September 21, 2026, 7:08 am
----------- Advertisement -----------
HomeNewsLatest Newsਖੰਨਾ 'ਚ ਟਰੇਨ ਹੇਠਾਂ ਆਉਣ ਨਾਲ 2 ਦੀ ਮੌਤ;ਰੇਲਵੇ ਲਾਈਨਾਂ 'ਤੇ ਪੀ...

ਖੰਨਾ ‘ਚ ਟਰੇਨ ਹੇਠਾਂ ਆਉਣ ਨਾਲ 2 ਦੀ ਮੌਤ;ਰੇਲਵੇ ਲਾਈਨਾਂ ‘ਤੇ ਪੀ ਰਹੇ ਸਨ ਸ਼ਰਾਬ

Published on

----------- Advertisement -----------

ਖੰਨਾ ‘ਚ ਟਰੇਨ ਹੇਠਾਂ ਆਉਣ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਤਿੰਨ ਲੋਕਾਂ ਨੇ ਭੱਜ ਕੇ ਆਪਣੀ ਜਾਨ ਬਚਾਈ। ਮ੍ਰਿਤਕਾਂ ਦੀ ਪਛਾਣ ਸਤਪਾਲ (58) ਅਤੇ ਪ੍ਰਵੀਨ (38) ਵਾਸੀ ਆਜ਼ਾਦ ਨਗਰ ਖੰਨਾ ਵਜੋਂ ਹੋਈ ਹੈ।ਸਤਪਾਲ ਮਿਸਤਰੀ ਸੀ ਅਤੇ ਪ੍ਰਵੀਨ ਉਸ ਨਾਲ ਮਜ਼ਦੂਰੀ ਕਰਦਾ ਸੀ। ਦੋਵੇਂ ਇਕੱਠੇ ਕੰਮ ਕਰਦੇ ਸਨ
ਜਾਣਕਾਰੀ ਅਨੁਸਾਰ ਇਹ ਸਾਰੇ ਰੇਲਵੇ ਲਾਈਨਾਂ ‘ਤੇ ਬੈਠ ਕੇ ਸ਼ਰਾਬ ਪੀ ਰਹੇ ਸਨ। ਇਸ ਦੌਰਾਨ ਜਦੋਂ ਮਾਲ ਗੱਡੀ ਆਈ ਤਾਂ ਉਨ੍ਹਾਂ ਨੂੰ ਟਰੇਨ ਦੇ ਹਾਰਨ ਅਤੇ ਰਾਹਗੀਰਾਂ ਦੀ ਆਵਾਜ਼ ਵੀ ਨਹੀਂ ਸੁਣਾਈ ਦਿੱਤੀ। ਇਸ ਦੌਰਾਨ ਦੋ ਵਿਅਕਤੀ ਟਰੇਨ ਹੇਠਾਂ ਆ ਗਏ।
ਮ੍ਰਿਤਕ ਪ੍ਰਵੀਨ ਦੇ ਭਰਾ ਨੇ ਦੱਸਿਆ ਕਿ ਜਦੋਂ ਪ੍ਰਵੀਨ ਵੀਰਵਾਰ ਸਵੇਰੇ ਘਰੋਂ ਨਿਕਲਿਆ ਤਾਂ ਸ਼ਾਮ ਨੂੰ ਵਾਪਸ ਨਹੀਂ ਆਇਆ। ਰਾਤ ਨੂੰ ਫੋਨ ਵੀ ਨਹੀਂ ਚੁੱਕ ਰਿਹਾ ਸੀ। ਜਦੋਂ ਸਤਪਾਲ ਦੇ ਘਰ ਗਏ ਤਾਂ ਉਹ ਵੀ ਨਹੀਂ ਮਿਲਿਆ। ਪਰਿਵਾਰਕ ਮੈਂਬਰ ਸਾਰੀ ਰਾਤ ਉਨ੍ਹਾਂ ਦੀ ਭਾਲ ਕਰਦੇ ਰਹੇ।
ਸ਼ੁੱਕਰਵਾਰ ਸਵੇਰੇ ਰੇਲਵੇ ਲਾਈਨਾਂ ਨੇੜਿਓਂ ਪਤਾ ਲੱਗਾ ਕਿ ਬੀਤੀ ਰਾਤ ਦੋ ਵਿਅਕਤੀ ਰੇਲਗੱਡੀ ਹੇਠ ਆ ਗਏ ਸਨ। ਜਦੋਂ ਰੇਲਵੇ ਪੁਲੀਸ ਕੋਲ ਜਾ ਕੇ ਪੁੱਛਗਿੱਛ ਕੀਤੀ ਗਈ ਤਾਂ ਫੋਟੋ ਤੋਂ ਦੋਵਾਂ ਦੀ ਪਛਾਣ ਹੋਈ। ਆਸ-ਪਾਸ ਦੇ ਲੋਕਾਂ ਨੇ ਦੱਸਿਆ ਕਿ ਰੇਲਵੇ ਲਾਈਨ ‘ਤੇ ਕੁਝ ਲੋਕ ਸ਼ਰਾਬ ਪੀ ਰਹੇ ਸਨ।ਉਦੋਂ ਹੀ ਇਕ ਮਾਲ ਗੱਡੀ ਆਈ ਅਤੇ ਦੋ ਲੋਕਾਂ ਨੂੰ ਟੱਕਰ ਮਾਰ ਦਿੱਤੀ। ਬਾਕੀ ਤਿੰਨ ਆਪਣੀ ਜਾਨ ਬਚਾਉਣ ਲਈ ਭੱਜ ਗਏ। ਰੇਲਵੇ ਪੁਲਿਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ਨੀਵਾਰ ਨੂੰ ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਵਾਰਸਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...