September 25, 2026, 3:12 pm
----------- Advertisement -----------
HomeNewsLatest Newsਖੇਡਾਂ ਵਤਨ ਪੰਜਾਬ ਦੀਆਂ: ਮੁੱਖ ਮੰਤਰੀ ਮਾਨ ਵੱਲੋਂ ਖੇਡ ਮੈਦਾਨ 'ਚ ਕੁੱਦਣ...

ਖੇਡਾਂ ਵਤਨ ਪੰਜਾਬ ਦੀਆਂ: ਮੁੱਖ ਮੰਤਰੀ ਮਾਨ ਵੱਲੋਂ ਖੇਡ ਮੈਦਾਨ ‘ਚ ਕੁੱਦਣ ਮੌਕੇ ਉਤਸ਼ਾਹ ਤੇ ਜੋਸ਼ ਨਾਲ ਭਰੇ ਦਰਸ਼ਕ(ਤਸਵੀਰਾਂ)

Published on

----------- Advertisement -----------

ਜਲੰਧਰ, 29 ਅਗਸਤ- ਬੀਤੇ ਦਿਨ ‘ਖੇਡਣ ਵਤਨ ਪੰਜਾਬ ਦੀਆ’ ਦੀ ਸ਼ੁਰੂਆਤ ਹੋਈ। ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਉਸ ਵੇਲੇ ਖੇਡਾਂ ਦੇ ਰੰਗ ਵਿੱਚ ਪੂਰੀ ਤਰ੍ਹਾਂ ਰੰਗਿਆ ਗਿਆ ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਵਾਲੀਬਾਲ ਮੈਚ ‘ਚ ਹਿੱਸਾ ਲੈ ਕੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਖੇਡ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼ ਕੀਤਾ।

ਜਿਵੇਂ ਹੀ ਮੁੱਖ ਮੰਤਰੀ ਨੇ ਖਚਾਖਚ ਭਰੇ ਸਟੇਡੀਅਮ ਵਿੱਚ ਆਪਣਾ ਭਾਸ਼ਣ ਖਤਮ ਕੀਤਾ ਤਾਂ ਵਾਲੀਬਾਲ ਮੈਚ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਗਿਆ। ਮੁੱਖ ਮੰਤਰੀ ਦੀ ਵਾਲੀਬਾਲ ਵਿੱਚ ਡੂੰਘੀ ਦਿਲਚਸਪੀ ਨੂੰ ਮੰਚ ਸੰਚਾਲਕ ਚੰਗੀ ਤਰ੍ਹਾਂ ਸਮਝਦਾ ਸੀ ਜਿਸ ਕਰਕੇ ਉਸ ਨੇ ਓਸੇ ਵੇਲੇ ਉਨ੍ਹਾਂ ਨੂੰ ਸਟੇਡੀਅਮ ਵਿੱਚ ਮੈਚ ਖੇਡਣ ਦੀ ਅਪੀਲ ਕੀਤੀ।

ਮੁੱਖ ਮੰਤਰੀ ਨੇ ਵੀ ਹਾਮੀ ਭਰਨ ਵਿਚ ਦੇਰ ਨਾ ਲਾਈ ਅਤੇ ਮੈਚ ਵਿੱਚ ਹਿੱਸਾ ਲੈਣ ਲਈ ਤੁਰੰਤ ਮੈਦਾਨ ਵਿੱਚ ਕੁੱਦ ਪਏ। ਮੈਚ ਵਿਚ ਸ਼ਿਰਕਤ ਕਰਨ ਲਈ ਸਟੇਡੀਅਮ ਵਿੱਚ ਹਜ਼ਾਰਾਂ ਦਰਸ਼ਕ ਮੁੱਖ ਮੰਤਰੀ ਦੀ ਖੇਡ ਭਾਵਨਾ ਦੇ ਕਾਇਲ ਹੋ ਗਏ। ਮੈਚ ਦੌਰਾਨ ਉਨ੍ਹਾਂ ਨੇ ਵਾਲੀਬਾਲ ਦੇ ਮੈਦਾਨ ਵਿੱਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ।

ਭਗਵੰਤ ਮਾਨ ਨੇ ਸ਼ਾਨਦਾਰ ਖੇਡ ਭਾਵਨਾ ਦਾ ਮੁਜ਼ਾਹਰਾ ਕਰਦਿਆਂ ਆਪਣੀ ਟੀਮ ਦੀ ਜਿੱਤ ਯਕੀਨੀ ਬਣਾਈ। ਮੈਦਾਨ ਵਿਚ ਮੁੱਖ ਮੰਤਰੀ ਦੀ ਸਰਗਰਮ ਮੌਜੂਦਗੀ ਨੇ ਖਿਡਾਰੀਆਂ ਅਤੇ ਦਰਸ਼ਕਾਂ ਨੂੰ ਜੋਸ਼ ਅਤੇ ਉਤਸ਼ਾਹ ਨਾਲ ਲਬੋ-ਲਬ ਕਰ ਦਿੱਤਾ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਦੇ ਜੀਵਨ ਦਾ ਸ਼ਾਨਦਾਰ ਤੇ ਯਾਦਗਾਰੀ ਦਿਨ ਹੈ ਕਿਉਂਕਿ ਉਨ੍ਹਾਂ ਦੇ ਜਵਾਨੀ ਦੇ ਦਿਨਾਂ ਦੀਆਂ ਯਾਦਾਂ ਤਰੋ-ਤਾਜ਼ਾ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਖੇਡਾਂ ਹੀ ਇੱਕ ਅਜਿਹਾ ਜ਼ਰੀਆ ਹਨ ਜਿਸ ਰਾਹੀਂ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿਚ ਲਿਜਾਇਆ ਜਾ ਸਕਦਾ ਹੈ।

ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਪ੍ਰਫੁੱਲਤ ਕਰਨ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਖਿਡਾਰੀਆਂ ਵੱਲੋਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਉੱਤੇ ਮੱਲਾਂ ਮਾਰਨ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਰਨਤਾਰਨ : ਸ਼ਰਾਬ ਦੇ ਨਸ਼ੇ ‘ਚ ਪੁੱਤ ਨੇ ਆਪਣੀ ਮਤਰੇਈ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਤਰਨਤਾਰਨ ਵਿੱਚ ਇੱਕ ਨੌਜਵਾਨ ਨੇ ਆਪਣੀ ਮਤਰੇਈ ਮਾਂ ਦਾ ਚਾਕੂ ਮਾਰ ਕੇ ਕਤਲ ਕਰ...

ਕੈਨੇਡਾ ਦੇ ਸਰੀ ‘ਚ ਵਾਪਰੀ ਬੇਅਦਬੀ ਦੀ ਘਟਨਾ, ਟੋਰਾਂਟੋ ਲਿਜਾਣ ਲਈ ਗੱਡੀ ਦੀ ਡਿੱਕੀ ‘ਚ ਰੱਖਿਆ ਪਾਵਨ ਸਰੂਪ

ਕੈਨੇਡਾ ਦੇ ਸਰੀ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿਚ...

‘ਮੈਂ ਭਾਜਪਾ ‘ਚ 4 ਸਾਲ ਕੁਝ ਨਹੀਂ ਖੱਟਿਆ’- BJP ‘ਚ ਆਪਣੇ ਸਫ਼ਰ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

2027 ਦੇ ਚੋਣ ਦੰਗਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਦਾਕਾਰ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 56...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ...

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ...

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ...

ਚੰਡੀਗੜ੍ਹ 24 ਸਤੰਬਰ:ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ...

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...