September 4, 2026, 9:24 pm
----------- Advertisement -----------
HomeNewsLatest News26 ਨਵੰਬਰ ਤੋਂ ਕਿਸਾਨਾਂ ਵਲੋਂ ਡੀ.ਸੀ ਦਫਤਰ ਮੂਹਰੇ ਲੱਗਣਗੇ ਪੱਕੇ ਧਰਨੇ

26 ਨਵੰਬਰ ਤੋਂ ਕਿਸਾਨਾਂ ਵਲੋਂ ਡੀ.ਸੀ ਦਫਤਰ ਮੂਹਰੇ ਲੱਗਣਗੇ ਪੱਕੇ ਧਰਨੇ

Published on

----------- Advertisement -----------

ਕਿਸਾਨਾਂ ਵਲੋਂ 26 ਨਵੰਬਰ ਤੋਂ ਡੀਸੀ ਦਫਤਰ ਮੂਹਰੇ ਪੱਕੇ ਧਰਨੇ ਲਾਉਣ ਦਾ ਐਲਾਨ ਕਰ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਇਸ ਸਬੰਧੀ ਕਿਸਾਨਾਂ ਵਲੋਂ ਪਿੰਡੋਂ ਪਿੰਡ ਮੀਟਿੰਗ ਕੀਤੀਆਂ ਜਾ ਰਹੀਆਂ ਹਨ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਦਿੱਲੀ ਮੋਰਚੇ ਸ਼ੁਰੂਆਤ ਦੀ ਦੂਜੀ ਵਰ੍ਹੇਗੰਢ ਮੌਕੇ 26 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਮੋਰਚਿਆਂ ਦੀ ਤਿਆਰੀ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਸੂਬਾ ਆਗੂ ਗੁਰਬਚਨ ਸਿੰਘ ਚੱਬਾ ਦੀ ਅਗਵਾਈ ਵਿੱਚ ਜੋਨ ਬਾਬਾ ਬਕਾਲਾ , ਜ਼ੋਨ ਮਹਿਤਾ ਅਤੇ ਜ਼ੋਨ ਤਰਸਿੱਕਾ ਦੇ ਕਿਸਾਨਾਂ ਮਜਦੂਰਾਂ ਦੀਆਂ ਹੰਗਾਮੀ ਮੀਟਿੰਗਾਂ ਕਰਵਾਈਆਂ ਗਈਆਂ ਹਨ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ 26 ਨਵੰਬਰ ਦਾ ਮੋਰਚਾ ਪੰਜਾਬ ਤੇ ਭਾਰਤ ਸਰਕਾਰ ਵਲੋ ਮੰਨੀਆਂ ਮੰਗਾਂ ਲਾਗੂ ਕਰਵਾਉਣ ਦੇ ਨਾਲ ਨਾਲ ਕੇਂਦਰੀ ਭਾਜਪਾ ਸਰਕਾਰ ਤੇ ਪੰਜਾਬ ਦੀ ਆਪ ਸਰਕਾਰ ਦੀਆਂ ਕਥਿਤ ਕਾਰਪੋਰੇਟ ਪੱਖੀ ਨੀਤੀਆਂ ਦਾ ਪਰਦਾਫਾਸ਼ ਕਰੇਗਾ। ਉਨ੍ਹਾਂ ਦੱਸਿਆ ਕਿ ਮੋਰਚੇ ਦੀਆਂ ਮੰਗਾਂ ਵਿੱਚ ਲਖੀਮਪੁਰ ਖੀਰੀ ਕਤਲਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ, ਮੋਰਚਿਆਂ ਚ ਕੀਤੇ ਪਰਚੇ ਰੱਦ ਕਰਵਾਉਣਾ, ਰੇਤ ਦੀ ਨਾਜਾਇਜ਼ ਮਾਈਨਿੰਗ ਅਤੇ ਰੇਤਾ ਦੇ ਰੇਟ ਘਟਾਉਣ, ਬੇਰੋਜ਼ਗਾਰੀ, ਪਰਾਲੀ ਸਾੜਨ ਤੇ ਰੈਡ ਐਂਟਰੀ ਰੱਦ ਕਰਨਾ, ਵਿਸ਼ਵ ਬੈਂਕ ਦੀ ਨੀਤੀ ਤਹਿਤ ਕਰਵਾਏ ਜਾ ਰਹੇ ਦਰਿਆਈ ਪਾਣੀਆਂ ਤੇ ਨਿੱਜੀ ਘਰਾਣਿਆਂ ਦੇ ਕਬਜ਼ੇ ਰੋਕਣਾ, ਬੈਂਕਾਂ ਦਾ ਨਿੱਜੀਕਰਨ ਖਤਮ ਕਰਨਾ, ਕਿਸਾਨਾਂ ਮਜਦੂਰਾਂ ਦੇ ਕਰਜ਼ੇ ਜਮੀਨ ਹੇਠਲੇ ਪਾਣੀਆਂ ਦਾ ਪੱਧਰ ਉੱਚਾ ਚੁੱਕਣਾ ਲਈ ਪੋਲਿਸੀ ਤਿਆਰ ਕਰਨ ਦੀ ਮੰਗ, ਸਵਾਮੀਨਾਥਨ ਦੀ ਰਿਪੋਰਟ ਅਨੁਸਾਰ ਫਸਲ ਦੇ ਭਾਅ ਮਜਦੂਰਾਂ ਦੇ ਮਨਰੇਗਾ ਤਹਿਤ ਕੀਤੇ ਕੰਮਾਂ ਦੇ ਬਕਾਏ ਮਜਦੂਰਾਂ ਦੀ ਮਨਰੇਗਾ ਦੀ ਦਿਹਾੜੀ ਦੁਗਣੀ ਕੀਤੀ ਜਾਵੇ, ਮਾਈਕਰੋ ਫਾਇਨਾਂਸ ਕੰਪਨੀਆਂ ਦੇ ਕਰਜ਼ੇ ਖਤਮ ਕਰਨ ਤੇ ਹੋਰ ਅਹਿਮ ਮੰਗਾਂ ਸ਼ਾਮਿਲ ਹਨ।
ਉਨ੍ਹਾਂ ਕਿਹਾ ਕਿ ਲੰਬੇ ਮੋਰਚੇ ਦੀ ਤਿਆਰੀ ਦੇ ਚੱਲਦੇ ਹਰ ਪਿੰਡ ਤੋਂ ਤਿੰਨ ਤਿੰਨ ਟਰਾਲੀਆਂ ਤੇ ਤਰਪਾਲਾਂ ਪਾ ਕੇ ਤਿਆਰੀਆਂ ਜੰਗੀ ਪੱਧਰ ਤੇ ਕੀਤੀਆਂ ਜਾ ਰਹੀਆਂ ਹਨ।ਉਨ੍ਹਾਂ ਦੱਸਿਆ ਕਿ ਸ਼ੁੱਕਰਵਾਰ 5 ਜੋਨਾਂ ਦੀਆਂ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ 18 ਤਰੀਕ ਨੂੰ 5 ਜੋਨਾਂ ਦੀ ਵੱਡੀ ਕਨਵੈਨਸ਼ਨ ਪਿੰਡ ਰੁਮਾਣਾਚੱਕ ਵਿੱਚ ਕਰਕੇ ਮੋਰਚੇ ਦੀ ਤਿਆਰੀ ਹੋਰ ਵੀ ਵੱਡੇ ਪੱਧਰ ਤੇ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...