ਕੋਟਕਪੂਰਾ ਮੁਕਤਸਰ ਸਾਹਿਬ ਰੋਡ ਤੇ ਸਵਾਰੀਆਂ ਦੀ ਭਰੀ ਬੱਸ ਨਹਿਰ ਚ ਡਿੱਗਣ ਦੀ ਮੰਦਭਾਗੀ ਘਟਨਾ ਵਾਪਰੀ ਹੈ। ਇਹ ਨਿੱਜੀ ਕੰਪਨੀ ਦੀ ਬੱਸ ਸ੍ਰੀ ਮੁਕਤਸਰ ਸਾਹਿਬ ਤੋਂ ਵਾਪਸ ਜਾ ਰਹੀ ਸੀ। ਇਸ ਦੌਰਾਨ ਇਹ ਬੱਸ ਕੋਟਕਪੂਰਾ ਨੇੜਲੇ ਪਿੰਡ ਝਬੇਲਵਾਲੀ ਨਹਿਰ ਵਿੱਚ ਜਾ ਡਿੱਗੀ। ਇਸ ਮੌਕੇ ਪੁਲਿਸ ਪ੍ਰਸ਼ਾਸਨ ਮੌਕੇ ਉੱਤੇ ਪਹੁੰਚ ਗਿਆ ਹੈ ਤੇ ਬਚਾਅ ਕਾਰਜ ਜਾਰੀ ਹੈ। ਦੱਸ ਦਈਏ ਕਿ ਇਹ ਬੱਸ ਨਹਿਰ ਦੇ ਪੁਲ਼ ‘ਤੇ ਬਣੀ ਰੇਲਿੰਗ ਨੂੰ ਤੋੜਦੀ ਹੋਈ ਨਹਿਰ ਵਿੱਚ ਜਾ ਡਿਗੀ ਹੈ ਪਰ ਇਹ ਕਿਵੇ ਹਾਦਸਾ ਹੋਇਆ ਹੈ ਇਸਦੇ ਬਾਰੇ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ ।
ਜ਼ਿਕਰਯੋਗ ਹੈ ਕਿ ਨਹਿਰ ਦੇ ਪੁਲ਼ ‘ਤੇ ਲੱਗੇ ਲੋਹੇ ਦੇ ਐਂਗਲਾਂ ‘ਚ ਵੱਜਣ ਕਾਰਨ ਬੱਸ ਦਾ ਅੱਧਾ ਹਿੱਸਾ ਨਹਿਰ ‘ਚ ਜਾ ਲਟਕਿਆ ਜਦਕਿ ਅੱਧਾ ਹਿੱਸਾ ਬਾਹਰ ਪੁੱਲ ਉਪਰ ਰਹਿ ਗਿਆ। ਇਸ ਘਟਨਾ ਦਾ ਪਤਾ ਲੱਗਣ ‘ਤੇ ਲੋਕ ਵੱਡੀ ਗਿਣਤੀ ‘ਚ ਉੱਥੇ ਪੁੱਜ ਗਏ ਅਤੇ ਬਚਾਅ ਕਾਰਜ ਸ਼ੁਰੂ ਕਰ ਦਿਤੇ ਗਏ। ਬੱਸ ਨੂੰ ਬਾਹਰ ਕੱਢਣ ਲਈ ਯਤਨ ਜਾਰੀ ਹਨ।
----------- Advertisement -----------
ਵੱਡਾ ਹਾਦਸਾ! ਸਵਾਰੀਆਂ ਨਾਲ ਭਰੀ ਬੱਸ ਨਹਿਰ ‘ਚ ਡਿੱਗੀ, ਕਈ ਮੌ+ਤਾਂ ਦਾ ਖਦਸ਼ਾ
Published on
----------- Advertisement -----------
----------- Advertisement -----------