October 23, 2026, 2:18 pm
----------- Advertisement -----------
HomeNewsBreaking Newsਕੋਟਕਪੂਰਾ ਘਟਨਾ ਦੇ ਦੋਸ਼ੀਆਂ ਨੂੰ ਛੇਤੀ ਤੋਂ ਛੇਤੀ ਗ੍ਰਿਫਤਾਰ ਕਰਨ ਦੇ ਹੁਕਮ,...

ਕੋਟਕਪੂਰਾ ਘਟਨਾ ਦੇ ਦੋਸ਼ੀਆਂ ਨੂੰ ਛੇਤੀ ਤੋਂ ਛੇਤੀ ਗ੍ਰਿਫਤਾਰ ਕਰਨ ਦੇ ਹੁਕਮ, ਸੂਬੇ ਦੀ ਅਮਨ-ਸ਼ਾਂਤੀ ਕਿਸੇ ਵੀ ਕੀਮਤ ‘ਤੇ ਨਹੀਂ ਹੋਣ ਦਿੱਤੀ ਜਾਵੇਗੀ ਭੰਗ – ਮਾਨ

Published on

----------- Advertisement -----------
  • ਸੂਬੇ ਭਰ ‘ਚ ਨਾਕੇਬੰਦੀ ਅਤੇ ਪਹਿਰਾ ਵਧਾਉਣ ਦੇ ਹੁਕਮ
  • ਸੂਬੇ ਵਿਚ ਲਾਇਸੰਸੀ ਹਥਿਆਰਾਂ ਦੀ ਸਮੀਖਿਆ ਕਰਨ ਦੇ ਆਦੇਸ਼

ਚੰਡੀਗੜ੍ਹ, 11 ਨਵੰਬਰ 2022 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਸ਼ਬਦਾਂ ਵਿਚ ਤਾੜਨਾ ਕਰਦਿਆਂ ਕਿਹਾ ਕਿ ਸੂਬੇ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੇ ਨਾਪਾਕ ਮਨਸੂਬੇ ਕਿਸੇ ਵੀ ਕੀਮਤ ਉਤੇ ਸਫਲ ਨਹੀਂ ਹੋਣ ਦਿੱਤੇ ਜਾਣਗੇ।

ਅਮਨ-ਕਾਨੂੰਨ ਦੀ ਵਿਵਸਥਾ ਦਾ ਜਾਇਜ਼ਾ ਲੈਣ ਲਈ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕੋਟਕਪੂਰਾ ਵਿਚ ਡੇਰਾ ਪ੍ਰੇਮੀ ਦੀ ਹੱਤਿਆ ਦੇ ਮਾਮਲੇ ਨੂੰ ਛੇਤੀ ਤੋਂ ਛੇਤੀ ਸੁਲਝਾਉਣ ਦੇ ਹੁਕਮ ਦਿੱਤੇ ਤਾਂ ਕਿ ਦੋਸ਼ੀਆਂ ਨੂੰ ਕਾਨੂੰਨ ਮੁਤਾਬਕ ਮਿਸਾਲੀ ਸਜ਼ਾ ਦਿਵਾਈ ਜਾ ਸਕੇ। ਇਸ ਦੌਰਾਨ ਸੀਨੀਅਰ ਪੁਲਿਸ ਅਫ਼ਸਰਾਂ ਨੇ ਮੁੱਖ ਮੰਤਰੀ ਨੂੰ ਇਸ ਘਟਨਾ ਬਾਰੇ ਤਫਸੀਲ ਨਾਲ ਜਾਣਕਾਰੀ ਦਿੱਤੀ।

ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਪੁਲੀਸ ਵੱਲੋਂ ਇਸ ਸੰਵੇਦਨਸ਼ੀਲ ਮਾਮਲੇ ਦੀ ਹਰੇਕ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਕੇਸ ਨੂੰ ਬਿਨਾਂ ਕਿਸੇ ਪੱਖਪਾਤ ਤੋਂ ਕਾਨੂੰਨੀ ਸਿੱਟੇ ਉਤੇ ਲਿਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਅਪਰਾਧਿਕ ਘਟਨਾ ਨੂੰ ਜਾਤ ਜਾਂ ਮਜ਼ਹਬ ਦੀ ਸੰਕੀਰਣ ਨਜ਼ਰ ਨਾਲ ਨਹੀਂ ਦੇਖਿਆ ਜਾ ਸਕਦਾ ਅਤੇ ਇਸ ਜੁਰਮ ਨੂੰ ਅੰਜ਼ਾਮ ਦੇਣ ਵਾਲੇ ਕਿਸੇ ਵੀ ਸੂਰਤ ਵਿਚ ਬਖਸ਼ੇ ਨਹੀਂ ਜਾਣਗੇ।

ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ, “ਅਜਿਹੀਆਂ ਘਟਨਾਵਾਂ ਰਾਹੀਂ ਸਾਡੀ ਸਦੀਆਂ ਪੁਰਾਣੀ ਭਾਈਚਾਰਕ ਸਾਂਝ, ਫਿਰਕੂ ਸਦਭਾਵਨਾ, ਆਪਸੀ ਪਿਆਰ ਅਤੇ ਏਕਤਾ ਦੀਆਂ ਮਜ਼ਬੂਤ ਤੰਦਾਂ ਨੂੰ ਢਾਹ ਲਾਉਣ ਦੀਆਂ ਘਟੀਆ ਚਾਲਾਂ ਚੱਲੀਆਂ ਜਾ ਰਹੀਆਂ ਹਨ ਜਿਸ ਨੂੰ ਕਿਸੇ ਵੀ ਕੀਮਤ ਉਤੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਮੈਂ ਪੰਜਾਬ ਵਾਸੀਆਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਸਾਡੀ ਸਰਕਾਰ ਹਰ ਹਾਲ ਵਿਚ ਅਮਨ-ਸ਼ਾਂਤੀ ਕਾਇਮ ਰੱਖੇਗੀ ਅਤੇ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਵੇਗੀ।”

ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸੀਨੀਅਰ ਅਫ਼ਸਰਾਂ ਨੂੰ ਸੂਬੇ ਭਰ ‘ਚ ਨਾਕੇਬੰਦੀ ਅਤੇ ਸ਼ਹਿਰਾਂ ‘ਚ ਪੁਲਸ ਦੀ ਥਾਂ ਥਾਂ ਤਾਇਨਾਤੀ ‘ਤੇ ਜ਼ੋਰ ਦੇਣ ਲਈ ਕਿਹਾ ਤੇ ਨਾਲ ਹੀ ਲਾਇਸੰਸੀ ਹਥਿਆਰਾਂ ਦੀ ਸਮੀਖਿਆ ਕਰਨ ਦੇ ਵੀ ਆਦੇਸ਼ ਦਿੱਤੇ ਤਾਂ ਕਿ ਅਜਿਹੀਆਂ ਅਪਰਾਧਿਕ ਗਤੀਵਿਧੀਆਂ ਵਿੱਚ ਹਥਿਆਰਾਂ ਦੀ ਵਰਤੋਂ ਬਾਰੇ ਪਤਾ ਲਾਇਆ ਜਾ ਸਕੇ।

ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਭਗਵੰਤ ਮਾਨ ਨੇ ਪੁਲਿਸ ਫੋਰਸ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਆਧੁਨਿਕ ਲੀਹਾਂ ਉਤੇ ਸਿਖਲਾਈ ਦੇਣ ਦੇ ਆਦੇਸ਼ ਦਿੱਤੇ ਤਾਂ ਕਿ ਪੁਲਿਸ ਫੋਰਸ ਨੂੰ ਹੋਰ ਮੁਸਤੈਦ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਲਿਸ ਫੋਰਸ ਦਾ ਸ਼ਾਨਦਾਰ ਪਿਛੋਕੜ ਰਿਹਾ ਹੈ ਜਿਸ ਨੇ ਅੱਤਵਾਦ ਦੇ ਕਾਲੇ ਦੌਰ ਦਾ ਡਟ ਕੇ ਸਾਹਮਣਾ ਕੀਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਆਪਣੀਆਂ ਪੇਸ਼ੇਵਾਰ ਸੂਝ-ਬੂਝ ਰਾਹੀਂ ਬੀਤੇ ਸਮੇਂ ਵਿਚ ਕਈ ਸੰਵੇਦਨਸ਼ੀਲ ਮਾਮਲਿਆਂ ਨੂੰ ਸੁਲਝਾਇਆ। ਉਨ੍ਹਾਂ ਕਿਹਾ ਕਿ ਪੁਲਿਸ ਫੋਰਸ ਸੂਬੇ ਦੇ ਸ਼ਾਂਤਮਈ ਮਾਹੌਲ ਵਿਚ ਕੁੜੱਤਣ ਪੈਦਾ ਕਰਨ ਦੀਆਂ ਚਾਲਾਂ ਚੱਲਣ ਵਾਲੇ ਅਨਸਰਾਂ ਨਾਲ ਕਰੜੇ ਹੱਥੀਂ ਨਿਪਟੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...