April 20, 2026, 8:20 pm
----------- Advertisement -----------
HomeNewsLatest Newsਖੰਨਾ 'ਚ ਪਿਕਅਪ ਡਰਾਈਵਰ ਦੀ ਸੜਕ ਹਾਦਸੇ 'ਚ ਮੌਤ; ਤੇਜ਼ ਰਫ਼ਤਾਰ ਥਾਰ...

ਖੰਨਾ ‘ਚ ਪਿਕਅਪ ਡਰਾਈਵਰ ਦੀ ਸੜਕ ਹਾਦਸੇ ‘ਚ ਮੌਤ; ਤੇਜ਼ ਰਫ਼ਤਾਰ ਥਾਰ ਨੇ ਮਾਰੀ ਸੀ ਟੱਕਰ

Published on

----------- Advertisement -----------

ਖੰਨਾ ‘ਚ ਨੈਸ਼ਨਲ ਹਾਈਵੇ ‘ਤੇ ਪਿੰਡ ਮੱਲੀਪੁਰ ਨੇੜੇ ਇਕ ਦਰਦਨਾਕ ਹਾਦਸਾ ਵਾਪਰਿਆ। ਜਿਥੇ ਤੇਜ਼ ਰਫਤਾਰ ਥਾਰ ਜੀਪ ਨੇ ਟਾਟਾ ਪਿਕਅੱਪ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਇੱਕ ਡਰਾਈਵਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ (40) ਵਾਸੀ ਮੱਲੀਪੁਰ ਵਜੋਂ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਗੁਰਮੀਤ ਸਿੰਘ ਟਾਟਾ ਪਿਕਅੱਪ ਵਿੱਚ ਸਾਹਨੇਵਾਲ ਤੋਂ ਮਾਲ ਲੋਡ ਕਰਕੇ ਖੰਨਾ ਵੱਲ ਆ ਰਿਹਾ ਸੀ। ਮੱਲੀਪੁਰ ਨੇੜੇ ਲੁਧਿਆਣਾ ਤੋਂ ਖੰਨਾ ਵੱਲ ਆ ਰਹੀ ਓਵਰ ਸਪੀਡ ਥਾਰ ਜੀਪ ਦੇ ਚਾਲਕ ਨੇ ਲਾਪਰਵਾਹੀ ਨਾਲ ਵਾਹਨ ਚਲਾਉਂਦੇ ਹੋਏ ਓਵਰਟੇਕ ਕਰਦੇ ਸਮੇਂ ਟਾਟਾ ਪਿਕਅੱਪ ਨੂੰ ਟੱਕਰ ਮਾਰ ਦਿੱਤੀ। ਗੰਭੀਰ ਜ਼ਖਮੀ ਟਾਟਾ ਪਿਕਅੱਪ ਦੇ ਚਾਲਕ ਗੁਰਮੀਤ ਸਿੰਘ ਨੂੰ ਸਿਵਲ ਹਸਪਤਾਲ ਖੰਨਾ ਲਿਆਉਣ ਤੱਕ ਮੌਤ ਹੋ ਗਈ।
ਇਸ ਹਾਦਸੇ ਵਿੱਚ ਥਾਰ ਜੀਪ ਚਾਲਕ ਵੀ ਜ਼ਖ਼ਮੀ ਹੋ ਗਿਆ। ਦੱਸੇ ਏਜੰਡਾ ਹੈ ਕਿ ਦੋਸ਼ੀ ਡਰਾਈਵਰ ਨੇ ਹਾਦਸੇ ਤੋਂ ਬਾਅਦ ਥਾਰ ਚਾਲਕ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਪਰ ਜੀਪ ਦਾ ਅਗਲਾ ਟਾਇਰ ਫਟਣ ਕਾਰਨ ਉਹ ਭੱਜ ਨਹੀਂ ਸਕਿਆ। ਦੋਰਾਹਾ ਥਾਣੇ ਦੇ ਐਸਐਚਓ ਗੁਰਪ੍ਰਤਾਪ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਥਾਰ ਜੀਪ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...