ਕਪੂਰਥਲਾ ਦੇ ਸੁਲਤਾਨਪੁਰ ਲੋਧੀ ਇਲਾਕੇ ‘ਚ ਡੱਲਾ ਰੋਡ ‘ਤੇ ਟਿੱਪਰ ਅਤੇ ਬਾਈਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ ਹੈ। ਜਿਸ ਵਿੱਚ ਇੱਕ ਬਾਈਕ ਸਵਾਰ ਦੀ ਮੌਤ ਹੋ ਗਈ ਹੈ। ਜਦਕਿ ਦੂਜਾ ਬਾਈਕ ਸਵਾਰ ਵਿਅਕਤੀ ਗੰਭੀਰ ਰੂਪ ‘ਚ ਜ਼ਖਮੀ ਹੈ ਅਤੇ ਸਿਵਲ ਹਸਪਤਾਲ ‘ਚ ਜ਼ੇਰੇ ਇਲਾਜ ਹੈ।
ਦੱਸਿਆ ਜਾ ਰਿਹਾ ਹੈ ਕਿ ਦੋਵੇਂ ਨੌਜਵਾਨ ਨਰਸਿੰਗ ਦੇ ਵਿਦਿਆਰਥੀ ਸਨ ਅਤੇ ਦੋ ਮਹੀਨੇ ਦੀ ਟਰੇਨਿੰਗ ਪੂਰੀ ਕਰਕੇ ਅੱਜ ਪਹਿਲੇ ਦਿਨ ਕਾਲਜ ਜਾ ਰਹੇ ਸਨ। ਜਦੋਂ ਉਹ ਡੱਲਾ ਰੋਡ ’ਤੇ ਪੈਟਰੋਲ ਪੰਪ ਨੇੜੇ ਪਹੁੰਚੇ ਤਾਂ ਅਚਾਨਕ ਸਾਹਮਣੇ ਤੋਂ ਇੱਕ ਟਿੱਪਰ ਆ ਗਿਆ। ਜਿਸ ਕਾਰਨ ਬਾਈਕ ਆਪਣਾ ਸੰਤੁਲਨ ਗੁਆ ਬੈਠੀ ਅਤੇ ਦੋਵੇਂ ਸੜਕ ‘ਤੇ ਡਿੱਗ ਕੇ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਪੁਲਸ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਲੋਕਾਂ ਦੀ ਮਦਦ ਨਾਲ ਦੋਵਾਂ ਨੌਜਵਾਨਾਂ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਦਾਖਲ ਕਰਵਾਇਆ। ਜਿੱਥੇ ਡਿਊਟੀ ‘ਤੇ ਮੌਜੂਦ ਡਾਕਟਰ ਨੇ ਨਵਦੀਪ ਨੂੰ ਮ੍ਰਿਤਕ ਐਲਾਨ ਦਿੱਤਾ।
ਉਕਤ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਸ ਨੇ ਦੋਵੇਂ ਵਾਹਨਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੀ ਪੁਸ਼ਟੀ ਕਰਦਿਆਂ ਤਫ਼ਤੀਸ਼ੀ ਅਫ਼ਸਰ ਏਐਸਆਈ ਗੁਰਦਿਆਲ ਸਿੰਘ ਨੇ ਦੱਸਿਆ ਕਿ ਟਿੱਪਰ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮੁਰਦਾਘਰ ‘ਚ ਰਖਵਾਇਆ ਗਿਆ ਹੈ। ਮ੍ਰਿਤਕ ਦੀ ਪਛਾਣ ਨਵਦੀਪ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਸੈਂਟਰਲ ਟਾਊਨ ਸੁਲਤਾਨਪੁਰ ਲੋਧੀ ਵਜੋਂ ਹੋਈ ਹੈ।
----------- Advertisement -----------
ਕਪੂਰਥਲਾ ‘ਚ ਟਿੱਪਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ‘ਚ ਨੌਜਵਾਨ ਦੀ ਮੌਤ, ਦੋਸਤ ਜ਼ਖਮੀ
Published on
----------- Advertisement -----------
----------- Advertisement -----------












