September 3, 2026, 3:44 pm
----------- Advertisement -----------
HomeNewsLatest News'ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-3 ਦੀ ਮਸ਼ਾਲ ਭਲਕੇ ਮਿਤੀ 22 ਅਗਸਤ ਨੂੰ...

‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-3 ਦੀ ਮਸ਼ਾਲ ਭਲਕੇ ਮਿਤੀ 22 ਅਗਸਤ ਨੂੰ ਪਹੁੰਚੇਗੀ ਜ਼ਿਲ੍ਹਾ ਗੁਰਦਾਸਪੁਰ

Published on

----------- Advertisement -----------

ਗੁਰਦਾਸਪੁਰ, 21 ਅਗਸਤ – ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਖੇਡ ਸਭਿਆਚਾਰ ਪੈਦਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉੱਤੇ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੋ ਸਾਲ ਦੀ ਸਫਲਤਾ ਤੋਂ ਬਾਅਦ ਸੀਜ਼ਨ-3 ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਇਸ ਵਾਰ ਵੀ ਮਸ਼ਾਲ ਮਾਰਚ ਸ਼ੁਰੂ ਕੀਤਾ ਗਿਆ ਹੈ। ਇਹ ਮਸ਼ਾਲ ਭਲਕੇ ਮਿਤੀ 22 ਅਗਸਤ ਨੂੰ ਜ਼ਿਲ੍ਹਾ ਗੁਰਦਾਸਪੁਰ ਵਿੱਚ ਪਹੁੰਚੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸੁਰਿੰਦਰ ਸਿੰਘ ਨੇ ਦੱਸਿਆ ਕਿ ਖੇਡਾਂ ਦੀ ਰਵਾਇਤ ਮੁਤਾਬਿਕ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-3 ਦੇ ਉਦਘਾਟਨੀ ਸਮਾਰੋਹ ਮੌਕੇ ਜਲਾਈ ਜਾਣ ਵਾਲੀ ਮਸ਼ਾਲ ਨੂੰ ਪੂਰੇ ਪੰਜਾਬ ਵਿੱਚ ਹਰ ਜ਼ਿਲ੍ਹਾ ਹੈੱਡਕੁਆਟਰ ਵਿੱਚ ਲਿਜਾਇਆ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ 20 ਅਗਸਤ ਤੋਂ ਲੁਧਿਆਣਾ ਤੋਂ ਹੋਈ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਤੋਂ ਸ਼ੁਰੂ ਹੋ ਕੇ ਇਹ ਮਸ਼ਾਲ ਯਾਤਰਾ ਜ਼ਿਲ੍ਹਾ ਮੋਗਾ, ਫ਼ਿਰੋਜ਼ਪੁਰ, ਤਰਨਤਾਰਨ, ਅੰਮ੍ਰਿਤਸਰ ਤੋਂ ਹੁੰਦੀ ਹੋਈ ਜ਼ਿਲ੍ਹਾ ਗੁਰਦਾਸਪੁਰ ਦੀ ਹੱਦ ਵਿੱਚ ਦਾਖਲ ਹੋਵੇਗੀ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੈਂਤੀਪੁਰ ਦੇ ਨੇੜੇ ਪਿੰਡ ਸ਼ੇਖ਼ੂਪੁਰਾ ਵਿਖੇ ਇਸ ਮਸ਼ਾਲ ਯਾਤਰਾ ਦਾ ਜ਼ਿਲ੍ਹਾ ਪ੍ਰਸ਼ਾਸਨ, ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਇਹ ਮਸ਼ਾਲ ਯਾਤਰਾ ਮਾਰਚ ਬਟਾਲਾ ਸ਼ਹਿਰ ਵਿੱਚ ਦਾਖਲ ਹੋਵੇਗੀ ਅਤੇ ਉਸ ਉਪਰੰਤ ਨੌਸ਼ਹਿਰਾ ਮੱਝਾ ਸਿੰਘ, ਧਾਰੀਵਾਲ ਵਿਚੋਂ ਹੁੰਦੀ ਹੋਈ ਦੁਪਹਿਰ ਨੂੰ ਗੁਰਦਾਸਪੁਰ ਸ਼ਹਿਰ ਵਿਖੇ ਪਹੁੰਚੇਗੀ। ਉਨ੍ਹਾਂ ਦੱਸਿਆ ਕਿ ਦਫ਼ਤਰ ਜ਼ਿਲ੍ਹਾ ਖੇਡ ਅਫ਼ਸਰ ਗੁਰਦਾਸਪੁਰ ਵਿਖੇ ਇਸ ਮਸ਼ਾਲ ਯਾਤਰਾ ਦਾ ਸਵਾਗਤ ਕੀਤਾ ਜਾਵੇਗਾ। ਉਸ ਤੋਂ ਬਾਅਦ ਦੀਨਾਨਗਰ ਤੋਂ ਅੱਗੇ ਇਹ ਮਸ਼ਾਲ ਯਾਤਰਾ ਜ਼ਿਲ੍ਹਾ ਪਠਾਨਕੋਟ ਵਿੱਚ ਦਾਖਲ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੀ ਮਸ਼ਾਲ ਯਾਤਰਾ ਦੇ ਸਵਾਗਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...