July 1, 2026, 12:27 am
----------- Advertisement -----------
HomeNewsLatest Newsਜਾਣੋ ਸ੍ਰੀ ਅਕਾਲ ਤਖਤ ਸਾਹਿਬ ਦੇ ਨਵੇਂ ਬਣੇ ਜਥੇਦਾਰ ਗਿਆਨੀ ਰਘਬੀਰ ਸਿੰਘ...

ਜਾਣੋ ਸ੍ਰੀ ਅਕਾਲ ਤਖਤ ਸਾਹਿਬ ਦੇ ਨਵੇਂ ਬਣੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਪੰਥਕ ਸਫ਼ਰ ਬਾਰੇ

Published on

----------- Advertisement -----------

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਿਯੁਕਤ ਕੀਤੇ ਗਏ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਸ੍ਰੀ ਅੰਮ੍ਰਿਤਸਰ ਦੇ ਪਿੰਡ ਸੁਲਤਾਨਵਿੰਡ ਦੇ ਰਹਿਣ ਵਾਲੇ ਹਨ। ਆਪ ਨੇ ਸੰਨ 1989 ’ਚ ਗ੍ਰੰਥੀ ਸਿੰਘ ਵਜੋਂ ਸੇਵਾਵਾਂ ਸ਼ੁਰੂ ਕੀਤੀਆਂ ਅਤੇ 1995 ਤੱਕ ਵੱਖ-ਵੱਖ ਅਸਥਾਨਾਂ ’ਤੇ ਸੇਵਾ ਨਿਭਾਈ। 1995 ਤੋਂ ਅਪ੍ਰੈਲ 2014 ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰੇ ਸਿੰਘਾਂ ਵਿਚ ਸੇਵਾ ਨਿਭਾਈ ਅਤੇ ਲੱਖਾਂ ਪ੍ਰਾਣੀਆਂ ਨੂੰ ਗੁਰੂ ਲੜ ਲਾਇਆ।

ਇਸੇ ਦੌਰਾਨ 21 ਅਪ੍ਰੈਲ 2014 ਨੂੰ ਆਪ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗ੍ਰੰਥੀ ਵਜੋਂ ਨਿਯੁਕਤ ਹੋਏ ਅਤੇ 24 ਅਗਸਤ 2017 ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਦੀ ਸੇਵਾ ਸੰਭਾਲੀ। ਗਿਆਨੀ ਰਘਬੀਰ ਸਿੰਘ ਨੂੰ ਅੱਜ 16 ਜੂਨ 2023 ਨੂੰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ।

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਦੇ ਜਥੇਦਾਰ ਨਿਯੁਕਤ ਕੀਤੇ ਗਏ ਗਿਆਨੀ ਸੁਲਤਾਨ ਸਿੰਘ ਇਸ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਵੱਜੋਂ ਸੇਵਾ ਨਿਭਾਅ ਰਹੇ ਹਨ। ਗਿਆਨੀ ਸੁਲਤਾਨ ਸਿੰਘ ਸੰਨ 2008 ਵਿਚ ਬਤੌਰ ਗ੍ਰੰਥੀ ਸਿੰਘ ਭਰਤੀ ਹੋਏ ਅਤੇ ਸੰਨ 2015 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸੀਆ ਵਜੋਂ ਸੇਵਾ ਸੰਭਾਲੀ। ਸੰਨ 2021 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਵਜੋਂ ਨਿਯੁਕਤ ਹੋਏ ਗਿਆਨੀ ਸੁਲਤਾਨ ਸਿੰਘ ਨੂੰ ਅੱਜ 16 ਜੂਨ 2023 ਨੂੰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਫੈਸਲਾ ਕਰਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨਿਯੁਕਤ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...