November 6, 2026, 2:33 pm
----------- Advertisement -----------
HomeNewsLatest Newsਕੇਜਰੀਵਾਲ ਵੱਲੋਂ ਭ੍ਰਿਸ਼ਟ ਸਿਸੋਦੀਆ ਦੀ ਤੁਲਨਾ ਭਗਤ ਸਿੰਘ ਨਾਲ ਕਰਨਾ ਸ਼ਹੀਦਾਂ ਦੀ...

ਕੇਜਰੀਵਾਲ ਵੱਲੋਂ ਭ੍ਰਿਸ਼ਟ ਸਿਸੋਦੀਆ ਦੀ ਤੁਲਨਾ ਭਗਤ ਸਿੰਘ ਨਾਲ ਕਰਨਾ ਸ਼ਹੀਦਾਂ ਦੀ ਸਰਾਸਰ ਬੇਇੱਜ਼ਤੀ ਅਤੇ ਬਹੁਤ ਸ਼ਰਮਨਾਕ ਗੱਲ: ਜੀਵਨ ਗੁਪਤਾ

Published on

----------- Advertisement -----------

ਚੰਡੀਗੜ੍ਹ: 17 ਅਕਤੂਬਰ :ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਦੇ ਭ੍ਰਿਸ਼ਟ ਮੰਤਰੀ ਮਨੀਸ਼ ਸਿਸੋਦੀਆ ਦੀ ਤੁਲਨਾ ਦੇਸ਼ ਦੇ ਮਹਾਨ ਸ਼ਹੀਦ ਸ਼ਹੀਦੇ ਆਜ਼ਮ ਸ਼ਹੀਦ ਭਗਤ ਸਿੰਘ ਨਾਲ ਕਰਨ ਦਾ ਸਖ਼ਤ ਇਤਰਾਜ ਜਤਾਉਂਦਿਆਂ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਕਿਹਾ ਕਿ ਅਜਿਹੇ ਭ੍ਰਿਸ਼ਟ ਵਿਅਕਤੀ ਦੀ ਤੁਲਨਾ ਦੇਸ਼ ਦੇ ਨੌਜਵਾਨਾਂ ਲਈ ਰੋਲ ਮਾਡਲ ਸ਼ਹੀਦੇ ਆਜ਼ਮ ਸ਼ਹੀਦ ਭਗਤ ਸਿੰਘ ਨਾਲ ਕੀਤੇ ਜਾਣਾ ਜਿੱਥੇ ਸ਼ਹੀਦਾਂ ਦੀ ਸਰਾਸਰ ਬੇਇਜੱਤੀ ਹੈ, ਜਿਸ ਦੀ ਜਿੰਨੀ ਵੀ ਘਿਰ ਨਿੰਦਾ ਕੀਤੀ ਜਾਵੇ ਘੱਟ ਹੈ। ਇਸ ਦੇ ਨਾਲ ਹੀ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਲਈ ਵੀ ਇਹ ਬਹੁਤ ਹੀ ਸ਼ਰਮ ਦੀ ਗੱਲ ਹੈ। ਕੇਜਰੀਵਾਲ ਵਲੋਂ ਸਿਸੋਦੀਆ ਬਾਰੇ ਕਿਹਾ ਜਾਣਾ ਕਿ ਦੇਸ਼ ਕੁਰਬਾਨੀ ਮੰਗ ਰਿਹਾ ਹੈ, ਸ਼ਹਾਦਤ ਮੰਗ ਰਿਹਾ ਹੈ, ਅਜਿਹਾ ਵਿਅਕਤੀ ਜੋ ਭ੍ਰਿਸ਼ਟਾਚਾਰ ਅਤੇ ਹੋਰ ਮਾਮਲਿਆਂ ਵਿੱਚ ਸੀਬੀਆਈ ਅਤੇ ਹੋਰ ਜਾਂਚ ਏਜੰਸੀਆਂ ਦਾ ਸਾਹਮਣਾ ਕਰ ਰਿਆਹ ਹੋਵੇ ਅਜਿਹੇ ਵਿਅਕਤੀ ਦੀ ਤੁਲਨਾ 23 ਸਾਲ ਦੀ ਉਮਰ ਵਿੱਚ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਭਗਤ ਸਿੰਘ ਨਾਲ ਕਿਵੇਂ ਕੀਤੀ ਜਾ ਸਕਦੀ ਹੈ?
ਜੀਵਨ ਗੁਪਤਾ ਨੇ ਕਿਹਾ ਕਿ ਆਪਣੇ ਆਪ ਨੂੰ ਪੰਜਾਬ ਦੇ ਸਭ ਤੋਂ ਵੱਡੇ ਇਮਾਨਦਾਰਾਂ ਦੀ ਪਾਰਟੀ ਕਹਿਣ ਵਾਲਿਆਂ ਦੇ ਦੋ ਮੰਤਰੀ ਵਿਜੇ ਸਿੰਗਲਾ, ਜਿਨ੍ਹਾਂ ਨੂੰ ਭਗਵੰਤ ਮਾਨ ਨੇ ਖੁਦ ਸਲਾਖਾਂ ਪਿੱਛੇ ਪਹੁੰਚਾਇਆ ਸੀ ਅਤੇ ਹੁਣ ਉਨ੍ਹਾਂ ਨੂੰ ਸਰਕਾਰੀ ਮੀਟਿੰਗਾਂ ‘ਚ ਬੁਲਾਉਣ ਲੱਗ ਪਏ ਹਨ ਅਤੇ ਇਕ ਹੋਰ ਮੰਤਰੀ ਫੌਜਾ ਸਿੰਘ ਸਰਾਰੀ ਜਿਸ ਦੀ ਆਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ, ਉਸ ਉਪਰ ਭਗਵੰਤ ਮਾਨ ਸਰਕਾਰ ਵਲੋਂ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਹੋਰ ਵੀ ਕਈ ਆਗੂਆਂ ‘ਤੇ ਟਰੱਕ ਯੂਨੀਅਨਾਂ ‘ਤੇ ਕਬਜੇ ਅਤੇ ਹੋਰ ਕਬਜ਼ਿਆਂ ਦੇ ਦੋਸ਼ ਲੱਗੇ ਹਨ, ਪਰ ਅੱਜ ਤੱਕ ਉਨ੍ਹਾਂ ਭ੍ਰਿਸ਼ਟ ਆਗੂਆਂ ਵਿਰੁੱਧ ਵੀ ਪੰਜਾਬ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ। ਆਮ ਆਦਮੀ ਪਾਰਟੀ ਦੀ ਇਮਾਨਦਾਰੀ ਅਤੇ ਭ੍ਰਿਸ਼ਟਾਚਾਰ ਬਾਰੇ ਪੰਜਾਬ ਦੇ ਲੋਕ ਸਭ ਜਾਣਦੇ ਹਨ ਕਿ ਭਗਵੰਤ ਮਾਨ ਦੀ ਸਰਕਾਰ ਪੰਜਾਬ ਵਿੱਚ ਕਿੰਨੀ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ।
ਜੀਵਨ ਗੁਪਤਾ ਨੇ ਕਿਹਾ ਕਿ ਭ੍ਰਿਸ਼ਟ ਸਿਸੋਦੀਆ ਦੀ ਸ਼ਹੀਦ ਭਗਤ ਸਿੰਘ ਨਾਲ ਤੁਲਨਾ ਕਰਨ ਵਾਲੇ ਕੇਜਰੀਵਾਲ ਨੂੰ ਨਾ ਤਾਂ ਪੰਜਾਬ ਅਤੇ ਨਾ ਹੀ ਦੇਸ਼ ਕਦੇ ਮੁਆਫ਼ ਕਰੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...