ਸੰਗਰੂਰ ਸੀਟ ਲਈ 23 ਜੂਨ ਨੂੰ ਵੋਟਾਂ ਪੈਣੀਆਂ ਹਨ। ਵੋਟਾਂ ਦੀ ਗਿਣਤੀ 27 ਜੂਨ ਨੂੰ ਹੋਵੇਗੀ। ਸੋਮਵਾਰ ਨੂੰ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਓੁਮੀਦਵਾਰ ਕੇਵਲ ਸਿੰਘ ਢਿਲੋਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾ ਦਿੱਤੇ ਹਨ। ਉਨ੍ਹਾਂ ਨਾਲ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਭਾਜਪਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ, ਸੁਨੀਲ ਜਾਖੜ, ਪਰਮਿੰਦਰ ਸਿੰਘ ਢੀਂਡਸਾ, ਬਲਬੀਰ ਸਿੰਘ ਸਿੱਧੂ ਅਤੇ ਹੋਰ ਆਗੂ ਮੌਜੂਦ ਸਨ। ਇਸ ਦੇ ਨਾਲ ਹੀ ਸੋਮਵਾਰ ਨੂੰ ਕਾਂਗਰਸ ਦੇ ਦਲਵੀਰ ਗੋਲਡੀ, ਅਕਾਲੀ-ਬਸਪਾ ਉਮੀਦਵਾਰ ਕਮਲਦੀਪ ਕੌਰ ਰਾਜੋਆਣਾ ਨੇ ਵੀ ਨਾਮਜ਼ਦਗੀ ਪੱਤਰ ਦਾਖਲ ਕੀਤੇ। ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਪਹਿਲਾਂ ਹੀ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਚੁੱਕੇ ਹਨ।
ਭਾਜਪਾ ਦੇ ਕੇਵਲ ਢਿੱਲੋਂ ਬਰਨਾਲਾ ਤੋਂ ਵਿਧਾਇਕ ਰਹਿ ਚੁੱਕੇ ਹਨ। ਕੁਝ ਸਮਾਂ ਪਹਿਲਾਂ ਕਾਂਗਰਸ ਨੇ ਉਨ੍ਹਾਂ ਨੂੰ ਪਾਰਟੀ ‘ਚੋਂ ਕੱਢ ਦਿੱਤਾ ਸੀ। ਉਹ ਦੋ ਦਿਨ ਪਹਿਲਾਂ ਹੀ ਚੰਡੀਗੜ੍ਹ ਵਿੱਚ ਅਮਿਤ ਸ਼ਾਹ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਸਨ।
----------- Advertisement -----------
ਭਾਜਪਾ ਦੇ ਕੇਵਲ ਸਿੰਘ ਢਿਲੋਂ ਨੇ ਦਾਖਲ ਕਰਵਾਏ ਨਾਮਜ਼ਦਗੀ ਪੱਤਰ
Published on
----------- Advertisement -----------
----------- Advertisement -----------












