November 11, 2026, 5:51 am
----------- Advertisement -----------
HomeNewsLatest Newsਕੋਟਕਪੂਰਾ ਗੋਲੀ ਕਾਂਡ: ਆਉਣ ਵਾਲੇ ਤਿੰਨ ਵੀਰਵਾਰ ਨੂੰ ਕੋਈ ਵੀ ਵਿਅਕਤੀ ਐਸ.ਆਈ.ਟੀ....

ਕੋਟਕਪੂਰਾ ਗੋਲੀ ਕਾਂਡ: ਆਉਣ ਵਾਲੇ ਤਿੰਨ ਵੀਰਵਾਰ ਨੂੰ ਕੋਈ ਵੀ ਵਿਅਕਤੀ ਐਸ.ਆਈ.ਟੀ. ਨਾਲ ਜਾਣਕਾਰੀ ਕਰ ਸਕਦਾ ਹੈ ਸਾਂਝੀ

Published on

----------- Advertisement -----------

ਚੰਡੀਗੜ੍ਹ : ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਅੰਤਮ ਪੜਾਅ ‘ਤੇ ਪਹੁੰਚਣ ਦੇ ਨਾਲ, ਏ.ਡੀ.ਜੀ.ਪੀ. ਐਲ.ਕੇ. ਯਾਦਵ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਅੱਜ ਕਿਹਾ ਕਿ ਜੇਕਰ ਕਿਸੇ ਵਿਅਕਤੀ ਕੋਲ ਇਸ ਕੇਸ ਨਾਲ ਸਬੰਧਤ ਕੋਈ ਢੁਕਵੀਂ ਜਾਣਕਾਰੀ ਹੈ, ਜਿਸ ਨਾਲ ਕੇਸ ‘ਤੇ ਪ੍ਰਭਾਵ ਪੈ ਸਕਦਾ ਹੈ, ਤਾਂ ਉਹ ਵਿਅਕਤੀ ਨਿੱਜੀ ਤੌਰ ‘ਤੇ ਉਨ੍ਹਾਂ ਨਾਲ ਪੁਲਿਸ ਹੈੱਡਕੁਆਰਟਰ, ਸੈਕਟਰ 9-ਸੀ, 6ਵੀਂ ਮੰਜ਼ਿਲ ਵਿਖੇ ਸਥਿਤ ਉਨ੍ਹਾਂ ਦੇ ਦਫ਼ਤਰ ਵਿੱਚ ਆਉਣ ਵਾਲੇ ਤਿੰਨ ਵੀਰਵਾਰ ਭਾਵ 16 ਮਾਰਚ, 23 ਮਾਰਚ ਅਤੇ 30 ਮਾਰਚ, 2023 ਨੂੰ ਸਵੇਰੇ 10.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਮੁਲਾਕਾਤ ਕਰ ਸਕਦੇ ਹਨ। ਦੱਸਣਯੋਗ ਹੈ ਕਿ ਕੋਟਕਪੂਰਾ ਗੋਲੀ ਕਾਂਡ 14 ਅਕਤੂਬਰ, 2015 ਨੂੰ ਵਾਪਰਿਆ ਸੀ।

ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਇਸ ਸਬੰਧੀ ਵਟਸਐਪ ਨੰਬਰ 9875983237 ‘ਤੇ ਮੈਸੇਜ ਭੇਜ ਕੇ ਜਾਂ newsit2021kotkapuracase@gmail.com ‘ਤੇ ਈਮੇਲ ਰਾਹੀਂ ਵੀ ਜਾਣਕਾਰੀ ਸਾਂਝੀ ਕਰ ਸਕਦਾ ਹੈ। ਉਹਨਾਂ ਅੱਗੇ ਕਿਹਾ ਕਿ ਇਸ ਪੜਾਅ ‘ਤੇ, ਕਿਸੇ ਵੀ ਜ਼ਿੰਮੇਵਾਰ ਵਿਅਕਤੀ ਵੱਲੋਂ ਦਿੱਤੀ ਗਈ ਕੋਈ ਵੀ ਇਨਪੁਟ/ਜਾਣਕਾਰੀ ਐਸ.ਆਈ.ਟੀ. ਲਈ ਜਾਂਚ ਦੌਰਾਨ ਕਾਨੂੰਨੀ ਪ੍ਰਕਿਰਿਆ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਵਿੱਚ ਬਹੁਤ ਮਦਦਗਾਰ ਸਾਬਤ ਹੋ ਸਕਦੀ ਹੈ। ਏ.ਡੀ.ਜੀ.ਪੀ. ਨੇ ਐਸ.ਆਈ.ਟੀ. ਨੂੰ ਸੌਂਪੀ ਗਈ ਇਸ ਜਿੰਮੇਵਾਰੀ ਨੂੰ ਨਿਭਾਉਣ ਵਿੱਚ ਪੰਜਾਬ ਦੇ ਲੋਕਾਂ ਵੱਲੋਂ ਐਸ.ਆਈ.ਟੀ. ਨੂੰ ਦਿੱਤੇ ਸਹਿਯੋਗ ਲਈ ਉਹਨਾਂ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਕੋਟਕਪੂਰਾ ਗੋਲੀ ਕਾਂਡ ਨਾਲ ਜੁੜੀ ਜਾਂਚ ਦੀ ਕਾਨੂੰਨੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਪੰਜਾਬ ਦੇ ਲੋਕਾਂ ਨੇ ਅਹਿਮ ਭੂਮਿਕਾ ਨਿਭਾਈ ਹੈ। ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਦੇ ਨਿਰਦੇਸ਼ਾਂ ‘ਤੇ ਸੂਬਾ ਸਰਕਾਰ ਨੇ ਏ.ਡੀ.ਜੀ.ਪੀ. ਐਲ.ਕੇ. ਯਾਦਵ, ਆਈ.ਜੀ. ਰਾਕੇਸ਼ ਅਗਰਵਾਲ ਅਤੇ ਐਸ.ਐਸ.ਪੀ. ਮੋਗਾ ਗੁਲਨੀਤ ਸਿੰਘ ਖੁਰਾਣਾ ਸਮੇਤ ਤਿੰਨ ਸੀਨੀਅਰ ਅਧਿਕਾਰੀਆਂ ਵਾਲੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਸੀ। ਐਸ.ਆਈ.ਟੀ. ਵੱਲੋਂ 24 ਫਰਵਰੀ 2023 ਨੂੰ ਅਦਾਲਤ ਵਿੱਚ ਆਪਣਾ ਪਹਿਲਾ ਚਲਾਨ ਪੇਸ਼ ਕੀਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...