ਕਿਸਾਨ ਜਥੇਬੰਦੀਆਂ ਵੱਲੋਂ ਅੱਜ ਚਰਨਜੀਤ ਚੰਨੀ ਪਾਸੋਂ ਮੀਟਿੰਗ ਲਈ ਸਮਾਂ ਮੰਗਿਆ ਗਿਆ ਸੀ। ਪਰ ਚਰਨਜੀਤ ਚੰਨੀ ਵਲੋਂ ਸਮਾਂ ਨਹੀਂ ਦਿੱਤਾ ਗਿਆ ਜਿਸਦੇ ਰੋਸ ਵਜੋਂ ਕਿਸਾਨ ਜਥੇਬੰਦੀਆਂ ਵੱਲੋਂ ਵੱਡੀ ਗਿਣਤੀ ਦੇ ਵਿੱਚ ਇਕੱਠੇ ਹੋ ਕੇ ਜ਼ੀਰਾ ਦੇ ਕਲਾਕ ਟਾਵਰ ਚੌਕ ਵਿਖੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਆਗੂਆਂ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਪ੍ਰਸ਼ਾਸਨ ਉਨ੍ਹਾਂ ਦੀ ਮੁੱਖ ਮੰਤਰੀ ਦੇ ਨਾਲ ਮੀਟਿੰਗ ਜ਼ਰੂਰ ਕਰਵਾਏਗਾ। ਪਰ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਨਹੀਂ ਕਰਵਾਈ ਗਈ ਜਿਸ ਦੇ ਰੋਸ ਵਜੋਂ ਅੱਜ ਉਨ੍ਹਾਂ ਵੱਲੋਂ ਨਾਅਰੇਬਾਜ਼ੀ ਕੀਤੀ ਗਈ।
----------- Advertisement -----------
ਮੁੱਖ ਮੰਤਰੀ ਵੱਲੋਂ ਸਮਾਂ ਨਾ ਦਿੱਤੇ ਜਾਣ ਤੇ ਕਿਸਾਨ ਜਥੇਬੰਦੀਆਂ ਨੇ ਕੀਤਾ ਮੇਨ ਚੌਕ ਜਾਮ
Published on
----------- Advertisement -----------











