June 8, 2026, 11:39 am
----------- Advertisement -----------
HomeNewsBreaking Newsਕਿਸਾਨ ਅੰਦੋਲਨ: ਕਿਸਾਨਾਂ ਤੇ ਪ੍ਰਸ਼ਾਸ਼ਨ ਦੀ ਮੀਟਿੰਗ ਰਹੀ ਬੇਸਿੱਟਾ

ਕਿਸਾਨ ਅੰਦੋਲਨ: ਕਿਸਾਨਾਂ ਤੇ ਪ੍ਰਸ਼ਾਸ਼ਨ ਦੀ ਮੀਟਿੰਗ ਰਹੀ ਬੇਸਿੱਟਾ

Published on

----------- Advertisement -----------

ਪਿਛਲੇ 6 ਮਹੀਨਿਆਂ ਤੋਂ ਬੰਦ ਪਏ ਸ਼ੰਭੂ ਬਾਰਡਰ (Shambu Border) ਨੂੰ ਖੋਲ੍ਹਣ ਲਈ ਅੱਜ (ਐਤਵਾਰ) ਪਟਿਆਲਾ ਪੁਲਿਸ ਲਾਈਨ ਵਿਖੇ ਕਿਸਾਨਾਂ ਅਤੇ ਪ੍ਰਸ਼ਾਸਨ ਦਰਮਿਆਨ ਇੱਕ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਦਾ ਕੋਈ ਨਤੀਜਾ ਨਹੀਂ ਨਿਕਲਿਆ। ਮੀਟਿੰਗ ਵਿੱਚ ਪੰਜਾਬ ਅਤੇ ਹਰਿਆਣਾ ਸਰਕਾਰਾਂ ਦੇ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਹਨ।

ਦੱਸ ਦਈਏ ਕਿ ਮੀਟਿੰਗ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ (sarwan singh pandher) ਨੇ ਕਿਹਾ ਕਿ ਅਸੀਂ ਕੋਈ ਸੜਕ ਬੰਦ ਨਹੀਂ ਕੀਤੀ। ਹਰਿਆਣਾ ਅਤੇ ਕੇਂਦਰ ਸਰਕਾਰ ਵੱਲੋਂ ਸੜਕ ਨੂੰ ਬੰਦ ਕਰ ਦਿੱਤਾ ਗਿਆ ਹੈ। ਅਜਿਹੇ ਵਿੱਚ ਸਰਕਾਰ ਨੂੰ ਸ਼ੰਭੂ ਬਾਰਡਰ ਖੋਲ੍ਹਣਾ ਚਾਹੀਦਾ ਹੈ। ਅਸੀਂ ਪ੍ਰਸ਼ਾਸਨ ਅੱਗੇ ਆਪਣੇ ਵਿਚਾਰ ਪੇਸ਼ ਕੀਤੇ ਹਨ।

ਜ਼ਿਕਰਯੋਗ ਹੈ ਕਿ  ਜਗਜੀਤ ਸਿੰਘ ਡੱਲੇਵਾਲ ਇਸ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ। ਇਸ ਤੋਂ ਪਹਿਲਾਂ 21 ਤਰੀਕ ਨੂੰ ਵੀ ਇਸ ਮਾਮਲੇ ਸਬੰਧੀ ਮੀਟਿੰਗ ਹੋਈ ਸੀ। ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਕਿਸਾਨ ਆਗੂ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਪਟਿਆਲਾ ਸਥਿਤ ਗੁਰਦੁਆਰਾ ਦੁਖ ਨਿਵਾਰਨ ਸਾਹਿਬ ਪੁੱਜੇ ਸਨ। ਜਿੱਥੇ ਉਨ੍ਹਾਂ ਕਿਸਾਨਾਂ ਦੇ ਹੋਰ ਸਮੂਹਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ 31 ਅਗਸਤ ਨੂੰ ਸ਼ੰਭੂ ਬਾਰਡਰ ਸਮੇਤ 3 ਥਾਵਾਂ ‘ਤੇ ਕੀਤੇ ਜਾਣ ਵਾਲੇ ਪ੍ਰਦਰਸ਼ਨਾਂ ਦੀ ਰਣਨੀਤੀ ਬਣਾਈ ਗਈ ਹੈ। ਕਿਸਾਨਾਂ ਦਾ ਸਪੱਸ਼ਟ ਕਹਿਣਾ ਹੈ ਕਿ ਉਹ ਵੀ ਚਾਹੁੰਦੇ ਹਨ ਕਿ ਇਹ ਸੜਕ ਸਾਰਿਆਂ ਲਈ ਖੋਲ੍ਹੀ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...