October 29, 2026, 6:45 am
----------- Advertisement -----------
HomeNewsBreaking Newsਲੁਧਿਆਣਾ 'ਚ ਕਸ਼ਮੀਰੀ ਵਿਦਿਆਰਥੀ ਦੀ ਹੋਈ ਮੌ.ਤ, ਅਜੇ ਤੱਕ ਕਾਰਨ ਨਹੀਂ ਹੋਏ...

ਲੁਧਿਆਣਾ ‘ਚ ਕਸ਼ਮੀਰੀ ਵਿਦਿਆਰਥੀ ਦੀ ਹੋਈ ਮੌ.ਤ, ਅਜੇ ਤੱਕ ਕਾਰਨ ਨਹੀਂ ਹੋਏ ਸਪੱਸ਼ਟ

Published on

----------- Advertisement -----------

 ਲੁਧਿਆਣਾ ਦੇ ਗੁਲਜ਼ਾਰ ਕਾਲਜ ਵਿੱਚ ਕਸ਼ਮੀਰੀ ਵਿਦਿਆਰਥੀ ਦੀ ਮੌਤ ਹੋ ਗਈ ਹੈ। ਜੰਮੂ-ਕਸ਼ਮੀਰ ਦੇ ਬਾਰਾਮੂਲਾ ਦਾ ਰਹਿਣ ਵਾਲਾ ਬਾਰਿਕ ਹੁਸੈਨ ਬੀ.ਟੈੱਕ ਫਾਈਨਲ ਸਾਲ ਦਾ ਵਿਦਿਆਰਥੀ ਸੀ। ਵੀਰਵਾਰ ਨੂੰ ਉਹ ਹੋਸਟਲ ਦੇ ਕਮਰੇ ਦੇ ਬਾਹਰ ਅਚਾਨਕ ਬੇਹੋਸ਼ ਹੋ ਗਿਆ। ਕਾਲਜ ਸਟਾਫ਼ ਅਤੇ ਵਿਦਿਆਰਥੀਆਂ ਨੇ ਉਸ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। 

ਦੱਸ ਦਈਏ ਕਿ ਬਾਰਿਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸਦਾ ਇੱਕ ਭਰਾ ਵੀ ਸੀ, ਜਿਸਦੀ ਇੱਕ ਸਾਲ ਪਹਿਲਾਂ ਮੌਤ ਹੋ ਗਈ ਸੀ।ਗੁਲਜ਼ਾਰ ਕਾਲਜ ਲਿਬੜਾ, ਖੰਨਾ ਵਿੱਚ ਪੜ੍ਹਦੇ ਹੋਰ ਕਸ਼ਮੀਰੀ ਵਿਦਿਆਰਥੀਆਂ ਨੇ ਦੱਸਿਆ ਕਿ ਬਾਰਿਕ ਉਨ੍ਹਾਂ ਤੋਂ ਵੱਖ ਰਹਿੰਦਾ ਸੀ। ਉਸ ਦੇ ਰੂਮਮੇਟ ਦੂਜੇ ਰਾਜਾਂ ਦੇ ਨੌਜਵਾਨ ਹਨ। ਬੁੱਧਵਾਰ ਰਾਤ ਨੂੰ ਰੋਜ਼ਾਨਾ ਦੀ ਤਰ੍ਹਾਂ ਖਾਣਾ ਖਾਣ ਤੋਂ ਬਾਅਦ ਉਹ ਆਪਣੇ ਕਮਰੇ ‘ਚ ਚਲਾ ਗਿਆ। ਉਹ ਬਿਲਕੁਲ ਠੀਕ ਲੱਗ ਰਿਹਾ ਸੀ। 

ਵੀਰਵਾਰ ਸਵੇਰੇ ਬਾਰਿਕ ਦੇ ਕਮਰੇ ‘ਚ ਰਹਿਣ ਵਾਲੇ ਹੋਰ ਵਿਦਿਆਰਥੀਆਂ ਨੇ ਰੌਲਾ ਪਾਇਆ ਕਿ ਉਹ ਅਚਾਨਕ ਡਿੱਗ ਗਿਆ ਹੈ। ਜਦੋਂ ਤੱਕ ਉਹਨਾਂ ਨੇ ਬਾਰਿਕ ਨੂੰ ਸੰਭਾਲਿਆ ਤਾਂ ਉਹ ਬੇਹੋਸ਼ ਹੋ ਚੁੱਕਾ ਸੀ। ਵਿਦਿਆਰਥੀਆਂ ਦਾ ਰੌਲਾ ਸੁਣ ਕੇ ਕਾਲਜ ਸਟਾਫ਼ ਵੀ ਉਥੇ ਆ ਗਿਆ। ਰੂਮਮੇਟ ਬਾਰਿਕ ਨੂੰ ਚੁੱਕ ਕੇ ਹਸਪਤਾਲ ਲੈ ਗਿਆ। ਉੱਥੇ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਚੁੱਕੀ ਸੀ। 

ਜਾਣਕਾਰੀ ਦਿੰਦਿਆਂ ਡੀਐਸਪੀ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਸਦਰ ਥਾਣੇ ਦੇ ਐਸਐਚਓ ਦਵਿੰਦਰਪਾਲ ਸਿੰਘ ਨੂੰ ਕਾਲਜ ਭੇਜਿਆ ਗਿਆ ਸੀ। ਉਥੋਂ ਜਾਣਕਾਰੀ ਹਾਸਲ ਕੀਤੀ। ਬਾਰਿਕ ਦੇ ਪਰਿਵਾਰਕ ਮੈਂਬਰਾਂ ਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਗਈ ਹੈ। ਉਨ੍ਹਾਂ ਦੇ ਬਿਆਨ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਲਾਸ਼ ਨੂੰ ਮੁਰਦਾਘਰ ‘ਚ ਰਖਵਾਇਆ ਗਿਆ ਹੈ।

 ਵਿਦਿਆਰਥੀਆਂ ਨੇ ਦੱਸਿਆ ਕਿ ਜੰਮੂ-ਕਸ਼ਮੀਰ ਵਿੱਚ ਬਾਰਿਕ ਨੂੰ ਪੜ੍ਹਾਉਣ ਲਈ ਪਰਿਵਾਰ ਕੋਲ ਪੈਸੇ ਨਹੀਂ ਸਨ। ਜਿਸ ਕਾਰਨ ਉਨ੍ਹਾਂ ਨੂੰ ਸਰਕਾਰ ਦੀ ਮਦਦ ਨਾਲ ਪੰਜਾਬ ਵਿੱਚ ਪੜ੍ਹਾਇਆ ਜਾ ਰਿਹਾ ਹੈ। ਮਾਪਿਆਂ ਦਾ ਸੁਪਨਾ ਸੀ ਕਿ ਉਨ੍ਹਾਂ ਦਾ ਪੁੱਤਰ ਚੰਗਾ ਇੰਜੀਨੀਅਰ ਬਣੇ ਅਤੇ ਚੰਗੀ ਨੌਕਰੀ ਕਰਕੇ ਉਨ੍ਹਾਂ ਦੀ ਦੇਖਭਾਲ ਕਰੇ। ਬਾਰਿਕ ਦੀ ਮੌਤ ਤੋਂ ਬਾਅਦ ਉਸ ਦੀ ਜ਼ਿੰਦਗੀ ਦਾ ਇੱਕੋ ਇੱਕ ਸਹਾਰਾ ਖੋਹ ਲਿਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...