September 4, 2026, 2:11 pm
----------- Advertisement -----------
HomeNewsBreaking Newsਕਪੂਰਥਲਾ ਪੁਲਿਸ ਨੇ ਫੜਿਆ ਨਸ਼ਾ ਤਸਕਰ, 500 ਗ੍ਰਾਮ ਗਾਂਜਾ ਬਰਾਮਦ

ਕਪੂਰਥਲਾ ਪੁਲਿਸ ਨੇ ਫੜਿਆ ਨਸ਼ਾ ਤਸਕਰ, 500 ਗ੍ਰਾਮ ਗਾਂਜਾ ਬਰਾਮਦ

Published on

----------- Advertisement -----------

ਕਪੂਰਥਲਾ ਦੇ ਫਗਵਾੜਾ ਸਬ ਡਵੀਜ਼ਨ ‘ਚ ਇਕ ਨੌਜਵਾਨ ਨੂੰ 500 ਗ੍ਰਾਮ ਗਾਂਜੇ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਇਹ ਕਾਰਵਾਈ ਮਹਿਦੂਦਾਂ ਪੁਲਿਸ ਚੌਕੀ ਵੱਲੋਂ ਕੀਤੀ ਗਈ ਹੈ। ਇਸ ਦੀ ਪੁਸ਼ਟੀ ਕਰਦਿਆਂ ਤਫ਼ਤੀਸ਼ੀ ਅਫ਼ਸਰ ਏਐਸਆਈ ਦਰਸ਼ਨ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦਾ ਪੁਲਿਸ ਰਿਮਾਂਡ ਵੀ ਹਾਸਲ ਕੀਤਾ ਗਿਆ ਹੈ।

ਜਾਣਕਾਰੀ ਦਿੰਦਿਆਂ ਥਾਣਾ ਸਤਨਾਮਪੁਰਾ ਦੇ ਐਸਐਚਓ ਗੌਰਵ ਧੀਰ ਨੇ ਦੱਸਿਆ ਕਿ ਜਦੋਂ ਮਹਿਦੂ ਪੁਲਿਸ ਚੌਕੀ ਦੇ ਇੰਚਾਰਜ ਏਐਸਆਈ ਦਰਸ਼ਨ ਸਿੰਘ ਪੁਲਿਸ ਪਾਰਟੀ ਨਾਲ ਗਸ਼ਤ ਕਰਦੇ ਹੋਏ ਨਾਨਕ ਨਗਰੀ ਇਲਾਕੇ ਵਿੱਚ ਪੁੱਜੇ ਤਾਂ ਉਨ੍ਹਾਂ ਇੱਕ ਨੌਜਵਾਨ ਨੂੰ ਆਉਂਦਾ ਦੇਖਿਆ। ਜਿਸ ਨੇ ਆਪਣੇ ਹੱਥ ਵਿੱਚ ਕਾਲੇ ਰੰਗ ਦਾ ਲਿਫਾਫਾ ਫੜਿਆ ਹੋਇਆ ਸੀ।

ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਲਿਫਾਫਾ ਹੇਠਾਂ ਸੁੱਟ ਦਿੱਤਾ ਅਤੇ ਇਕ ਰੈਸਟੋਰੈਂਟ ਦੇ ਕੈਬਿਨ ਵਿਚ ਲੁਕ ਗਿਆ। ਐਸਐਚਓ ਨੇ ਦੱਸਿਆ ਕਿ ਉਕਤ ਨੌਜਵਾਨ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ ਗਈ। ਜਿਸ ਨੇ ਆਪਣਾ ਨਾਮ ਕਾਬੁਲ ਕੁਮਾਰ ਮਾਥੋ ਵਾਸੀ ਮੂਸਾਪੁਰ, ਸਮਸਤੀਪੁਰ, ਬਿਹਾਰ ਦੱਸਿਆ ਹੈ।

ਪੁਲਿਸ ਟੀਮ ਨੇ ਦੱਸਿਆ ਕਿ ਜਦੋਂ ਕਾਬੁਲ ਕੁਮਾਰ ਵੱਲੋਂ ਸੁੱਟੇ ਗਏ ਲਿਫ਼ਾਫ਼ੇ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਕੀਤੀ ਗਈ ਤਾਂ ਲਿਫ਼ਾਫ਼ੇ ਵਿੱਚੋਂ 500 ਗ੍ਰਾਮ ਗਾਂਜਾ ਬਰਾਮਦ ਹੋਇਆ। ਜਿਸ ਤੋਂ ਬਾਅਦ ਦੋਸ਼ੀ ਕਾਬੁਲ ਕੁਮਾਰ ਦੇ ਖਿਲਾਫ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਜਾਂਚ ਅਧਿਕਾਰੀ ਏਐਸਆਈ ਦਰਸ਼ਨ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦਾ ਪੁਲਿਸ ਰਿਮਾਂਡ ਵੀ ਹਾਸਲ ਕੀਤਾ ਗਿਆ ਹੈ। ਜਿਸ ਦੌਰਾਨ ਪੁੱਛਗਿੱਛ ‘ਚ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...