November 10, 2026, 2:48 pm
----------- Advertisement -----------
HomeNewsLatest Newsਖੰਨਾ 'ਚ ਚੱਲਦੀ ਬਾਈਕ ਦਾ ਟਾਇਰ ਫਟਿਆ, ਹਾਦਸੇ ਦੌਰਾਨ ਨਾਲੇ 'ਚ ਜਾ...

ਖੰਨਾ ‘ਚ ਚੱਲਦੀ ਬਾਈਕ ਦਾ ਟਾਇਰ ਫਟਿਆ, ਹਾਦਸੇ ਦੌਰਾਨ ਨਾਲੇ ‘ਚ ਜਾ ਡਿੱਗਿਆ ਨੌਜਵਾਨ, ਹੋਈ ਮੌ.ਤ

Published on

----------- Advertisement -----------

ਖੰਨਾ ‘ਚ ਨੈਸ਼ਨਲ ਹਾਈਵੇਅ ‘ਤੇ ਜਾ ਰਹੀ ਇੱਕ ਬਾਈਕ ਦਾ ਟਾਇਰ ਫੱਟ ਗਿਆ ਜਿਸ ਤੋਂ ਬਾਅਦ ਬਾਈਕ ਰੇਲਿੰਗ ਨਾਲ ਟਕਰਾ ਕੇ ਮੇਨ ਲੇਨ ਤੋਂ ਸਰਵਿਸ ਲੇਨ ‘ਚ ਜਾ ਡਿੱਗੀ। ਘਟਨਾ ਦੌਰਾਨ ਬਾਈਕ ਸਵਾਰ ਉੱਛਲ ਕੇ ਨੇੜੇ ਦੇ ਇਕ ਨਾਲੇ ‘ਚ ਡੁੱਬ ਗਿਆ ਅਤੇ ਉਸਦੀ ਮੌਤ ਹੋ ਗਈ। ਇਸ ਹਾਦਸੇ ‘ਚ ਇਕ ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਮ੍ਰਿਤਕ ਦੀ ਪਛਾਣ ਦੀਪਕ ਵਾਸੀ ਗਊਸ਼ਾਲਾ ਰੋਡ, ਖੰਨਾ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਖੰਨਾ ਤੋਂ 4 ਦੋਸਤ ਵੀਰਵਾਰ ਨੂੰ ਦੋ ਵੱਖ-ਵੱਖ ਬਾਈਕ ‘ਤੇ ਸਵਾਰ ਹੋ ਕੇ ਪੀਰ ਬਾਬਾ ਮੁਰਾਦ ਸ਼ਾਹ ਦੀ ਦਰਗਾਹ ‘ਤੇ ਮੱਥਾ ਟੇਕਣ ਲਈ ਨਕੋਦਰ ਗਏ ਸਨ। ਉਹ ਸ਼ੁੱਕਰਵਾਰ ਸਵੇਰੇ ਵਾਪਸ ਆ ਰਹੇ ਸਨ। ਪਿੰਡ ਦਹੇੜੂ ਨੇੜੇ ਮੋਟਰਸਾਈਕਲ ਦਾ ਟਾਇਰ ਫਟ ਗਿਆ। ਹਾਦਸੇ ਦੌਰਾਨ ਪਿੱਛੇ ਬੈਠੇ ਨੌਜਵਾਨ ਨੇ ਉੱਛਲ ਕੇ ਸਰਵਿਸ ਲੇਨ ‘ਤੇ ਜਾ ਡਿੱਗਾ। ਬਾਈਕ ਸਵਾਰ ਦੀਪਕ ਨਾਲੇ ‘ਚ ਡਿੱਗ ਗਿਆ। ਦੀਪਕ ਦੇ ਦੋਸਤਾਂ ਨੇ ਦੱਸਿਆ ਕਿ ਜਦੋਂ ਦੀਪਕ ਟਾਇਰ ਫਟਣ ਨਾਲ ਨਾਲੇ ਵਿੱਚ ਡਿੱਗਿਆ ਤਾਂ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ। ਰਾਹਗੀਰਾਂ ਅਤੇ ਪੁਲੀਸ ਨੇ ਦੀਪਕ ਨੂੰ ਬਾਹਰ ਕੱਢਣ ਲਈ ਬਹੁਤ ਯਤਨ ਕੀਤੇ। ਪਰ ਜਦੋਂ ਤੱਕ ਦੀਪਕ ਨੂੰ ਨਾਲੇ ‘ਚੋਂ ਕੱਢ ਕੇ ਹਸਪਤਾਲ ਲਿਜਾਇਆ ਗਿਆ, ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਦੱਸ ਦਈਏ ਕਿ ਦੀਪਕ ਗਰੀਬ ਪਰਿਵਾਰ ਨਾਲ ਸਬੰਧ ਰੱਖਦਾ ਸੀ ਅਤੇ ਪਰਿਵਾਰ ਦਾ ਉਹ ਇਕਲੌਤਾ ਪੁੱਤਰ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਵਿਦੇਸ਼ਾਂ ਤੋਂ 6 ਮਹੀਨਿਆਂ ‘ਚ 17 ਗੈਂਗਸਟਰ ਵਾਪਸ ਲਿਆਂਦੇ: ਹਰਪਾਲ ਚੀਮਾ

ਚੰਡੀਗੜ੍ਹ 9 ਨਵੰਬਰ:ਭਗਵੰਤ ਮਾਨ ਸਰਕਾਰ ਨੇ ਗੈਂਗਸਟਰਾਂ ਨੂੰ ਇੱਕ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ...

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...