ਪੰਜਾਬ ਦੇ ਲੁਧਿਆਣਾ ਦੇ ਕਿਲਾ ਰਾਏਪੁਰ ਵਿਖੇ ਪੇਂਡੂ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਅੱਜ ਪੰਜਾਬੀ ਗਾਇਕ ਗੁਰਲੇਜ ਅਖਤਰ ਅਤੇ ਕੁਲਵਿੰਦਰ ਕੈਲੀ ਗੀਤ ਪੇਸ਼ ਕਰਨਗੇ। ਪੰਜਾਬੀ ਗਾਇਕ ਦੇਬੀ ਮਖਸੂਸਪੁਰੀ 13 ਫਰਵਰੀ ਨੂੰ ਆਪਣੀ ਗਾਇਕੀ ਦੇ ਜੌਹਰ ਦਿਖਾਉਣਗੇ। ਗਾਇਕ ਅੰਮ੍ਰਿਤ ਮਾਨ 14 ਫਰਵਰੀ ਨੂੰ ਲੋਕਾਂ ਦਾ ਮਨੋਰੰਜਨ ਕਰਨਗੇ। ਮੰਤਰੀ ਅਨਮੋਲ ਗਗਨ ਮਾਨ ਖੇਡਾਂ ਦੇ ਆਖਰੀ ਦਿਨ 14 ਫਰਵਰੀ ਨੂੰ ਮੇਲੇ ਵਿੱਚ ਸ਼ਿਰਕਤ ਕਰਨਗੇ। 3 ਦਿਨਾਂ ਵਿੱਚ 30 ਲੱਖ ਰੁਪਏ ਦੇ ਇਨਾਮ ਵੰਡੇ ਜਾਣਗੇ।
ਖੇਡ ਮੁਕਾਬਲਿਆਂ ਵਿੱਚ ਕੁਸ਼ਤੀ, ਹਾਕੀ, ਦੌੜ, ਵੇਟ ਲਿਫਟਿੰਗ, ਰਵਾਇਤੀ ਮਾਰਸ਼ਲ ਆਰਟਸ, ਕਬੱਡੀ, ਘੋੜ ਸਵਾਰੀ ਅਤੇ ਰਵਾਇਤੀ ਪੰਜਾਬੀ ਲੜਾਈ ਦੀਆਂ ਤਕਨੀਕਾਂ ਦੀਆਂ ਖੇਡਾਂ ਕਰਵਾਈਆਂ ਜਾਣਗੀਆਂ। ਅੱਜ ਪਹਿਲੇ ਦਿਨ ਹਾਕੀ ਮੈਚ (ਲੜਕੇ), ਹਾਕੀ ਮੈਚ (ਲੜਕੀਆਂ), 60 ਮੀਟਰ ਦੌੜ (ਅੰਡਰ-14,17 ਲੜਕੀਆਂ), 100 ਮੀਟਰ ਦੌੜ (ਪੁਰਸ਼-60-70), 1500 ਮੀਟਰ ਦੌੜ (ਲੜਕੀਆਂ ਅਤੇ ਲੜਕੇ), 400 ਮੀਟਰ ਦੌੜ (ਲੜਕੀਆਂ ਅਤੇ ਲੜਕਿਆਂ) ਵਿਚਕਾਰ ਮੁਕਾਬਲੇ ਹੋਣਗੇ।
ਦੱਸ ਦਈਏ ਕਿ ਕਿਲਾ ਰਾਏਪੁਰ ਖੇਡਾਂ 1933 ਵਿੱਚ ਸ਼ੁਰੂ ਹੋਈਆਂ। ਪਰਉਪਕਾਰੀ ਇੰਦਰ ਸਿੰਘ ਗਰੇਵਾਲ ਨੇ ਇੱਕ ਸਾਲਾਨਾ ਮਨੋਰੰਜਕ ਮੀਟਿੰਗ ਦੀ ਕਲਪਨਾ ਕੀਤੀ ਜਿੱਥੇ ਕਿਲਾ ਰਾਏਪੁਰ ਦੇ ਆਲੇ ਦੁਆਲੇ ਦੇ ਖੇਤਰਾਂ ਦੇ ਕਿਸਾਨ ਇਕੱਠੇ ਹੋ ਸਕਦੇ ਹਨ ਅਤੇ ਆਪਣੀ ਸਰੀਰਕ ਤਾਕਤ ਦੀ ਜਾਂਚ ਕਰ ਸਕਦੇ ਹਨ। ਹਰ ਸਾਲ ਫਰਵਰੀ ਮਹੀਨੇ ਲੱਗਣ ਵਾਲਾ ਇਹ ਖੇਡ ਮੇਲਾ ਲੁਧਿਆਣਾ ਵਾਸੀਆਂ ਸਮੇਤ ਸੈਂਕੜੇ ਖੇਡ ਪ੍ਰੇਮੀਆਂ ਦੀ ਖਿੱਚ ਦਾ ਕੇਂਦਰ ਬਣਦਾ ਹੈ।
----------- Advertisement -----------
ਕਿਲਾ ਰਾਏਪੁਰ ਵਿਖੇ ਅੱਜ ਤੋਂ ਖੇਡ ਮੇਲੇ ਦਾ ਆਗਾਜ਼; 3 ਦਿਨਾਂ ‘ਚ ਵੰਡੇ ਜਾਣਗੇ 30 ਲੱਖ ਰੁਪਏ ਦੇ ਇਨਾਮ, ਪੰਜਾਬੀ ਗਾਇਕ ਕਰਨਗੇ ਲੋਕਾਂ ਦਾ ਮਨੋਰੰਜਨ
Published on
----------- Advertisement -----------
----------- Advertisement -----------