June 18, 2026, 4:50 am
----------- Advertisement -----------
HomeNewsHaryanaਹਰਿਆਣਾ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਖੱਟਰ ਨੂੰ ਮੁੱਖ ਮੰਤਰੀ ਭਗਵੰਤ ਮਾਨ...

ਹਰਿਆਣਾ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਖੱਟਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵਾਂਗ ਸਾਰਥਕ ਉਪਰਾਲੇ ਕਰਨੇ ਚਾਹੀਦੇ ਹਨ – ਨੀਲ ਗਰਗ

Published on

----------- Advertisement -----------

ਚੰਡੀਗੜ੍ਹ, 4 ਨਵੰਬਰ (ਬਲਜੀਤ ਮਰਵਾਹਾ) – ਆਮ ਆਦਮੀ ਪਾਰਟੀ (ਆਪ) ਨੇ ਪਰਾਲੀ ਸਾੜਨ ਅਤੇ ਇਸ ਨਾਲ ਹੋਣ ਵਾਲੇ ਹਵਾ ਪ੍ਰਦੂਸ਼ਣ ਬਾਰੇ ਭਾਜਪਾ ਆਗੂਆਂ ਦੇ ਬਿਆਨਾਂ ‘ਤੇ ਪਲਟਵਾਰ ਕੀਤਾ ਹੈ।

ਆਮ ਆਦਮੀ ਪਾਰਟੀ ਪੰਜਾਬ ਦੇ ਬੁਲਾਰੇ ਨੀਲ ਗਰਗ ਨੇ ਤਾਜ਼ਾ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਦੇ ਅੰਕੜਿਆਂ ਰਾਹੀਂ ਹਰਿਆਣਾ ਦੀ ਭਾਜਪਾ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਹਰਿਆਣਾ ਦੇ 20 ਜ਼ਿਲ੍ਹੇ ਦੇਸ਼ ਦੇ 52 ਸਭ ਤੋਂ ਵੱਧ ਪ੍ਰਦੂਸ਼ਿਤ ਜ਼ਿਲ੍ਹਿਆਂ ਵਿੱਚ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਹਰਿਆਣਾ ‘ਚ ਪ੍ਰਦੂਸ਼ਣ ਖਤਰਨਾਕ ਪੱਧਰ ‘ਤੇ ਪਹੁੰਚ ਗਿਆ ਹੈ ਅਤੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਆਪਣੇ ਸੂਬੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਦੀ ਬਜਾਏ ਰਾਜਨੀਤੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਰਾਜਨੀਤੀ ਕਰਨ ਦੀ ਬਜਾਏ ਹਰਿਆਣਾ ਵਿੱਚ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ।

ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਰਾਲੀ ਸਾੜਨ ਨੂੰ ਰੋਕਣ ਲਈ ਪ੍ਰਭਾਵੀ ਕਦਮ ਚੁੱਕੇ ਹਨ, ਜਿਸ ਕਾਰਨ ਪੰਜਾਬ ਵਿੱਚ ਪਰਾਲੀ ਸਾੜਨ ਦੀ ਗਿਣਤੀ ਵਿੱਚ ਕਾਫੀ ਕਮੀ ਆਈ ਹੈ। ਮਾਨ ਸਰਕਾਰ ਨੇ ਪਰਾਲੀ ਨੂੰ ਸੰਭਾਲਣ ਅਤੇ ਪਰਾਲੀ ਤੋਂ ਬਾਇਓਫਿਊਲ ਬਣਾਉਣ ਲਈ ਮਸ਼ੀਨਾਂ ਦਾ ਪ੍ਰਬੰਧ ਕੀਤਾ ਅਤੇ ਲੋਕਾਂ ਨੂੰ ਲਗਾਤਾਰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ।

ਹਰਿਆਣਾ ਸਰਕਾਰ ਨੂੰ ਸਲਾਹ ਦਿੰਦਿਆਂ ਨੀਲ ਗਰਗ ਨੇ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਵੀ ਹਰਿਆਣਾ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਾਂਗ ਸਾਰਥਕ ਉਪਰਾਲੇ ਕਰਨੇ ਚਾਹੀਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

“Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ ਨੂੰ ਦਿੱਤੀ ਚੁਣੌਤੀ”

NEET-UG 2026 ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ Telegram ਐਪ ‘ਤੇ ਲਗਾਈ ਗਈ ਅਸਥਾਈ...

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...