October 8, 2026, 7:06 am
----------- Advertisement -----------
HomeNewsBreaking Newsਲੁਧਿਆਣਾ 'ਚ 8 ਸਾਲਾ ਬੱਚਾ ਅਗਵਾ ਮਾਮਲਾ: ਕਿਡਨੈਪ ਨਹੀਂ ਹੋਇਆ, ਟਰੇਨ ਚੜ੍ਹ...

ਲੁਧਿਆਣਾ ‘ਚ 8 ਸਾਲਾ ਬੱਚਾ ਅਗਵਾ ਮਾਮਲਾ: ਕਿਡਨੈਪ ਨਹੀਂ ਹੋਇਆ, ਟਰੇਨ ਚੜ੍ਹ ਖੁਦ ਹੀ ਪਹੁੰਚ ਗਿਆ ਬਿਹਾਰ

Published on

----------- Advertisement -----------
  • ਵੀਡੀਓ ਕਾਲ ਰਾਹੀਂ ਪਛਾਣ ਕਰਵਾ ਕੇ ਪਰਿਵਾਰ ਦੇ ਹਵਾਲੇ ਕੀਤਾ ਗਿਆ

ਲੁਧਿਆਣਾ, 30 ਜੁਲਾਈ 2023 – ਲੁਧਿਆਣਾ ਜ਼ਿਲ੍ਹੇ ਦੇ ਢੰਡਾਰੀ ਇਲਾਕੇ ਦੇ ਪ੍ਰਾਇਮਰੀ ਸਕੂਲ ਦੇ ਬਾਹਰੋਂ 8 ਸਾਲਾ ਵਿਦਿਆਰਥੀ ਦੇ ਅਚਾਨਕ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। ਪੁਲਸ ਪਹਿਲਾਂ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਅਗਵਾ ਦੇ ਮਾਮਲੇ ਦੀ ਜਾਂਚ ਕਰ ਰਹੀ ਸੀ ਪਰ ਜਾਂਚ ‘ਚ ਸਾਹਮਣੇ ਆਇਆ ਕਿ ਬੱਚਾ ਰੇਲਗੱਡੀ ‘ਚ ਇਕੱਲਾ ਹੀ ਬੈਠ ਕੇ ਬਿਹਾਰ ਦੇ ਸਮਸਤੀਪੁਰ ਪਹੁੰਚ ਗਿਆ ਸੀ।

ਵੀਡੀਓ ਕਾਲ ਰਾਹੀਂ ਬੱਚੇ ਦੀ ਪਛਾਣ ਕਰਵਾਉਣ ਤੋਂ ਬਾਅਦ ਪੁਲਸ ਨੇ ਉਸ ਨੂੰ ਉਸਦੇ ਦਾਦਾ-ਦਾਦੀ ਦੇ ਹਵਾਲੇ ਕਰ ਦਿੱਤਾ। ਉਹ ਉਸ ਨਾਲ ਲੁਧਿਆਣਾ ਆ ਰਿਹਾ ਹੈ। ਲਾਪਤਾ ਬੱਚੇ ਦੇ ਪਿਤਾ ਸ਼ਿਵ ਦਿਆਲ ਨੇ ਥਾਣਾ ਸਾਹਨੇਵਾਲ ਨੂੰ ਲਿਖਤੀ ਸ਼ਿਕਾਇਤ ਦਿੱਤੀ ਸੀ ਕਿ 27 ਜੁਲਾਈ ਨੂੰ ਉਸ ਦਾ 8 ਸਾਲਾ ਲੜਕਾ ਸਕੂਲ ਗਿਆ ਸੀ, ਪਰ ਵਾਪਸ ਨਹੀਂ ਆਇਆ। ਉਸ ਨੂੰ ਸ਼ੱਕ ਹੈ ਕਿ ਉਸ ਦੇ ਲੜਕੇ ਨੂੰ ਕਿਸੇ ਨੇ ਅਗਵਾ ਕਰ ਲਿਆ ਹੈ।

ਪਿਤਾ ਅਨੁਸਾਰ ਸੀਸੀਟੀਵੀ ਫੁਟੇਜ ਵਿੱਚ ਸਕੂਲੀ ਵਰਦੀ ਵਿੱਚ ਇੱਕ ਬੱਚੇ ਨੂੰ ਬਾਈਕ ’ਤੇ ਭਜਾ ਕੇ ਲਿਜਾਂਦਾ ਦੇਖਿਆ ਗਿਆ। ਜਦੋਂ ਪੁਲਿਸ ਨੇ ਬਾਈਕ ਚਾਲਕ ਦਾ ਪਤਾ ਲਗਾ ਕੇ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਬਾਈਕ ਸਵਾਰ ਆਪਣੇ ਰਿਸ਼ਤੇਦਾਰ ਦੇ ਲੜਕੇ ਨੂੰ ਲੈ ਕੇ ਜਾ ਰਿਹਾ ਸੀ। ਬੱਚੇ ਨੇ ਉਸੇ ਸਕੂਲ ਦੀ ਵਰਦੀ ਪਾਈ ਹੋਈ ਸੀ ਜਿਸ ਵਿੱਚ ਲਾਪਤਾ ਬੱਚਾ ਪੜ੍ਹਦਾ ਹੈ। ਇਸ ਕਾਰਨ ਪੀੜਤ ਪਰਿਵਾਰ ਨੂੰ ਸ਼ੱਕ ਹੋਇਆ ਕਿ ਬੱਚੇ ਨੂੰ ਅਗਵਾ ਕਰ ਲਿਆ ਗਿਆ ਹੈ।

ਪੁਲੀਸ ਨੇ ਜਦੋਂ ਜਾਂਚ ਕੀਤੀ ਤਾਂ ਲਾਪਤਾ ਬੱਬੀ ਕੁਮਾਰ ਸਮਸਤੀਪੁਰ ‘ਚ ਮਿਲਿਆ। ਪੁਲੀਸ ਨੇ ਰੇਲਵੇ ਸਟੇਸ਼ਨ ਆਦਿ ’ਤੇ ਪੁੱਛਗਿੱਛ ਕੀਤੀ ਤਾਂ ਪਤਾ ਲੱਗਾ ਕਿ ਬੱਬੀ 27 ਜੁਲਾਈ ਨੂੰ ਸਕੂਲ ਨਹੀਂ ਗਿਆ ਸੀ। ਪੁਲਿਸ ਹੁਣ ਮਾਮਲੇ ਦੀ ਸ਼ੁਰੂਆਤ ਤੋਂ ਜਾਂਚ ਵਿੱਚ ਜੁਟੀ ਹੋਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...