ਪੰਜਾਬ ਦੇ ਕਪੂਰਥਲਾ ‘ਚ ਵਿਧਾਇਕ ਰਾਣਾ ਗੁਰਜੀਤ ਸਿੰਘ ਦੇ ਖਾਸ ਮੰਨੇ ਜਾਂਦੇ ਪਿੰਡ ਬੂਟ ਦੇ ਸਰਪੰਚ ਅਤੇ ਪੰਚ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਦੋਵਾਂ ‘ਤੇ ਦੋਸ਼ ਹੈ ਕਿ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਦੀ ਬਜਾਏ ਪੰਚਾਇਤੀ ਜ਼ਮੀਨ ‘ਤੇ ਟਾਈਲਾਂ ਦੀ ਫੈਕਟਰੀ ਲਗਾ ਦਿੱਤੀ ਅਤੇ ਵਿਕਾਸ ਫੰਡਾਂ ਦੀ ਸਹੀ ਵਰਤੋਂ ਨਹੀਂ ਕੀਤੀ ਗਈ। ਬੀਡੀਪੀਓ ਅਮਰਜੀਤ ਸਿੰਘ ਨੇ ਦੱਸਿਆ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਵੱਲੋਂ ਉਨ੍ਹਾਂ ਦੀ ਰਿਪੋਰਟ ਤੋਂ ਬਾਅਦ ਦੋਵਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਦੱਸ ਦਈਏ ਕਿ ਪਿੰਡ ਬੂਟ ਦੇ ਲੋਕਾਂ ਨੇ ਸਰਪੰਚ ਰਾਜਪਾਲ ਸਿੰਘ ਅਤੇ ਪੰਚ ਬਲਵਿੰਦਰ ਖ਼ਿਲਾਫ਼ ਸ਼ਿਕਾਇਤ ਕੀਤੀ ਸੀ। ਡੀਡੀਪੀਓ ਕਪੂਰਥਲਾ ਨੇ ਵਿਭਾਗ ਨੂੰ ਸੂਚਿਤ ਕੀਤਾ ਸੀ ਕਿ ਰਾਜਪਾਲ ਸਿੰਘ ਸਰਪੰਚ ਗ੍ਰਾਮ ਪੰਚਾਇਤ ਬੂਟ ਨੇ ਨਾਜਾਇਜ਼ ਕਬਜ਼ੇ ਹਟਾਉਣ ਲਈ ਕੋਈ ਕਾਰਵਾਈ ਨਹੀਂ ਕੀਤੀ। ਅਤੇ ਪੰਚ ਬਲਵਿੰਦਰ ਸਿੰਘ ਨੇ ਟਾਈਲਾਂ ਦੀ ਫੈਕਟਰੀ ਲਗਾਈ ਹੋਈ ਹੈ।
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਨੇ ਰਾਜਪਾਲ ਸਿੰਘ ਸਰਪੰਚ ਅਤੇ ਬਲਵਿੰਦਰ ਸਿੰਘ ਪੰਚ ਨੂੰ ਨੋਟਿਸ ਜਾਰੀ ਕਰਕੇ ਸਪੱਸ਼ਟੀਕਰਨ ਮੰਗਿਆ ਸੀ। ਦੋਵਾਂ ਦੇ ਜਵਾਬ ਤਸੱਲੀਬਖਸ਼ ਨਾ ਹੋਣ ‘ਤੇ ਦੋਵਾਂ ‘ਤੇ ਕਾਰਵਾਈ ਕੀਤੀ ਗਈ ਹੈ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਨੇ ਰਾਜਪਾਲ ਸਿੰਘ ਸਰਪੰਚ ਅਤੇ ਬਲਵਿੰਦਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਬੀਡੀਪੀਓ ਢਿਲਵਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਇਨ੍ਹਾਂ ਨਾਲ ਸਬੰਧਤ ਬੈਂਕ ਖਾਤੇ ਤੁਰੰਤ ਸੀਲ ਕੀਤੇ ਜਾਣ।
----------- Advertisement -----------
ਕਪੂਰਥਲਾ: ਸਰਪੰਚ ਤੇ ਪੰਚ ਤੁਰੰਤ ਪ੍ਰਭਾਵ ਨਾਲ ਮੁਅੱਤਲ; ਨਾਜਾਇਜ਼ ਕਬਜ਼ੇ ਅਤੇ ਕਰੋੜਾਂ ਦੇ ਫੰਡਾਂ ਦੀ ਦੁਰਵਰਤੋਂ ਦੇ ਦੋਸ਼
Published on
----------- Advertisement -----------
----------- Advertisement -----------












