ਖੰਨਾ ਦੇ ਪਿੰਡ ਭੱਟੀਆਂ ਵਿੱਚ ਇੱਕ ਨੌਜਵਾਨ ਨੇ ਮਾਨਸਿਕ ਪ੍ਰੇਸ਼ਾਨੀ ਕਾਰਨ ਜ਼ਹਿਰੀਲੀ ਚੀਜ਼ ਨਿਗਲ ਲਈ। ਜਿਸ ਕਾਰਨ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ ਮਨੀ (30) ਵਾਸੀ ਭੱਟੀਆਂ ਵਜੋਂ ਹੋਈ ਹੈ। ਵੀਰਵਾਰ ਨੂੰ ਸਿਵਲ ਹਸਪਤਾਲ ਖੰਨਾ ‘ਚ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਗਈ। ਪੁਲੀਸ ਨੇ ਇਸ ਘਟਨਾ ਸਬੰਧੀ ਧਾਰਾ 174 ਤਹਿਤ ਕਾਰਵਾਈ ਕੀਤੀ ਹੈ।
ਮਨਪ੍ਰੀਤ ਸਿੰਘ ਮਨੀ ਅਨਾਜ ਮੰਡੀ ਵਿੱਚ ਇੱਕ ਦੁਕਾਨ ’ਤੇ ਕੰਮ ਕਰਦਾ ਸੀ। ਜਦੋਂ ਉਹ ਦੁਕਾਨ ‘ਤੇ ਇਕੱਲਾ ਬੈਠਾ ਸੀ ਤਾਂ ਉਸ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਜ਼ਹਿਰ ਨਿਗਲਣ ਤੋਂ ਬਾਅਦ ਮਨੀ ਨੇ ਆਪਣੇ ਵੱਡੇ ਭਰਾ ਨੂੰ ਫੋਨ ‘ਤੇ ਦੱਸਿਆ ਕਿ ਉਸ ਨੇ ਇਹ ਕਦਮ ਚੁੱਕਿਆ ਹੈ। ਖੁਦਕੁਸ਼ੀ ਦਾ ਕਾਰਨ ਮਾਨਸਿਕ ਪ੍ਰੇਸ਼ਾਨੀ ਦੱਸਿਆ ਜਾ ਰਿਹਾ ਹੈ।
ਮਨਪ੍ਰੀਤ ਸਿੰਘ ਅਜੇ ਕੁੰਵਾਰਾ ਸੀ। ਪਰਿਵਾਰ ਵਾਲੇ ਉਸ ਦੇ ਵਿਆਹ ਦੀਆਂ ਤਿਆਰੀਆਂ ਕਰ ਰਹੇ ਸਨ। ਲੜਕੀ ਦੇ ਪਰਿਵਾਰ ਵਾਲਿਆਂ ਨੇ ਐਤਵਾਰ ਨੂੰ ਮਨਪ੍ਰੀਤ ਸਿੰਘ ਨੂੰ ਦੇਖਣ ਆਉਣਾ ਸੀ। ਪਰ ਇਸੇ ਦੌਰਾਨ ਮਨਪ੍ਰੀਤ ਨੇ ਇਹ ਕਦਮ ਚੱਕ ਲਿਆ।
----------- Advertisement -----------
ਖੰਨਾ: ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ; ਘਰ ‘ਚ ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Published on
----------- Advertisement -----------
----------- Advertisement -----------












