April 22, 2026, 8:26 pm
----------- Advertisement -----------
HomeNewsBreaking News'ਕਿਰਤ ਕਰੋ-ਨਾਮ ਜਪੋ-ਵੰਡ ਛੱਕੋ'

‘ਕਿਰਤ ਕਰੋ-ਨਾਮ ਜਪੋ-ਵੰਡ ਛੱਕੋ’

Published on

----------- Advertisement -----------

ਕਿਰਤ ਤੋਂ ਭਾਵ ਹੈ ਆਪਣੇ ਦਸਾਂ ਨਹੁੰਆਂ ਨਾਲ ਖ਼ੂਨ-ਪਸੀਨਾ ਬਹਾ ਕੇ ਕੀਤਾ ਗਿਆ ਕੰਮ। ਕਿਰਤ ਕਰੋ ਸਿੱਖ ਧਰਮ ਦੇ ਤਿੰਨ ਥੰਮ੍ਹਾਂ ਵਿਚੋਂ ਇੱਕ ਹੈ, ਦੂਸਰੇ ਦੋ ‘ਨਾਮ ਜਪੋ’ ਅਤੇ ‘ਵੰਡ ਛਕੋ’ ਹਨ।

ਸਿੱਖ ਧਰਮ ਦੇ ਬਾਨੀ ਜਗਤ ਬਾਬਾ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ‘ਕਿਰਤ ਕਰੋ-ਨਾਮ ਜਪੋ-ਵੰਡ ਛੱਕੋ’ ਦੇ ਬੁਨਿਆਦੀ ਸਿਧਾਂਤਾਂ ਨਾਲ ਸਿੱਖ ਧਰਮ ਦੀ ਨੀਂਹ ਰੱਖੀ ਸੀ। ਇਨ੍ਹਾਂ ਸਿਧਾਂਤਾਂ ਦੀ ਰੌਸ਼ਨੀ ‘ਚ ਆਪ ਜੀ ਨੇ ਲੁਕਾਈ ਨੂੰ ਅਜਿਹੀ ਇਨਕਲਾਬੀ ਜੀਵਨ ਜਾਂਚ ਦੱਸੀ, ਜੋ ਕਿ ਮਨੁੱਖ ਨੂੰ ਪਰਮ ਮਨੁੱਖ ਬਣਾਉਣ ਦਾ ਮਾਰਗ ਹੈ। ਗੁਰੂ ਸਾਹਿਬ ਦੀ ਸਿਧਾਂਤਾਂ ਦੇ ਇਹ ਤਿੰਨ ਧੁਰੇ ਹਨ, ਜਿਨ੍ਹਾਂ ਉੱਤੇ ਸਾਰੀ ਸਿੱਖ ਫਲਾਸਫੀ ਖੜ੍ਹੀ ਹੈ। ਧਿਆਨ ਨਾਲ ਵਿਚਾਰਿਆ ਜਾਵੇ ਤਾਂ ਇਹ ਕੋਈ 3 ਵੱਖ-ਵੱਖ ਚੀਜ਼ਾਂ ਨਹੀਂ ਹਨ ਸਗੋਂ ਤਿੰਨੋਂ ਇਕਠੀਆਂ ਹੀ ਹਨ ਅਤੇ ਨਾਮ ਜਪਣ ਦੀ ਅਵਸਥਾ ‘ਚ ਹੀ ਆਉਂਦੀਆਂ ਹਨ।

ਗੁਰੂ ਨਾਨਕ ਦੇਵ ਜੀ ਨੇ ਆਦਰਸ਼ ਮਨੁੱਖ ਅਤੇ ਸਮਾਜ ਦੀ ਸਥਾਪਨਾ ਲਈ ‘ਕਿਰਤ ਕਰੋ’, ‘ਵੰਡ ਛਕੋ’ ਅਤੇ ‘ਨਾਮ ਜਪੋ’ ਦੇ ਤਿੰਨ ਮੁੱਖ ਉਪਦੇਸ਼ ਦਿੱਤੇ, ਜੋ ਸਾਮਜ ਦੇ ਅਰਥਚਾਰੇ ਮਨੁੱਖ ਦੀ ਰੂਹਾਨੀ ਖੁਸ਼ੀ ਅਤੇ ਸਮਾਜਿਕ ਸਾਂਝੀਵਾਲਤਾ ਦੇ ਅਹਿਮ ਸੰਕਲਪ ਹਨ।

ਕਿਰਤ ਕਰਨ ਦੇ ਨਾਲ ਹੀ ਗੁਰੂ ਨਾਨਕ ਦੇਵ ਜੀ ਨਾਮ-ਸਿਮਰਨ ਦੇ ਸੰਕਲਪ ਨੂੰ ਵੀ ਵਿਸਥਾਰਮਈ ਰੂਪ ‘ਚ ਪ੍ਰਗਟਾਉਂਦੇ ਹਨ ਕਿ ਕਿਰਤ ਦਾ ਆਦਰਸ਼ ਰੂਪ ਨਾਮ ਦੀ ਕਿਰਤ ਕਰਨਾ ਹੈ। ਉਨ੍ਹਾਂ ਅਨੁਸਾਰ ਜੋ ਮਨੁੱਖ ਗ੍ਰਹਿਸਥੀ ਜੀਵਨ ‘ਚ ਸੱਚੀ ਕਿਰਤ ਕਰਦਾ ਹੈ, ਉਹ ਕਿਰਤ ਨਾਮ ਜਪਣ ਦੇ ਬਰਾਬਰ ਹੁੰਦੀ ਹੈ। ਮਨੁੱਖ ਨੂੰ ਇਨ੍ਹਾਂ ਤਿੰਨਾਂ ਸੰਕਲਪਾਂ ਨੂੰ ਇਕੱਠੇ ਨਾਲ ਲੈ ਕੇ ਚੱਲਣਾ ਚਾਹੀਦਾ ਹੈ ਕਿਉਂਕਿ ਜੇ ਸਿਰਫ ਕਿਰਤ ਨੂੰ ਹੀ ਜ਼ਿੰਦਗੀ ਦਾ ਮੁੱਖ ਆਧਾਰ ਮੰਨ ਕੇ ਚੱਲਾਂਗੇ ਤਾਂ ਉਹ ਵਪਾਰਕ ਬਣ ਜਾਵੇਗੀ ਅਤੇ ਜੇ ਸਿਰਫ ਕਿਰਤ ਨਹੀਂ ਨਾਮ ਹੀ ਹੈ ਤਾਂ ਉਸ ਨਾਲ ਆਤਮਿਕ ਮੁਕਤੀ ਪ੍ਰਾਪਤ ਨਹੀਂ ਹੋ ਸਕੇਗੀ। ਇਸ ਲਈ ਇਨ੍ਹਾਂ ਤਿੰਨਾਂ ਸੰਕਲਪਾਂ ਨੂੰ ਸਹਿਜੇ ਰੂਪ ਵਿੱਚ ਢਾਲਣਾ ਜ਼ਰੂਰੀ ਹੈ।

ਇਸ ਦੇ ਨਾਲ ਹੀ ਗੁਰੂ ਨਾਨਕ ਦੇਵ ਜੀ ਵੰਡ ਛਕਣ ਦੀ ਵੀ ਗੱਲ ਕਰਦੇ ਹਨ। ਜੋ ਮਨੁੱਖ ਆਪਣੀ ਕਿਰਤ ਕਮਾਈ ‘ਚੋਂ ਵੰਡ ਛਕਣ ਦੇ ਸਿਧਾਂਤ ਨੂੰ ਅਪਣਾ ਕੇ ਲੋੜਵੰਦਾਂ ਦੀ ਵੀ ਸਹਾਇਤਾ ਕਰਦਾ ਹੈ, ਉਹੀ ਮਨੁੱਖ ਕਰਮਸ਼ੀਲ ਹੋ ਸਕਦਾ ਹੈ। ਵੰਡ ਛਕਣ ਦਾ ਸਿਧਾਂਤ ਸਾਂਝੀਵਾਲਤਾ ਦਾ ਪ੍ਰਤੀਕ ਬਣ ਕੇ ਉੱਭਰਦਾ ਹੈ ਅਤੇ ਮਨੁੱਖ ਦੇ ਅੰਦਰੋਂ ਹਉਮੈ ਨੂੰ ਵੀ ਸਦੀਵੀਂ ਤੌਰ ‘ਤੇ ਨਸ਼ਟ ਕਰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ ਦਿਲ ਦਹਿਲਾ ਦੇਣ ਵਾਲਾ ਕਤਲਕਾਂਡ: IRS ਅਧਿਕਾਰੀ ਦੀ ਧੀ ਨਾਲ ਦਰਿੰਦਗੀ ਮਗਰੋਂ ਹੱਤਿਆ, ਸੁਰੱਖਿਆ ‘ਤੇ ਸਵਾਲ

*ਨਵੀਂ ਦਿੱਲੀ, 22 ਅਪ੍ਰੈਲ* — ਦੇਸ਼ ਦੀ ਰਾਜਧਾਨੀ Delhi ਦੇ ਪੌਸ਼ ਕੈਲਾਸ਼ ਹਿਲਜ਼ ਇਲਾਕੇ...

ਜਵਾਬ ਨਹੀਂ ਦਿੱਤਾ ਤਾਂ ਇਲਜ਼ਾਮਾਂ ਨੂੰ ਸਹੀ ਮੰਨ ਲਿਆ ਜਾਵੇਗਾ, ਰਾਜੋਆਣਾ ਦੀ ਪਟੀਸ਼ਨ ‘ਤੇ SC ਨੇ ਕੇਂਦਰ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ...

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਚੰਡੀਗੜ੍ਹ, 21 ਅਪ੍ਰੈਲ:ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਆਪ੍ਰੇਸ਼ਨ ‘ਗੈਂਗਸਟਰਾਂ ਤੇ ਵਾਰ’ ਦੀ ਸਫ਼ਲਤਾ...

578 ਦਿਨਾਂ ਤੋਂ ਟਾਵਰ ‘ਤੇ ਡਟੇ ਭਾਈ ਗੁਰਜੀਤ ਸਿੰਘ ਫ਼ੌਜੀ ਨੂੰ ਲੈ ਕੇ ਨਵਾਂ ਮੋੜ,ਹੇਠਾਂ ਲਿਆਉਣ ਲਈ ਫ਼ੌਜ ਦੀ ਮਦਦ ਮੰਗੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ...

ਪਾਕਿਸਤਾਨ ਨਿਕਾਹ ਕਰਾਉਣ ਵਾਲੀ ਸਰਬਜੀਤ ਦਾ ਨਵਾਂ ਵੀਡੀਓ, ਹੁਣ ਸਿੱਖ ਸੰਗਤਾਂ ਦਾ ਕੀਤਾ ਸਵਾਗਤ

ਪਾਕਿਸਤਾਨ ਜਾ ਕੇ ਮੁਸਲਿਮ ਬੰਦੇ ਨਾਲ ਨਿਕਾਹ ਕਰਾਉਣ ਵਾਲੀ ਪੰਜਾਬੀ ਮਹਿਲਾ ਸਰਬਜੀਤ ਕੌਰ ਹੁਣ...

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

*ਚੰਡੀਗੜ੍ਹ, 21 ਅਪ੍ਰੈਲ 2026*:ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਅੰਤਰਰਾਸ਼ਟਰੀ ਭਾਈਵਾਲੀ ਨੂੰ ਹੋਰ ਹੁਲਾਰਾ ਦੇਣ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...