October 10, 2026, 4:42 am
----------- Advertisement -----------
HomeNewsLatest Newsਕੋਟਕਪੂਰਾ ਪੁਲਿਸ ਨੇ ਇੱਕ ਵਿਅਕਤੀ ਨੂੰ 4500 ਨਸ਼ੀਲੀਆਂ ਗੋਲੀਆਂ ਸਮੇਤ ਕੀਤਾ ਕਾਬੂ

ਕੋਟਕਪੂਰਾ ਪੁਲਿਸ ਨੇ ਇੱਕ ਵਿਅਕਤੀ ਨੂੰ 4500 ਨਸ਼ੀਲੀਆਂ ਗੋਲੀਆਂ ਸਮੇਤ ਕੀਤਾ ਕਾਬੂ

Published on

----------- Advertisement -----------

ਫ਼ਰੀਦਕੋਟ ਦੇ ਕਸਬਾ ਕੋਟਕਪੂਰਾ ਦੀ ਸਦਰ ਪੁਲਿਸ ਨੇ 4500 ਪਾਬੰਦੀਸ਼ੁਦਾ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਡੀਐਸਪੀ ਕੋਟਕਪੂਰਾ ਜਤਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਸਦਰ ਦੇ ਇੰਚਾਰਜ ਗੁਰਸੇਵਕ ਸਿੰਘ ਆਪਣੀ ਟੀਮ ਸਮੇਤ ਗਸ਼ਤ ਦੌਰਾਨ ਪਿੰਡ ਢਿੱਲਵਾਂ ਕਲਾਂ ਨੇੜੇ ਲਿੰਕ ਰੋਡ ’ਤੇ ਮੌਜੂਦ ਸਨ। ਇਸੇ ਦੌਰਾਨ ਢਿੱਲਵਾਂ ਕਲਾਂ ਵੱਲੋਂ ਇੱਕ ਕਾਰ ਆਉਂਦੀ ਦਿਖਾਈ ਦਿੱਤੀ।
ਇਸੇ ਦੌਰਾਨ ਕਾਰ ਦਾ ਡਰਾਈਵਰ ਪੁਲਿਸ ਨੂੰ ਸਾਹਮਣੇ ਦੇਖ ਕੇ ਘਬਰਾ ਗਿਆ ਅਤੇ ਕਾਰ ਨੂੰ ਪੂਰੀ ਤਰ੍ਹਾਂ ਰੋਕ ਕੇ ਵਾਪਸ ਮੋੜਨਾ ਸ਼ੁਰੂ ਕਰ ਦਿੱਤਾ। ਜਿਸ ਕਾਰਨ ਉਨ੍ਹਾਂ ਨੂੰ ਸ਼ੱਕ ਹੋ ਗਿਆ ਅਤੇ ਪੁਲਸ ਟੀਮ ਦੀ ਮਦਦ ਨਾਲ ਜਦੋਂ ਉਕਤ ਕਾਰ ਚਾਲਕ ਨੂੰ ਕਾਬੂ ਕਰ ਕੇ ਕਾਰ ਦੀ ਤਲਾਸ਼ੀ ਲਈ ਤਾਂ ਉਸ ‘ਚੋਂ 4500 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਹੋਈਆਂ।
ਮੁਲਜ਼ਮ ਦੀ ਪਛਾਣ ਚਮਕੌਰ ਸਿੰਘ ਉਰਫ਼ ਕੌਰੀ ਪੁੱਤਰ ਅਮਰਜੀਤ ਸਿੰਘ ਵਾਸੀ ਪਿੰਡ ਸੰਗਤਪੁਰਾ ਜ਼ਿਲ੍ਹਾ ਫ਼ਰੀਦਕੋਟ ਵਜੋਂ ਹੋਈ ਹੈ। ਇਸ ਤੋਂ ਬਾਅਦ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...

ਪੇਸ਼ੀ ਤੋਂ ਪਹਿਲਾਂ ਸਾਬਕਾ ਅਕਾਲੀ ਆਗੂ ਨੂੰ ਮਿਲੀਆਂ ਧਮਕੀਆਂ, DGP ਤੋਂ ਮੰਗੀ ਸੁਰੱਖਿਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਨਾਲ ਸੰਬੰਧਿਤ ਵਿਵਾਦਪੂਰਨ...

ਪੰਜਾਬ ਚੋਣਾਂ ਲਈ ਨਵੀਂ ਰਣਨੀਤੀ, ਦੋ ਸੀਟਾਂ ਤੋਂ ਮੈਦਾਨ ‘ਚ ਉਤਰਨਗੇ ਅੰਮ੍ਰਿਤਪਾਲ ਸਿੰਘ; ਮੁਹਾਲੀ ਬੈਠਕ ‘ਚ ਲਿਆ ਫ਼ੈਸਲਾ

ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੇ ਸਿਆਸੀ ਪਿੜ ਵਿੱਚ ਇੱਕ ਵੱਡਾ...

ਹਾਈ ਕੋਰਟ ਨੇ ਬੇਅੰਤ ਸਿੰਘ ਦੇ ਪਰਿਵਾਰ ਵੱਲੋਂ ਸਰਕਾਰੀ ਘਰ ’ਤੇ ਕਬਜ਼ੇ ਖ਼ਿਲਾਫ਼ ਪਟੀਸ਼ਨ ਰੱਦ ਕੀਤੀ

ਅਦਾਲਤ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਉਸ ਹਲਫ਼ਨਾਮੇ ਦਾ ਨੋਟਿਸ ਲਿਆ ਜਿਸ ਵਿੱਚ ਕਿਹਾ ਗਿਆ...

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ‘Signed To God World Tour’ ਸ਼ੁਰੂ, ਟੋਰਾਂਟੋ ‘ਚ ਹੋਵੇਗਾ ਸਿੱਧੂ ਦੇ ਹੋਲੋਗ੍ਰਾਮ ਦਾ ਪਹਿਲਾ ਸ਼ੋਅ

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ਅੱਜ 9 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ। ‘Signed To...

ਅਮਰੀਕਾ ’ਚ ਗ੍ਰੀਨ ਕਾਰਡ ਦਾ ਰਾਹ ਹੋਇਆ ਔਖਾ? ਇੰਫੋਸਿਸ ਸਣੇ 8 ਕੰਪਨੀਆਂ ਸਸਪੈਂਡ

ਅਮਰੀਕਾ ‘ਚ ਭਾਰਤੀ ਆਈਟੀ ਮੁਲਾਜ਼ਮਾਂ ਲਈ ਗ੍ਰੀਨ ਕਾਰਡ ਪਾਉਣ ਦਾ ਰਸਤਾ ਮੁਸ਼ਕਲ ਹੋ ਸਕਦਾ...