September 25, 2026, 7:14 am
----------- Advertisement -----------
HomeNewsLatest Newsਖੇਡਾਂ ਵਤਨ ਪੰਜਾਬ ਦੀਆਂ: ਜ਼ਿਲਾ ਪੱਧਰੀ ਟੂਰਨਾਮੈਂਟ 12 ਤੋਂ 22 ਸਤੰਬਰ ਤੱਕ...

ਖੇਡਾਂ ਵਤਨ ਪੰਜਾਬ ਦੀਆਂ: ਜ਼ਿਲਾ ਪੱਧਰੀ ਟੂਰਨਾਮੈਂਟ 12 ਤੋਂ 22 ਸਤੰਬਰ ਤੱਕ ਹੋਣਗੇ- ਮੀਤ ਹੇਅਰ

Published on

----------- Advertisement -----------

ਚੰਡੀਗੜ੍ਹ, 9 ਸਤੰਬਰ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿੱਚ ਮੁੜ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਸੂਬੇ ਵਿੱਚ ਖਿਡਾਰੀਆਂ ਦੀ ਪ੍ਰਤਿਭਾ ਦੀ ਸ਼ਨਾਖਤ ਕਰਨ ਲਈ ‘ਖੇਡਾ ਵਤਨ ਪੰਜਾਬ ਦੀਆਂ’ ਕਰਵਾਉਣ ਦੇ ਫੈਸਲੇ ਤੋਂ ਬਾਅਦ ਖੇਡ ਵਿਭਾਗ ਵੱਲੋਂ ਉਦਘਾਟਨੀ ਸਮਾਰੋਹ ਤੋਂ ਬਾਅਦ ਬਲਾਕ ਪੱਧਰ ਦੇ ਮੁਕਾਬਲਿਆਂ ਨੂੰ ਸਫਲਤਾਪੂਰਵਕ ਨੇਪਰੇ ਚਾੜਿਆ ਗਿਆ ਹੈ। ਹੁਣ ਸਾਰੇ ਜ਼ਿਲਿਆਂ ਵਿੱਚ 12 ਤੋਂ 22 ਸਤੰਬਰ ਤੱਕ ਜ਼ਿਲਾ ਪੱਧਰੀ ਮੁਕਾਬਲੇ ਕਰਵਾਏ ਜਾਣਗੇ ਜਿਸ ਲਈ ਸਭ ਤਿਆਰੀਆਂ ਮੁਕੰਮਲ ਹਨ। ਇਹ ਜਾਣਕਾਰੀ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ। ਮੀਤ ਹੇਅਰ ਨੇ ਬਲਾਕ ਪੱਧਰੀ ਮੁਕਾਬਲਿਆਂ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਮੂਹ ਖਿਡਾਰੀਆਂ, ਖੇਡ ਅਧਿਕਾਰੀਆਂ ਤੇ ਜ਼ਿਲਾ ਪ੍ਰਸ਼ਾਸਨ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਜਿਵੇਂ ਇਨ੍ਹਾਂ ਖੇਡਾਂ ਦਾ ਬਿਹਤਰੀਨ ਆਗਾਜ਼ ਹੋਇਆ ਹੈ, ਉਵੇਂ ਹੀ ਜ਼ਿਲਾ ਤੇ ਰਾਜ ਪੱਧਰੀ ਮੁਕਾਬਲਿਆਂ ਤੋਂ ਬਾਅਦ ਸਫਲ ਸਮਾਪਨ ਹੋਵੇਗਾ। ਉਨਾਂ ਕਿਹਾ ਕਿ ਇਨਾਂ ਖੇਡ ਨਾਲ ਪੰਜਾਬ ਦੇ ਹਰ ਪਿੰਡ-ਸ਼ਹਿਰ ਦਾ ਖਿਡਾਰੀ ਜੁੜ ਰਿਹਾ ਹੈ ਜੋ ਕਿ ਇਨਾਂ ਖੇਡਾਂ ਦਾ ਮੁੱਖ ਮਨੋਰਥ ਹੈ।

ਖੇਡ ਮੰਤਰੀ ਨੇ ਦੱਸਿਆ ਕਿ ਬਲਾਕ ਪੱਧਰ ਉਤੇ ਵਾਲੀਬਾਲ, ਅਥਲੈਟਿਕਸ, ਫੁਟਬਾਲ, ਕਬੱਡੀ (ਨੈਸ਼ਨਲ ਸਟਾਈਲ), ਖੋ ਖੋ ਤੇ ਰੱਸ਼ਾਕਸੀ ਦੇ ਮੁਕਾਬਲੇ ਹੋਏ। ਹੁਣ ਇਨਾਂ ਖੇਡਾਂ ਦੇ ਜੇਤੂ ਖਿਡਾਰੀ ਜ਼ਿਲਾ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ। ਇਨ੍ਹਾਂ ਖੇਡਾਂ ਤੋਂ ਇਲਾਵਾ ਜ਼ਿਲਾ ਪੱਧਰ ਉਤੇ ਹੈਂਡਬਾਲ, ਸਾਫਟਬਾਲ, ਜੂਡੋ, ਰੋਲਰ ਸਕੇਟਿੰਗ, ਗੱਤਕਾ, ਕਿੱਕ ਬਾਕਸਿੰਗ, ਹਾਕੀ, ਨੈਟਬਾਲ, ਬੈਡਮਿੰਟਨ, ਬਾਸਕਟਬਾਲ, ਪਾਵਰ ਲਿਫਟਿੰਗ, ਲਾਅਨ ਟੈਨਿਸ, ਕੁਸ਼ਤੀ, ਤੈਰਾਕੀ, ਮੁੱਕੇਬਾਜ਼ੀ, ਟੇਬਲ ਟੈਨਿਸ ਤੇ ਵੇਟਲਿਫਟਿੰਗ ਦੇ ਮੁਕਾਬਲੇ ਛੇ ਉਮਰ ਵਰਗਾਂ ਅੰਡਰ 14, ਅੰਡਰ 17, ਅੰਡਰ 21, 21-40 ਸਾਲ, 40-50 ਸਾਲ ਅਤੇ 50 ਸਾਲ ਤੋਂ ਵੱਧ ਦੇ ਹੋਣਗੇ। ਪੈਰਾ ਖਿਡਾਰੀਆਂ ਦੇ ਵੀ ਮੁਕਾਬਲੇ ਹੋਣਗੇ। 41-50 ਸਾਲ ਅਤੇ 50 ਸਾਲ ਤੋਂ ਵੱਧ ਉਮਰ ਵਰਗ ਵਿੱਚ ਸਿਰਫ ਟੇਬਲ ਟੈਨਿਸ, ਲਾਅਨ ਟੈਨਿਸ, ਬੈਡਮਿੰਟਨ, ਵਾਲੀਬਾਲ ਤੇ ਅਥਲੈਟਿਕਸ। ਇਨ੍ਹਾਂ ਵਰਗਾਂ ਦੇ ਜੇਤੂਆਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ।

ਮੀਤ ਹੇਅਰ ਨੇ ਅੱਗੇ ਦੱਸਿਆ ਕਿ ਜ਼ਿਲਾ ਪੱਧਰ ਦੇ ਜੇਤੂਆਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ। ਇਸ ਤੋਂ ਬਾਅਦ ਜ਼ਿਲਾ ਜੇਤੂਆਂ ਦੇ ਸੂਬਾ ਪੱਧਰੀ ਮੁਕਾਬਲੇ 10 ਤੋਂ 21 ਅਕਤੂਬਰ ਤੱਕ ਹੋਣਗੇ। ਸੂਬਾ ਪੱਧਰ ਉਤੇ ਜੇਤੂਆਂ ਨੂੰ ਕੁੱਲ 6 ਕਰੋੜ ਰੁਪਏ ਦੇ ਇਨਾਮ ਵੰਡੇ ਜਾਣਗੇ। ਪਹਿਲੇ ਸਥਾਨ ਉਤੇ ਆਉਣ ਵਾਲਿਆਂ ਨੂੰ 10 ਹਜ਼ਾਰ ਰੁਪਏ ਨਗਦ ਇਨਾਮ ਤੇ ਸਰਟੀਫਿਕੇਟ, ਦੂਜੇ ਸਥਾਨ ਉਤੇ ਆਉਣ ਵਾਲਿਆਂ ਨੂੰ 7 ਹਜ਼ਾਰ ਰੁਪਏ ਤੇ ਸਰਟੀਫਿਕੇਟ ਅਤੇ ਤੀਜੇ ਸਥਾਨ ਉਤੇ ਆਉਣ ਵਾਲਿਆਂ ਨੂੰ 5 ਹਜ਼ਾਰ ਰੁਪਏ ਤੇ ਸਰਟੀਫਿਕੇਟ ਦਿੱਤੇ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...

ਬਰਖਾਸਤ AIG ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 6 ਸਾਲਾਂ ਤੋਂ ਭਗੌੜੇ ਰਾਜਜੀਤ ਸਿੰਘ ਨੇ ਕੀਤਾ ਸਰੰਡਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਰਖਾਸਤ AIG ਰਾਜਜੀਤ ਸਿੰਘ...

ਕਰਜ਼ੇ ਤੋਂ ਪ੍ਰੇਸ਼ਾਨ ਸ਼ਖਸ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ

ਬਰਨਾਲਾ ਦੇ ਧਨੋਲਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਗਰੀਬ ਪਰਿਵਾਰ...

*ਈਡੀ ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਚੰਡੀਗੜ੍ਹ; 23 ਸਤੰਬਰ 2026:ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ...

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 23 ਸਤੰਬਰ:ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ...

ਦਿੱਲੀ-ਬਿਹਾਰ ਸਮੇਤ ਪਿਛਲੇ ਕੁਝ ਸਾਲਾਂ ਵਿੱਚ ਹੋਈਆਂ ਸਾਰੀਆਂ ਚੋਣਾਂ ਰੱਦ ਕਰਕੇ ਦੁਬਾਰਾ ਕਰਵਾਈਆਂ ਜਾਣ – ਕੇਜਰੀਵਾਲ

ਨਵੀਂ ਦਿੱਲੀ 23 ਸਤੰਬਰ:ਆਮ ਆਦਮੀ ਪਾਰਟੀ ਵੱਲੋਂ ਮੋਦੀ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼...