September 28, 2026, 3:15 pm
----------- Advertisement -----------
HomeNewsLatest Newsਕੋਟਕਪੂਰਾ ਪੈਸਟੀਸਾਈਡ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਵੇਖੀ ਵਿਧਾਨ ਸਭਾ ਦੀ ਕਾਰਵਾਈ

ਕੋਟਕਪੂਰਾ ਪੈਸਟੀਸਾਈਡ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਵੇਖੀ ਵਿਧਾਨ ਸਭਾ ਦੀ ਕਾਰਵਾਈ

Published on

----------- Advertisement -----------

ਚੰਡੀਗੜ੍ਹ, 9 ਮਾਰਚ: ਕੋਟਕਪੂਰਾ ਪੈਸਟੀਸਾਈਡ ਐਸੋਸੀਏਸ਼ਨ ਦਾ ਵਫ਼ਦ ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਵੇਖਣ ਚੰਡੀਗੜ੍ਹ ਪੁੱਜਾ। ਇਸ 24 ਮੈਂਬਰੀ ਵਫ਼ਦ ਨੇ ਸਦਨ ਵਿੱਚ ਕਾਰਵਾਈ ਵੇਖਣ ਉਪਰੰਤ ਐਸੋਸੀਏਸ਼ਨ ਦੇ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਵਿੱਚ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸਪੀਕਰ ਸੰਧਵਾਂ ਨਾਲ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਵਰਿੰਦਰ ਗੋਇਲ, ਜਸਵੰਤ ਸਿੰਘ ਗੱਜਣਮਾਜਰਾ ਅਤੇ ਕੁਲਵੰਤ ਸਿੰਘ ਵੀ ਮੌਜੂਦ ਸਨ।

ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੂੰ ਬਜਟ ਪੇਸ਼ ਕਰਨ ਲਈ ਅਗਾਊਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤੋਂ ਉਨ੍ਹਾਂ ਨੂੰ ਬਹੁਤ ਉਮੀਦਾਂ ਹਨ। ਇਸ ਮੌਕੇ ਬੋਲਦਿਆਂ ਐਸੋਸੀਏਸ਼ਨ ਦੇ ਵੱਖ-ਵੱਖ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਭਲਾਈ ਕੀਤੇ ਜਾ ਰਹੇ ਕੰਮ ਬਹੁਤ ਸ਼ਲਾਘਾਯੋਗ ਹਨ, ਜਿਨ੍ਹਾਂ ਵਿਚ ਪ੍ਰਮੁੱਖ ਉਪਰਾਲੇ ਮੁਫ਼ਤ ਬਿਜਲੀ ਅਤੇ ਭ੍ਰਿਸ਼ਟਾਚਾਰ-ਮੁਕਤ ਪ੍ਰਸ਼ਾਸਨ ਹਨ।

ਨੁਮਾਇੰਦਿਆਂ ਨੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੁਰੂ ਕੀਤੇ ਗਏ ਚਲੰਤ ਮੁੱਦਿਆਂ ‘ਤੇ ਵਿਚਾਰ-ਵਟਾਂਦਰੇ ਦੇ ਸਿਲਸਿਲੇ ਲਈ ਖ਼ਾਸ ਤੌਰ ‘ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਲਾਈ ਦੇ ਮੁੱਦੇ ਵਿਧਾਨ ਸਭਾ ਵਿੱਚ ਸਾਕਾਰ ਰੂਪ ਲੈ ਰਹੇ ਹਨ, ਜਿਨ੍ਹਾਂ ਸਬੰਧੀ ਕਾਨੂੰਨ ਬਣਨ ‘ਤੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫਰੀਦਾਬਾਦ : 200 ਫੁੱਟ ਡੂੰਘੇ ਬੋਰੇਵੈੱਲ ‘ਚ ਡਿੱਗੀ ਨੇਹਾ ਹਾਰੀ ਜ਼ਿੰਦਗੀ ਦੀ ਜੰਗ, 10 ਘੰਟੇ ਚੱਲਿਆ ਰੈਸਕਿਊ ਆਪ੍ਰੇਸ਼ਨ

ਫਰੀਦਾਬਾਦ ਵਿਚ 200 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗੀ 3 ਸਾਲਾ ਨੇਹਾ ਨੂੰ 10 ਘੰਟੇ...

LPU ‘ਚ ਹਿੰਸਕ ਘਟਨਾਵਾਂ ਮਗਰੋਂ ਸਰਕਾਰ ਦਾ ਐਕਸ਼ਨ, ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ

LPU ਵਿਚ ਹੋਏ ਬਵਾਲ ਮਗਰੋਂ ਅਗਲੇ ਹੁਕਮਾਂ ਤੱਕ ਇਥੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ...

LPU ਤੇ ਚਿਤਕਾਰਾ ਯੂਨੀਵਰਸਿਟੀ ਮਾਮਲਾ : ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੂ ਨੋਟਿਸ, ਪੁਲਿਸ ਤੋਂ ਮੰਗੀ ਕਾਰਵਾਈ ਦੀ ਰਿਪੋਰਟ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਅਤੇ ਚਿਤਕਾਰਾ ਯੂਨੀਵਰਸਿਟੀ...

ਨਵੇਂ ਕਾਨੂੰਨ ਨੇ ਸਿੱਖ ਸੰਗਤ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਉਣ ਦਾ ਕੰਮ ਕੀਤਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 27 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ...

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...