆਂ ਖਬਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ।...

ਦਿੱਲੀ ਵਿੱਚ ਲਗਾਤਾਰ ਵੱਧ ਰਹੇ ਪ੍ਰਦੂਸ਼ਣ ‘ਤੇ ਵੱਡਾ ਫੈਸਲਾ, GRAP-3 ਲਾਗੂ

ਰਾਜਧਾਨੀ ਦਿੱਲੀ ਵਿੱਚ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਸ਼ਹਿਰ ਦਾ ਔਸਤ AQI...

ਪੱਕੇ ਤੌਰ ’ਤੇ ਹੋਵੇਗੀ ਬੰਦ ਜ਼ੀਰਾ ਸ਼ਰਾਬ ਫੈਕਟਰੀ

ਪੰਜਾਬ ਸਰਕਾਰ ਨੇ ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਇੱਕ ਜੀਰੇ ਦੀ ਡਿਸਟਿਲਰੀ ਬਾਰੇ ਨੈਸ਼ਨਲ...

ਅਕਾਲੀ ਦਲ ਵਾਰਿਸ ਪੰਜਾਬ ਦੇ ਇਲੈਕਸ਼ਨ ਇੰਚਾਰਜ ‘ਤੇ ਹੋਇਆ ਹਮਲਾ, ਅੱਗ ਲੱਗਣ ਕਾਰਨ ਗੱਡੀ ਸੜ ਕੇ ਹੋਈ ਸੁਆਹ

ਅਕਾਲੀ ਦਲ ਵਾਰਿਸ ਪੰਜਾਬ ਦੇ ਇਲੈਕਸ਼ਨ ਇੰਚਾਰਜ ਨਾਲ ਜੁੜੀ ਖਬਰ ਸਾਹਮਣੇ ਆਈ ਹੈ। ‘ਇਲੈਕਸ਼ਨ...