November 13, 2026, 7:50 pm
----------- Advertisement -----------
HomeNewsLatest Newsਕੋਟਕਪੂਰਾ: ਸਪੀਕਰ ਸੰਧਵਾਂ ਨੇ ਪਿੰਡ ਫਿੱਡੇ ਕਲਾਂ ਵਿਖੇ 31.57 ਲੱਖ ਦੀ ਲਾਗਤ...

ਕੋਟਕਪੂਰਾ: ਸਪੀਕਰ ਸੰਧਵਾਂ ਨੇ ਪਿੰਡ ਫਿੱਡੇ ਕਲਾਂ ਵਿਖੇ 31.57 ਲੱਖ ਦੀ ਲਾਗਤ ਨਾਲ ਬਣੇ ਜ਼ਮੀਨ ਦੋਜ ਪਾਈਪਾਂ ਦੇ ਪ੍ਰੋਜੈਕਟ ਦਾ ਕੀਤਾ ਉਦਘਾਟਨ

Published on

----------- Advertisement -----------

ਕੋਟਕਪੂਰਾ 5 ਅਗਸਤ- ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਪਿੰਡ ਫਿੱਡੇ ਕਲਾਂ ਵਿਖੇ ਪੰਜਾਬ ਦੇ ਖੇਤਾਂ ਤੱਕ ਨਹਿਰੀ ਪਾਣੀ ਪੁੱਜਦਾ ਕਰਨ ਦੇ ਮਕਸਦ ਤਹਿਤ 31 ਲੱਖ 57 ਹਜ਼ਾਰ ਰੁਪਏ ਦੀ ਲਾਗਤ ਨਾਲ ਬਣਾਏ ਜ਼ਮੀਨ ਦੋਜ਼ ਪਾਇਪਾਂ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ।

ਸਪੀਕਰ ਸੰਧਵਾਂ ਨੇ ਕਿਹਾ ਕਿ ਇਸ ਦੇ ਨਾਲ ਕਿਸਾਨਾਂ ਦੇ ਖੇਤਾਂ ਵਿੱਚ ਸਿੱਧਾ ਨਹਿਰੀ ਪਾਣੀ ਪੁੱਜੇਗਾ। ਇਸ ਦੇ ਨਾਲ ਉਨ੍ਹਾਂ ਨੂੰ ਸਿੰਚਾਈ ਸਬੰਧੀ ਕੋਈ ਸਮੱਸਿਆ ਨਹੀਂ ਆਵੇਗੀ ਅਤੇ ਉਨ੍ਹਾਂ ਨੂੰ ਖੇਤੀ ਲਈ ਵਾਧੂ ਪਾਣੀ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਕਿਸਾਨਾਂ ਦੀ ਭਲਾਈ ਦੇ ਲਈ ਕੰਮ ਕਰਦੀ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਹ ਪ੍ਰੋਜੈਕਟ 81.70 ਹੈਕਟੇਅਰ ਰਕਬੇ ਹੇਠ ਬਣਾਇਆ ਗਿਆ ਹੈ। ਜਿਸ ਦੀ ਲੰਬਾਈ 3280 ਮੀਟਰ ਹੈ। ਉਨ੍ਹਾਂ ਦੱਸਿਆ ਕਿ ਪ੍ਰੋਜੈਕਟ ਤੇ 31 ਲੱਖ 57 ਹਜ਼ਾਰ ਰੁਪਏ ਖਰਚ ਆਇਆ ਹੈ। ਉਨ੍ਹਾਂ ਕਿਹਾ ਕਿ ਜਮੀਨਦੋਜ਼ ਪਾਈਪ ਦੇ ਪ੍ਰੋਜੈਕਟ ਨਾਲ 87 ਕਿਸਾਨਾਂ ਦੇ ਖੇਤਾਂ ਵਿੱਚ ਨਹਿਰੀ ਪਾਣੀ ਪਹੁੰਚੇਗਾ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਾਣੀ ਦੀ ਸੁਚੱਜੀ ਵਰਤੋਂ ਕਰਨ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪਾਣੀ ਦੀ ਕੋਈ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਰਾਜ ਦੇ ਲੋਕਾਂ ਦੀ ਬਿਹਤਰੀ, ਰਾਜ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਜਾਵੇਗੀ।

ਇਸ ਮੌਕੇ ਰਾਜਵਿੰਦਰ ਕੌਰ ਉਪ ਮੰਡਲ ਭੂਮੀ ਰੱਖਿਆ ਅਫਸਰ, ਜਸਪ੍ਰੀਤ ਸਿੰਘ ਧਾਲੀਵਾਲ ਭੂਮੀ ਰੱਖਿਆ ਅਫਸਰ, ਐਕਸੀਅਨ ਜਗਮੋਹਨ ਸਿੰਘ, ਕੰਵਰ ਪਾਲ ਜੇ.ਈ. ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਗੂ ਅਤੇ ਪਾਰਟੀ ਵਰਕਰ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...