November 11, 2026, 12:46 am
----------- Advertisement -----------
HomeNewsBreaking Newsਝੋਨੇ ਦੇ ਸੀਜ਼ਨ ਲਈ ਜਾਰੀ 18 ਜੂਨ ਦੇ ਸ਼ਡਿਊਲ ਦਾ ਕਿਸਾਨ ਮੋਰਚੇ...

ਝੋਨੇ ਦੇ ਸੀਜ਼ਨ ਲਈ ਜਾਰੀ 18 ਜੂਨ ਦੇ ਸ਼ਡਿਊਲ ਦਾ ਕਿਸਾਨ ਮੋਰਚੇ ਵੱਲੋਂ ਵਿਰੋਧ, 10 ਜੂਨ ਤੋਂ ਝੋਨਾ ਲਾਉਣ ਦਾ ਐਲਾਨ

Published on

----------- Advertisement -----------

ਪਟਿਆਲਾ, 9 ਮਈ, 2022 – ਸੰਯੁਕਤ ਕਿਸਾਨ ਮੋਰਚੇ ਵੱਲੋਂ ਝੋਨੇ ਦੇ ਸੀਜ਼ਨ ਲਈ ਜਾਰੀ 18 ਜੂਨ ਦੇ ਸ਼ਡਿਊਲ ਦਾ ਵਿਰੋਧ ਕੀਤਾ ਗਿਆ ਹੈ। ਇਸ ਤੋਂ ਬਿਨਾ ਕਿਸਾਨਾਂ ਵੱਲੋਂ ਇਹ ਵੀ ਐਲਾਨ ਕੀਤਾ ਗਿਆ ਹੈ ਕਿ ਕਿਸਾਨ 10 ਜੂਨ ਤੋਂ ਝੋਨਾ ਲਾਉਣਾ ਸ਼ੁਰੂ ਕਰਨਗੇ। ਝੋਨੇ ਦੇ ਸੀਜ਼ਨ ਲਈ ਜਾਰੀ 18 ਜੂਨ ਦੇ ਸ਼ਡਿਊਲ ਦੇ ਵਿਰੋਧ ‘ਚ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਦੀ ਇਕ ਅਹਿਮ ਮੀਟਿੰਗ 8 ਮਈ ਨੂੰ ਬਿਜਲੀ ਬੋਰਡ ਦੇ ਚੇਅਰਮੈਨ ਬਲਦੇਵ ਸਿੰਘ ਸਰਾਂ ਅਤੇ ਹੋਰ ਚੀਫ਼ ਇੰਜੀਨੀਅਰਾਂ ਨਾਲ ਹੋਈ ਸੀ। ਜਿਸ ਵਿੱਚ ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਵੱਲੋਂ 18 ਜੂਨ ਤੋਂ ਝੋਨਾ ਲਾਉਣ ਲਈ ਬਿਜਲੀ ਦੇ ਜਾਰੀ ਕੀਤੇ ਜ਼ੋਨਲ ਸ਼ਡਿਊਲ ਨੂੰ ਰੱਦ ਕਰ ਦਿੱਤਾ।

ਕਿਸਾਨ ਜਥੇਬੰਦੀਆਂ ਨੇ 10 ਜੂਨ ਤੋਂ ਝੋਨਾ ਲਾਉਣ ਦਾ ਐਲਾਨ ਕਰਦੇ ਹੋਏ ਸਪੱਸ਼ਟ ਕੀਤਾ ਕਿ ਜੇਕਰ ਸਰਕਾਰ ਨੇ ਇਹ ਸ਼ਡਿਊਲ ਰੱਦ ਨਾ ਕੀਤਾ ਤਾਂ 20 ਮਈ ਨੂੰ ਕਿਸਾਨ ਭਵਨ, ਚੰਡੀਗੜ੍ਹ ਵਿਖੇ ਮੀਟਿੰਗ ਕਰ ਕੇ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਅੱਜ ਦੀ ਮੀਟਿੰਗ ਵਿੱਚ ਸਤਨਾਮ ਸਿੰਘ ਬਹਿਰੂ, ਹਰਮੀਤ ਸਿੰਘ ਕਾਦੀਆਂ, ਨਿਰਭੈ ਸਿੰਘ ਢੁੱਡੀਕੇ, ਬੂਟਾ ਸਿੰਘ ਬੁਰਜਗਿੱਲ, ਸਤਨਾਮ ਸਿੰਘ ਸਾਹਨੀ, ਬਲਦੇਵ ਸਿੰਘ ਨਿਹਾਲਗੜ੍ਹ ,ਰੁਲਦੂ ਸਿੰਘ ਮਾਨਸਾ, ਬਲਵਿੰਦਰ ਸਿੰਘ ਮੱਲ੍ਹੀਨੰਗਲ, ਕੁਲਦੀਪ ਸਿੰਘ ਵਜੀਦਪੁਰ, ਕਿਰਨਜੀਤ ਸਿੰਘ ਸੇਖੋਂ, ਬੂਟਾ ਸਿੰਘ ਸ਼ਾਦੀਪੁਰ ਡਾਕਟਰ ਸਤਨਾਮ ਅਜਨਾਲਾ ਅਤੇ ਫੁਰਮਾਨ ਸਿੰਘ ਸੰਧੂ ਆਦਿ ਕਿਸਾਨ ਆਗੂ ਸ਼ਾਮਲ ਸਨ।

ਕਿਸਾਨ ਆਗੂਆਂ ਨੇ ਦੱਸਿਆ ਕਿ ਚੇਅਰਮੈਨ ਨੇ ਝੋਨੇ ਦੇ ਸੀਜ਼ਨ ਲਈ ਜਾਰੀ ਸ਼ਡਿਊਲ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮਾਮਲੇ ਵਿਚ ਬਿਜਲੀ ਬੋਰਡ ਨੂੰ ਭਰੋਸੇ ਵਿੱਚ ਨਹੀ ਲਿਆ ਗਿਆ। ਉਨ੍ਹਾਂ ਕਿਹਾ ਕਿ 16 ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਨੂੰ ਇਸ ਸ਼ਡਿਊਲ ਬਾਰੇ ਮੁੜ ਵਿਚਾਰਨ ਦੀ ਅਪੀਲ ਕਰਦੇ ਹੋਏ ਚੇਤਾਵਨੀ ਦਿਤੀ ਕਿ ਜੇਕਰ ਸਰਕਾਰ ਨੇ ਇਸ ਬਾਰੇ ਮੁੜ ਵਿਚਾਰ ਨਾ ਕੀਤੀ ਤਾਂ ਕਿਸਾਨ ਤਿੱਖਾ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...