ਕੋਟਕਪੂਰਾ ਸਿਟੀ ਥਾਣਾ ਅਧੀਨ ਪੈਂਦੇ ਪਿੰਡ ਕੋਠੇ ਗੱਜਣ ਸਿੰਘ ਵਾਲਾ ਦੇ ਕੋਲ ਵਾਪਰੇ ਸੜਕ ਹਾਦਸੇ ਵਿੱਚ ਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ। ਕੋਟਕਪੂਰਾ ਸਿਟੀ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਮ੍ਰਿਤਕ ਦੇ ਭਰਾ ਦਰਸ਼ਨ ਖਾਨ ਵਾਸੀ ਢਿਲਵਾਂ ਨੇ ਦੱਸਿਆ ਕਿ ਉਹ ਆਪਣੇ ਭਰਾ ਨਾਲ ਸਾਈਕਲ ’ਤੇ ਸਵਾਰ ਹੋ ਕੇ ਕੰਮ ਦੇ ਸਿਲਸਿਲੇ ਵਿੱਚ ਕੋਟਕਪੂਰਾ ਸ਼ਹਿਰ ਆ ਰਿਹਾ ਸੀ। ਇਸ ਦੌਰਾਨ ਪਿੱਛੇ ਤੋਂ ਆ ਰਹੇ ਕੈਂਟਰ ਨੇ ਮੇਰੇ ਭਰਾ ਸਾਦਿਕ ਖਾਨ ਦੇ ਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਜ਼ਖ਼ਮੀ ਹਾਲਤ ਵਿੱਚ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਕੋਟਕਪੂਰਾ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਥਾਣਾ ਸਦਰ ਦੇ ਏਐਸਆਈ ਚਮਕੌਰ ਸਿੰਘ ਨੇ ਦੱਸਿਆ ਕਿ ਪੀੜਤ ਦੀ ਸ਼ਿਕਾਇਤ ’ਤੇ ਅਣਪਛਾਤੇ ਕੈਂਟਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਅੰਤਿਮ ਸੰਸਕਾਰ ਲਈ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।
----------- Advertisement -----------
ਕੋਟਕਪੂਰਾ ‘ਚ ਕੈਂਟਰ ਨੇ ਸਾਈਕਲ ਸਵਾਰ ਨੂੰ ਮਾਰੀ ਟੱਕਰ, ਵਿਅਕਤੀ ਦੀ ਮੌ.ਤ
Published on
----------- Advertisement -----------
----------- Advertisement -----------












