September 6, 2026, 5:44 pm
----------- Advertisement -----------
HomeNewsLatest Newsਕਪੂਰਥਲਾ 'ਚ ਨਿੱਜੀ ਬੱਸ ਨੇ ਬਾਈਕ ਨੂੰ ਮਾਰੀ ਟੱਕਰ; ਨੌਜਵਾਨ ਨੇ ਹਸਪਤਾਲ...

ਕਪੂਰਥਲਾ ‘ਚ ਨਿੱਜੀ ਬੱਸ ਨੇ ਬਾਈਕ ਨੂੰ ਮਾਰੀ ਟੱਕਰ; ਨੌਜਵਾਨ ਨੇ ਹਸਪਤਾਲ ‘ਚ ਤੋੜਿਆ ਦਮ

Published on

----------- Advertisement -----------

ਕਪੂਰਥਲਾ ਦੇ ਸੁਲਤਾਨਪੁਰ ਲੋਧੀ ਰੋਡ ‘ਤੇ ਇੱਕ ਨਿੱਜੀ ਬੱਸ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ ‘ਚ ਬਾਈਕ ਸਵਾਰ ਦੀ ਮੌਤ ਹੋ ਗਈ। ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਹੈ। ਚੌਕੀ ਇੰਚਾਰਜ ਨੇ ਦੱਸਿਆ ਕਿ ਬੱਸ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਡਰਾਈਵਰ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜਤਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਪਿੰਡ ਢੁੱਡੀਆਂਵਾਲ ਪਿੰਡ ਦੇ ਬਾਹਰ ਮੇਨ ਰੋਡ ‘ਤੇ ਸਥਿਤ ਆਟਾ ਚੱਕੀ ‘ਤੇ ਕਣਕ ਪਿਸਵਾਉਣ ਲਈ ਮੋਟਰਸਾਈਕਲ ‘ਤੇ ਘਰੋਂ ਗਿਆ ਸੀ। ਇਸ ਦੌਰਾਨ ਸੁਲਤਾਨਪੁਰ ਲੋਧੀ ਵੱਲੋਂ ਆ ਰਹੀ ਇੱਕ ਪ੍ਰਾਈਵੇਟ ਬੱਸ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜ਼ਖਮੀ ਜਤਿੰਦਰ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ। ਪਰ ਉਥੇ ਡਿਊਟੀ ‘ਤੇ ਮੌਜੂਦ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਅਤੇ ਬੱਸ ਚਾਲਕ ਜੁਗਰਾਜ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਅਤੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...