October 25, 2026, 9:15 am
----------- Advertisement -----------
HomeNewsBreaking Newsਖਰੜ ਅਤੇ ਜ਼ੀਰਕਪੁਰ ਵਾਸੀਆਂ ਨੂੰ ਜਲਦ ਮੁਹੱਈਆ ਹੋਵੇਗੀ ਪੀਣ ਵਾਲੇ ਪਾਣੀ ਦੀ...

ਖਰੜ ਅਤੇ ਜ਼ੀਰਕਪੁਰ ਵਾਸੀਆਂ ਨੂੰ ਜਲਦ ਮੁਹੱਈਆ ਹੋਵੇਗੀ ਪੀਣ ਵਾਲੇ ਪਾਣੀ ਦੀ ਸਹੂਲਤ: ਡਾ. ਨਿੱਜਰ

Published on

----------- Advertisement -----------
  • ਇਸ ਕੰਮ ‘ਤੇ ਤਕਰੀਬਨ 60 ਕਰੋੜ ਦਾ ਖਰਚਾ ਆਵੇਗਾ
  • ਵਿਭਾਗੀ ਅਧਿਕਾਰੀਆਂ ਨੂੰ ਜੰਗੀ ਪੱਧਰ ‘ਤੇ ਕਾਰਜ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ, 30 ਸਤੰਬਰ 2022 – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਸਥਾਨਕ ਸਰਕਾਰਾਂ ਮੰਤਰੀ, ਡਾ. ਇੰਦਰਬੀਰ ਸਿੰਘ ਨਿੱਜਰ ਨੇ ਖਰੜ ਅਤੇ ਜ਼ੀਰਕਪੁਰ ਦੇ ਸ਼ਹਿਰ ਵਾਸੀਆਂ ਨੂੰ ਨਹਿਰੀ ਪਾਣੀ ਦੀ ਸਹੂਲਤ ਜਲਦ ਮੁਹੱਈਆ ਕਰਵਾਉਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜੰਗੀ ਪੱਧਰ ‘ਤੇ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਜ਼ਿਕਰਯੋਗ ਹੈ ਕਿ ਇਸ ਕੰਮ ‘ਤੇ ਤਕਰੀਬਨ 60 ਕਰੋੜ ਦਾ ਖਰਚਾ ਆਵੇਗਾ।

ਇਸ ਸਬੰਧ ਵਿੱਚ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ, ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਖਰੜ ਸ਼ਹਿਰ ਵਾਸੀਆਂ ਦੀ ਪਾਣੀ ਦੀ ਲੋੜ ਨੂੰ ਪੁਰਾ ਕਰਨ ਲਈ ਨਵੇਂ ਉਸਾਰੇ ਜਾਣ ਵਾਲੇ 5 ਐਮ.ਜੀ.ਡੀ. ਦੀ ਸਮਰੱਥਾ ਦੇ ਵਾਟਰ ਟਰੀਟਮੈਂਟ ਪਲਾਂਟ ਦਾ ਕੰਮ ਗਮਾਡਾ ਵੱਲੋਂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪਾਈਪ ਲਾਈਨਾਂ ਅਤੇ ਟੈਂਕੀਆਂ ਦੀ ਉਸਾਰੀ ਦਾ ਕੰਮ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਗਮਾਡਾ ਦੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾਂ ਕਰਨ ਉਪਰੰਤ ਦੱਸਿਆ ਕਿ ਹਾਲ ਦੀ ਘੜੀ ਜ਼ੀਰਕਪੁਰ ਸ਼ਹਿਰ ਲਈ 2.0 ਐਮ.ਜੀ.ਡੀ. ਨਹਿਰੀ ਪੀਣ ਵਾਲਾ ਪਾਣੀ ਦੇਣ ਦੀ ਵੀ ਸਹਿਮਤੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਖਰੜ ਅਤੇ ਜ਼ੀਰਕਪੁਰ ਸ਼ਹਿਰ ਨੂੰ ਨਹਿਰੀ ਪੀਣ ਵਾਲਾ ਪਾਣੀ ਮਿਲਣ ਉਪਰੰਤ ਧਰਤੀ ਹੇਠਲੇ ਪਾਣੀ ਨੂੰ ਹੋਰ ਡੂੰਘਾਂ ਜਾਣ ਤੋ ਰੋਕਣ ਦੀ ਦਿਸ਼ਾ ‘ਚ ਇਹ ਅਹਿਮ ਕਦਮ ਹੋਵੇਗਾ।

ਡਾ. ਨਿੱਜਰ ਨੇ ਦੱਸਿਆ ਕਿ ਇਸ ਸਬੰਧੀ ਜਗਾ ਅਤੇ ਫੰਡਜ਼ ਦੀ ਵਿਵਸਥਾ ਨਗਰ ਕੌਂਸਲ ਖਰੜ ਵਲੋਂ ਕੀਤੀ ਜਾਵੇਗੀ।

ਇਸ ਮੌਕੇ ਪ੍ਰਮੁੱਖ ਸਕੱਤਰ, ਹਾਉਸਿੰਗ ਅਤੇ ਸ਼ਹਿਰੀ ਵਿਕਾਸ, ਪ੍ਰਮੁੱਖ ਸਕੱਤਰ, ਸਥਾਨਕ ਸਰਕਾਰਾਂ, ਮੁੱਖ ਕਾਰਜਕਾਰੀ ਅਫਸਰ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ, ਡਾਇਰੈਕਟਰ, ਸਥਾਨਕ ਸਰਕਾਰਾਂ, ਗਮਾਡਾ, ਸਿੰਚਾਈ ਵਿਭਾਗ ਅਤੇ ਨਗਰ ਕੌਂਸਲ ਖਰੜ ਦੇ ਅਧਿਕਾਰੀ ਵਿਸ਼ੇਸ਼ ਤੌਰ ਤੇ ਸ਼ਾਮਲ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...