June 18, 2026, 1:17 am
----------- Advertisement -----------
HomeNewsBreaking Newsਜੇਲ੍ਹ ਵਿਚੋਂ ਬਾਹਰ ਆਉਣ ਤੋਂ ਬਾਅਦ ਅੱਜ ਪਹਿਲੀ ਵਾਰ ਪੰਜਾਬ ਆਉਣਗੇ ਕੇਜਰੀਵਾਲ

ਜੇਲ੍ਹ ਵਿਚੋਂ ਬਾਹਰ ਆਉਣ ਤੋਂ ਬਾਅਦ ਅੱਜ ਪਹਿਲੀ ਵਾਰ ਪੰਜਾਬ ਆਉਣਗੇ ਕੇਜਰੀਵਾਲ

Published on

----------- Advertisement -----------
  • ਕੇਜਰੀਵਾਲ ਅੱਜ ਤੋਂ ਪੰਜਾਬ ਦੇ ਦੋ ਦਿਨਾਂ ਦੌਰੇ ‘ਤੇ
  • ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਪੰਜਾਬ ਵਿੱਚ ਕਰਨਗੇ ਪਹਿਲੀ ਰੈਲੀ
  • ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੁਪਹਿਰ 1 ਵਜੇ ਹਵਾਈ ਅੱਡੇ ‘ਤੇ ਪਹੁੰਚਣਗੇ
  • ਸ਼ਾਮ 4:00 ਵਜੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ
  • ਸ਼ਾਮ 4:30 ਵਜੇ ਦੁਰਗਿਆਣਾ ਮੰਦਰ ‘ਚ ਮੱਥਾ ਟੇਕਣਗੇ
  • ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਰੋਡ ਸ਼ੋਅ ਸ਼ਾਮ 6 ਵਜੇ ਲਾਹੌਰੀ ਗੇਟ ਤੋਂ ਸ਼ੁਰੂ ਹੋਵੇਗਾ
  • ਭਲਕੇ ਰਾਮ ਤੀਰਥ ਦੇ ਦਰਸ਼ਨ ਕਰਨਗੇ
  • ਅੱਜ 16 ਮਈ ਨੂੰ ਅਰਵਿੰਦ ਕੇਜਰੀਵਾਲ ਅੰਮ੍ਰਿਤਸਰ ਦੀ ਪਵਿੱਤਰ ਧਰਤੀ ਤੋਂ ਕਰਨਗੇ ਲੋਕ ਸਭਾ ਚੋਣ ਪ੍ਰਚਾਰ ਦੀ ਸ਼ੁਰੂਆਤ

ਅੰਮ੍ਰਿਤਸਰ, 16 ਮਈ 2024 – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ 16 ਮਈ ਨੂੰ ਪੰਜਾਬ ਦੇ ਦੌਰੇ ਉੱਤੇ ਆ ਰਹੇ ਹਨ। ਸਭ ਤੋਂ ਪਹਿਲਾਂ ਉਹ ਪੰਜਾਬ ਦੀ ਪਵਿੱਤਰ ਧਰਤੀ ਅੰਮ੍ਰਿਤਸਰ ਵਿਖੇ ਪੁੱਜਣਗੇ ਅਤੇ ਇੱਥੋਂ ਪੰਜਾਬ ਵਿੱਚ ਲੋਕ ਸਭਾ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨਗੇ।

ਜਾਣਕਾਰੀ ਮੁਤਾਬਿਕ ਅਰਵਿੰਦ ਕੇਜਰੀਵਾਲ 16 ਮਈ ਨੂੰ ਸ਼ਾਮ 6 ਵਜੇ ਅੰਮ੍ਰਿਤਸਰ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ‘ਚ ਵੱਡਾ ਰੋਡ ਸ਼ੋਅ ਕਰਨਗੇ। ਇਸ ਰੋਡ ਸ਼ੋਅ ‘ਚ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ। ਅੰਮ੍ਰਿਤਸਰ ਫੇਰੀ ਦੌਰਾਨ ਕੇਜਰੀਵਾਲ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਵਿੱਚ ਮੱਥਾ ਟੇਕਣਗੇ ਅਤੇ ਅਰਦਾਸ ਕਰਨਗੇ।

ਜੇਲ੍ਹ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਦੀ ਇਹ ਪਹਿਲੀ ਪੰਜਾਬ ਫੇਰੀ ਹੈ। ਉਨ੍ਹਾਂ ਦੇ ਆਉਣ ਨਾਲ ਪਾਰਟੀ ਦੀ ਚੋਣ ਮੁਹਿੰਮ ਹੋਰ ਮਜ਼ਬੂਤ ਹੋਵੇਗੀ ਅਤੇ ਪਾਰਟੀ ਵਰਕਰਾਂ ਦਾ ਹੌਸਲਾ ਵੀ ਵਧੇਗਾ। ਇਸ ਚੋਣ ਮੁਹਿੰਮ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਮੁੱਖ ਮੰਤਰੀ ਭਗਵੰਤ ਮਾਨ ਦੇ ਮਿਸ਼ਨ ਪੰਜਾਬ 13-0 ਨੂੰ ਵੀ ਮਜ਼ਬੂਤੀ ਮਿਲੇਗੀ।

ਜੇਲ੍ਹ ਵਿੱਚ ਹੋਣ ਦੇ ਬਾਵਜੂਦ ਕੇਜਰੀਵਾਲ ਪੰਜਾਬ ਦੇ ਸਿਆਸੀ ਹਾਲਾਤ ਤੋਂ ਜਾਣੂ ਹਨ, ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਜੇਲ੍ਹ ਵਿੱਚ ਦੋ ਵਾਰ ਮਿਲ ਕੇ ਪੰਜਾਬ ਅਤੇ ਹੋਰ ਸੂਬਿਆਂ ਦੇ ਸਿਆਸੀ ਮਾਹੌਲ ਬਾਰੇ ਜਾਣੂ ਕਰਵਾਇਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

“Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ ਨੂੰ ਦਿੱਤੀ ਚੁਣੌਤੀ”

NEET-UG 2026 ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ Telegram ਐਪ ‘ਤੇ ਲਗਾਈ ਗਈ ਅਸਥਾਈ...

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...