November 12, 2025, 10:26 pm
----------- Advertisement -----------
HomeNewsLatest NewsPAU ਵੱਲੋਂ ਖੇਤਰੀ ਖੋਜ ਕੇਂਦਰ, ਫਰੀਦਕੋਟ ਵਿਖੇ 10 ਸਤੰਬਰ ਨੂੰ ਲੱਗੇਗਾ ਕਿਸਾਨ...

PAU ਵੱਲੋਂ ਖੇਤਰੀ ਖੋਜ ਕੇਂਦਰ, ਫਰੀਦਕੋਟ ਵਿਖੇ 10 ਸਤੰਬਰ ਨੂੰ ਲੱਗੇਗਾ ਕਿਸਾਨ ਮੇਲਾ

Published on

----------- Advertisement -----------

ਫ਼ਰੀਦਕੋਟ 21 ਅਗਸਤ – ਡਾ: ਕੁਲਦੀਪ ਸਿੰਘ, ਨਿਰਦੇਸ਼ਕ, ਪੀ.ਏ.ਯੂ਼ ਖੇਤਰੀ ਖੋਜ ਕੇਂਦਰ, ਫਰੀਦਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਮਿਤੀ 10 ਸਤੰਬਰ 2024 ਦਿਨ ਮੰਗਲਵਾਰ ਨੂੰ ਖੇਤਰੀ ਖੋਜ ਕੇਂਦਰ, ਫਰੀਦਕੋਟ ਵਿਖੇ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ ।
ਇਸ ਕਿਸਾਨ ਮੇਲੇ ਵਿੱਚ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਦੇ ਸੁਧਰੇ ਬੀਜ ਵੀ ਦਿੱਤੇ ਜਾਣਗੇ ਅਤੇ ਸਬਜੀਆਂ ਦੀਆਂ ਕਿੱਟਾਂ ਵੀ ਦਿੱਤੀਆਂ ਜਾਣਗੀਆਂ । ਇਸ ਕਿਸਾਨ ਮੇਲੇ ਵਿੱਚ ਖੇਤੀ ਸੰਬੰਧੀ ਪੁਸਤਕਾਂ ਅਤੇ ਖੇਤੀ ਸੰਬੰਧਤ ਪ੍ਰਦਰਸ਼ਨੀਆਂ ਵੀ ਲਾਈਆਂ ਜਾਣਗੀਆਂ । ਕਿਸਾਨ ਵੀਰਾਂ ਨੂੰ ਖੇਤੀ ਸਬੰਧੀ ਤਕਨੀਕੀ ਅਤੇ ਬੀਬੀਆਂ ਨੂੰ ਘਰੇਲੂ ਕੰਮਾਂ ਸੰਬੰਧੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਖੇਤੀ ਸਮੱਸਿਆਵਾਂ ਦੇ ਮੌਕੇ ਤੇ ਹੱਲ ਦੱਸੇ ਜਾਣਗੇ । ਕਿਸਾਨਾਂ ਦੇ ਮਨੋਰੰਜਨ ਲਈ ਕਿਸਾਨ ਮੇਲੇ ਵਿੱਚ ਸੱਭਿਆਚਾਰਕ ਪ੍ਰੋਗਰਾਮ ਦਾ ਪ੍ਰਬੰਧ ਵੀ ਹੋਵੇਗਾ । ਕਿਸਾਨ ਮੇਲੇ ਵਿੱਚ ਕੰਪਨੀਆਂ, ਵਹੀਕਲ ਏਜੰਸੀਆਂ ਅਤੇ ਦੁਕਾਨਦਾਰਾਂ ਆਦਿ ਵੱਲੋਂ ਸਟਾਲ ਬੁੱਕ ਕਰਵਾਉਣ ਲਈ ਡਾ: ਕੁਲਵੀਰ ਸਿੰਘ, ਫੋਨ ਨੰਬਰ 94177-83052,01639-251244 ਨਾਲ ਸੰਪਰਕ ਕੀਤਾ ਜਾ ਸਕਦਾ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿੱਚ ਪਰਾਲੀ ਸਾੜਨ ਦੇ 312 ਨਵੇਂ ਮਾਮਲੇ, ਮੁਕਤਸਰ ਸਭ ਤੋਂ ਵੱਧ ਪ੍ਰਭਾਵਿਤ

ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (CAQM) ਦੀਆਂ ਵਾਰ-ਵਾਰ ਚਿਤਾਵਨੀਆਂ ਦੇ ਬਾਵਜੂਦ ਪੰਜਾਬ ਵਿੱਚ ਪਰਾਲੀ...

ਤਰਨ ਤਾਰਨ ਜ਼ਿਮਨੀ ਚੋਣ: ਵੋਟਿੰਗ ਫੀਸਦ ‘ਆਪ’ ਦੇ ਪੱਖ ਵਿੱਚ, ਪਾਰਟੀ ਕਰ ਸਕਦੀ ਉਲਟਫੇਰ

ਤਰਨਤਾਰਨ ਵਿਧਾਨ ਸਭਾ ਸੀਟ ’ਤੇ ਜ਼ਿਮਨੀ ਚੋਣਾਂ ਲਈ ਮੰਗਲਵਾਰ ਨੂੰ ਵੋਟਿੰਗ ਹੋਈ। ਚੋਣ ਕਮਿਸ਼ਨ...

ਆਪ ਸਰਕਾਰ ਨੇ ਪੰਜਾਬ ਦੇ ਹਵਾਈ ਅੱਡਿਆਂ ਨੂੰ ਦਿੱਤਾ ਵੱਡਾ ਹੁਲਾਰਾ, ਰੁਕਿਆ ਹੋਇਆ ਹਲਵਾਰਾ ਪ੍ਰੋਜੈਕਟ ਵੀ ਮੁੜ ਸੁਰਜੀਤ !

ਚੰਡੀਗੜ੍ਹ, 11 ਨਵੰਬਰ, 202:ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ)...

ਧਰਮਿੰਦਰ ਦੀ ਧੀ ਈਸ਼ਾ ਦਿਓਲ ਨੇ ਪਿਤਾ ਦੀ ਮੌ.ਤ ਦੀ ਖ਼ਬਰ ਨੂੰ ਦੱਸਿਆ ਝੂਠ, ਕਿਹਾ-“ਮੇਰੇ ਪਾਪਾ ਠੀਕ ਹਨ’

ਬਾਲੀਵੁੱਡ ਅਦਾਕਾਰ ਧਰਮਿੰਦਰ ਦੀ ਮੌਤ ਦੀਆਂ ਖਬਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ।...

ਦਿੱਲੀ ਵਿੱਚ ਲਗਾਤਾਰ ਵੱਧ ਰਹੇ ਪ੍ਰਦੂਸ਼ਣ ‘ਤੇ ਵੱਡਾ ਫੈਸਲਾ, GRAP-3 ਲਾਗੂ

ਰਾਜਧਾਨੀ ਦਿੱਲੀ ਵਿੱਚ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਸ਼ਹਿਰ ਦਾ ਔਸਤ AQI...

ਪੱਕੇ ਤੌਰ ’ਤੇ ਹੋਵੇਗੀ ਬੰਦ ਜ਼ੀਰਾ ਸ਼ਰਾਬ ਫੈਕਟਰੀ

ਪੰਜਾਬ ਸਰਕਾਰ ਨੇ ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਇੱਕ ਜੀਰੇ ਦੀ ਡਿਸਟਿਲਰੀ ਬਾਰੇ ਨੈਸ਼ਨਲ...

ਅਕਾਲੀ ਦਲ ਵਾਰਿਸ ਪੰਜਾਬ ਦੇ ਇਲੈਕਸ਼ਨ ਇੰਚਾਰਜ ‘ਤੇ ਹੋਇਆ ਹਮਲਾ, ਅੱਗ ਲੱਗਣ ਕਾਰਨ ਗੱਡੀ ਸੜ ਕੇ ਹੋਈ ਸੁਆਹ

ਅਕਾਲੀ ਦਲ ਵਾਰਿਸ ਪੰਜਾਬ ਦੇ ਇਲੈਕਸ਼ਨ ਇੰਚਾਰਜ ਨਾਲ ਜੁੜੀ ਖਬਰ ਸਾਹਮਣੇ ਆਈ ਹੈ। ‘ਇਲੈਕਸ਼ਨ...