September 4, 2026, 11:15 pm
----------- Advertisement -----------
HomeNewsLatest Newsਖੇਡਾਂ ਵਤਨ ਪੰਜਾਬ ਦੀਆਂ-3: ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਖੇਡ ਨਤੀਜੇ ਰਹੇ...

ਖੇਡਾਂ ਵਤਨ ਪੰਜਾਬ ਦੀਆਂ-3: ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਖੇਡ ਨਤੀਜੇ ਰਹੇ ਸ਼ਾਨਦਾਰ; ਇਨ੍ਹਾਂ ਖਿਡਾਰੀਆਂ ਨੇ ਮਾਰੀਆ ਮੱਲਾਂ

Published on

----------- Advertisement -----------

ਸ੍ਰੀ ਮੁਕਤਸਰ ਸਾਹਿਬ, 10 ਸਤੰਬਰ:ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ‘ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3’ ਤਹਿਤ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ, ਵਿਖੇ ਬਲਾਕ ਪੱਧਰੀ ਖੇਡ ਮੁਕਾਬਲੇ ਅੱਜ ਦੂਜੇ ਦਿਨ ਵੀ ਜਾਰੀ ਰਹੇ।

ਇਸ ਸਬੰਧੀ ਜ਼ਿਲ੍ਹਾ ਖੇਡ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਅਨਿੰਦਰਵੀਰ ਕੌਰ ਬਰਾੜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਲਾਕ ਸ੍ਰੀ ਮੁਕਤਸਰ ਸਾਹਿਬ ਵਿਖੇ ਪਹਿਲੇ ਅਤੇ ਦੂਜੇ ਦਿਨ ਅੰ-14, ਅੰ-17 ਅਤੇ ਅੰ-21 ਉਮਰ ਵਰਗ ਦੇ ਖਿਡਾਰੀ/ਖਿਡਾਰਨਾਂ ਦੇ ਖੇਡ ਮੁਕਾਬਲੇ ਕਰਵਾਏ ਗਏ। ਬਲਾਕ ਪੱਧਰੀ ਖੇਡਾਂ ਵਿੱਚ ਵਾਲੀਬਾਲ (ਸ਼ੂਟਿੰਗ/ਸਮੇਸ਼ਿੰਗ), ਖੋ-ਖੋ, ਕਬੱਡੀ (ਸਰਕਲ/ਨੈਸ਼ਨਲ), ਅਥਲੈਟਿਕਸ, ਅਤੇ ਫੁੱਟਬਾਲ ਗੇਮ ਦੇ ਖੇਡ ਮੁਕਾਬਲੇ ਸ਼ੁਰੂ ਕਰਵਾਏ ਗਏ। ਇਨ੍ਹਾ ਖੇਡਾਂ ਵਿੱਚ ਪੁਜੀਸ਼ਨ ਪ੍ਰਾਪਤ ਕਰਨ ਵਾਲੇ ਖਿਡਾਰੀ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਭਾਗ ਲੈ ਸਕਣਗੇ ਅਤੇ ਇਨ੍ਹਾਂ ਖੇਡਾਂ ਵਿੱਚ ਖਿਡਾਰੀਆਂ ਦੇ ਨਤੀਜੇ ਬਹੁਤ ਹੀ ਸ਼ਾਨਦਾਰ ਰਹੇ।

ਉਨ੍ਹਾਂ ਦੱਸਿਆ ਕਿ ਅਥਲੈਟਿਕਸ ਅੰ-14 ਗਰਲਜ਼ 60 ਮੀਟਰ ਦੋੜ ਵਿੱਚ ਪ੍ਰਭਨੂਰ ਕੌਰ ਨੇ ਪਹਿਲਾ ਸਥਾਨ, ਏਕਮਜੋਤ ਕੌਰ ਨੇ ਦੂਜਾ ਸਥਾਨ ਅਤੇ ਮਾਨਵਜੋਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਅੰ.-14 ਗਰਲਜ਼ 600 ਮੀਟਰ ਈਵੈਂਟ ਵਿਚ ਨਿਆਮਤਕੌਰ ਨੇ ਪਹਿਲਾ ਸਥਾਨ, ਹਰਗੁਰਮੀਤ ਕੌਰ ਨੇ ਦੂਜਾ ਸਥਾਨ ਤੇ ਐਸ਼ਵੀਨ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਅੰ.-17 ਲੜਕੇ 100 ਮੀਟਰ ਈਵੇਟ ਵਿਚ ਹਿਮਾਯੂ ਯਾਦਵ ਨੇ ਪਹਿਲਾ ਸਥਾਨ, ਹਰਸ਼ਿਮਰਨ ਸਿੰਘ ਨੇ ਦੂਜਾ ਸਥਾਨ ਅਤੇ ਅਭਿਨੰਦਨ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਅੰ-17 ਵਾਲੀਬਾਲ (ਸਮੈਸਿੰਗ) ਲੜਕਿਆ ਵਿਚ ਜੀ.ਜੀ.ਐਸ. ਪਬਲਿਕ ਸਕੂਲ ਮਰਾੜ ਕਲਾਂ ਨੇ ਪਹਿਲਾ ਸਥਾਨ ਹਾਸਲ ਕੀਤਾ। ਅੰ-17 ਵਾਲੀਬਾਲ (ਸਮੈਸ਼ਿੰਗ) ਲੜਕੇ ਵਿਚ ਜੀ.ਐਚ.ਐਸ. ਸਕੂਲ ਲੰਡੇ ਰੌਡੇ ਨੇ ਪਹਿਲਾ ਸਥਾਨ ਅਤੇ ਜੇ.ਐਨ.ਵੀ. ਸਕੂਲ ਵਰਿੰਗ ਖੇੜਾ ਨੇ ਦੂਜਾ ਸਥਾਨ ਹਾਸਲ ਕੀਤਾ। ਅੰ.-14 ਕਬੱਡੀ (ਨੈਸ਼ਨਲ ਸਟਾਈਲ) ਵਿਚ ਲੱਖੇਵਾਲੀ ਟੀਮ ਨੇ ਪਹਿਲਾ ਸਥਾਨ, ਐਲ.ਡੀ.ਆਰ ਨੇ ਦੂਜਾ ਸਥਾਨ ਅਤੇ ਸੈਕਰਡ ਹਾਰਡ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...