November 13, 2026, 12:54 pm
----------- Advertisement -----------
HomeNewsBreaking Newsਖੰਨਾ: ਸ਼ਿਵ ਮੰਦਰ 'ਚ ਚੋਰੀ ਤੇ ਬੇਅਦਬੀ ਕਰਨ ਵਾਲੇ ਗ੍ਰਿਫਤਾਰ

ਖੰਨਾ: ਸ਼ਿਵ ਮੰਦਰ ‘ਚ ਚੋਰੀ ਤੇ ਬੇਅਦਬੀ ਕਰਨ ਵਾਲੇ ਗ੍ਰਿਫਤਾਰ

Published on

----------- Advertisement -----------

ਖੰਨਾ, 22 ਅਗਸਤ 2024 (ਬਲਜੀਤ ਮਰਵਾਹਾ) – ਪੁਲਿਸ ਨੇ ਖੰਨਾ ਦੇ ਸ਼ਿਵਪੁਰੀ ਮੰਦਰ ‘ਚ 15 ਅਗਸਤ ਨੂੰ ਤੜਕੇ ਸਵੇਰੇ 3.30 ਵਜੇ ਦੇ ਕਰੀਬ ਸ਼ਿਵਲਿੰਗ ਖੰਡਿਤ ਕਰਨ ਅਤੇ ਚੋਰੀ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਵੀ ਟਵੀਟ ਕਰਕੇ ਇਸ ਦੀ ਪੁਸ਼ਟੀ ਕੀਤੀ ਹੈ। ਅੰਤਰਰਾਜੀ ਗਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹ ਪੂਰੇ ਭਾਰਤ ਵਿੱਚ ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾਉਂਦੇ ਸਨ। ਪੰਜਾਬ, ਚੰਡੀਗੜ੍ਹ, ਉਤਰਾਖੰਡ ਅਤੇ ਲਖਨਊ ਪੁਲਿਸ ਨੇ ਵੀ ਇਸ ਆਪਰੇਸ਼ਨ ਵਿੱਚ ਸਹਿਯੋਗ ਕੀਤਾ। ਇੱਕ ਵੱਡੀ ਗੱਲ ਇਹ ਸਾਹਮਣੇ ਆਈ ਹੈ ਕਿ ਉਨ੍ਹਾਂ ਨੇ ਤਾਮਿਲਨਾਡੂ ਅਤੇ ਤੇਲੰਗਾਨਾ ਵਿੱਚ ਵੱਡੀ ਵਾਰਦਾਤਾਂ ਕਰਨ ਦੀ ਯੋਜਨਾ ਬਣਾਈ ਸੀ।

ਇਹ ਗਰੋਹ ਕਈ ਸਾਲਾਂ ਤੋਂ ਚੋਰੀਆਂ ਕਰ ਰਿਹਾ ਸੀ। ਸਿਰਫ਼ ਧਾਰਮਿਕ ਸਥਾਨ ਹੀ ਉਨ੍ਹਾਂ ਦਾ ਨਿਸ਼ਾਨਾ ਬਣਦੇ ਹਨ। ਇਹ ਗੈਂਗ ਗੁਰਦੁਆਰਾ ਸਾਹਿਬ ਜਾਂ ਮੰਦਰਾਂ ਨੂੰ ਨਿਸ਼ਾਨਾ ਬਣਾਉਂਦੇ ਸਨ। ਇੱਕ ਜਾਂ ਦੋ ਦਿਨ ਪਹਿਲਾਂ ਇਹ ਰੇਕੀ ਕਰਦੇ ਸਨ ਅਤੇ ਫੇਰ ਉਹ ਮੱਥਾ ਟੇਕਣ ਵੀ ਜਾਂਦੇ ਹਨ ਅਤੇ ਫਿਰ ਰਾਤ ਨੂੰ ਮੌਕਾ ਮਿਲਣ ‘ਤੇ ਚੋਰੀ ਕਰਦੇ ਹਨ। ਪਤਾ ਲੱਗਾ ਹੈ ਕਿ ਗਿਰੋਹ ਦੇ ਮੈਂਬਰਾਂ ਨੇ ਚੰਡੀਗੜ੍ਹ ਦੇ ਗੁਰਦੁਆਰਾ ਸਾਹਿਬ ਵਿੱਚ ਵੀ ਚੋਰੀਆਂ ਕੀਤੀਆਂ ਸਨ।

ਸੂਤਰਾਂ ਅਨੁਸਾਰ ਫੜੇ ਗਏ ਮੁਲਜ਼ਮ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ, ਉਤਰਾਖੰਡ ਅਤੇ ਉੱਤਰ ਪ੍ਰਦੇਸ਼ ਵਿੱਚ ਸਰਗਰਮ ਸਨ। 13 ਜਾਂ 14 ਅਗਸਤ ਨੂੰ ਖੰਨਾ ਆਏ ਸਨ। ਇੱਕ ਦਿਨ ਪਹਿਲਾਂ ਇੱਕ ਮੁਲਜ਼ਮ ਨੇ ਮੰਦਰ ਵਿੱਚ ਜਾ ਕੇ ਮੱਥਾ ਟੇਕਿਆ ਅਤੇ ਅੰਦਰੋਂ ਰੇਕੀ ਕੀਤੀ। ਬਾਕੀਆਂ ਨੇ ਬਾਹਰੋਂ ਰੇਕੀ ਕੀਤੀ। ਉਨ੍ਹਾਂ ਨੇ 15 ਅਗਸਤ ਦੀ ਸਵੇਰ ਨੂੰ ਵਾਰਦਾਤ ਨੂੰ ਅੰਜਾਮ ਦਿੱਤਾ। ਉਨ੍ਹਾਂ ਦਾ ਮਕਸਦ ਸਿਰਫ਼ ਮੰਦਰ ਵਿੱਚ ਚੋਰੀ ਕਰਨਾ ਸੀ।

ਇਸ ਮਾਮਲੇ ਨੂੰ ਲੈ ਕੇ ਅੱਜ ਪਹਿਲੇ ਦਿਨ ਹਿੰਦੂ ਸੰਗਠਨਾਂ ਵੱਲੋਂ ਨੈਸ਼ਨਲ ਹਾਈਵੇਅ ’ਤੇ ਧਰਨਾ ਦਿੱਤਾ ਗਿਆ। ਇਸ ਧਰਨੇ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਸ਼ਮੂਲੀਅਤ ਕੀਤੀ। ਪੰਜਾਬ ਸਰਕਾਰ ਦੇ ਨਾਲ-ਨਾਲ ਸੂਬੇ ਦੀ ਕਾਨੂੰਨ ਵਿਵਸਥਾ ‘ਤੇ ਵੀ ਸਵਾਲ ਉਠਾਏ ਗਏ। ਇਸ ਤੋਂ ਬਾਅਦ ਡੀਆਈਜੀ ਧਨਪ੍ਰੀਤ ਕੌਰ ਨੇ ਮੌਕੇ ’ਤੇ ਆ ਕੇ 3 ਦਿਨਾਂ ਦਾ ਸਮਾਂ ਮੰਗਿਆ ਅਤੇ ਐਸਐਚਓ ਨੂੰ ਮੁਅੱਤਲ ਕਰ ਦਿੱਤਾ।

ਅਲਟੀਮੇਟਮ ਤੋਂ ਇੱਕ ਦਿਨ ਪਹਿਲਾਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੰਦਰ ਵਿੱਚ ਆ ਕੇ ਭਰੋਸਾ ਦਿੱਤਾ ਸੀ ਕਿ ਪੰਜਾਬ ਸਰਕਾਰ ਦੀ ਪਹਿਲ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨਾ ਹੈ। ਇਸ ਤੋਂ ਬਾਅਦ ਹਿੰਦੂ ਸੰਗਠਨਾਂ ਦੀ 19 ਅਗਸਤ ਨੂੰ ਹੋਈ ਮੀਟਿੰਗ ਵਿੱਚ ਪੁਲਿਸ ਨੂੰ 26 ਅਗਸਤ ਤੱਕ ਦਾ ਅੰਤਿਮ ਅਲਟੀਮੇਟਮ ਦਿੱਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...

 ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼ ਸ਼ਹਿਰ, ਬੈਂਸ ਨੇ ਕੀਤਾ ਐਲਾਨ

ਚੰਡੀਗੜ੍ਹ; 12 ਨਵੰਬਰ 2026:ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀਆਂ ਲਾਸਾਨੀ ਸ਼ਹਾਦਤਾਂ ਨਾਲ ਵਰੋਸਾਈ...

ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਤੇ 7 ਕਰੋੜ ਦੀ ਫਿਰੌਤੀ, ਚੀਮਾ ਨੇ ਭਾਜਪਾ ’ਤੇ ਲਾਏ ਗੰਭੀਰ ਇਲਜ਼ਾਮ

ਚੰਡੀਗੜ੍ਹ 12 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ...

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...