June 19, 2026, 2:31 pm
----------- Advertisement -----------
HomeNewsLatest Newsਕੁਲਦੀਪ ਧਾਲੀਵਾਲ ਨੇ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ...

ਕੁਲਦੀਪ ਧਾਲੀਵਾਲ ਨੇ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤੇ ਨਿਯੁਕਤੀ ਪੱਤਰ

Published on

----------- Advertisement -----------

ਚੰਡੀਗੜ੍ਹ, 2 ਮਾਰਚ: ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ 4 ਪਰਿਵਾਰਕ ਮੈਂਬਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਜੋ ਵੀ ਵਾਅਦੇ ਅਤੇ ਗਾਰੰਟੀਆਂ ਪੰਜਾਬ ਵਾਸੀਆਂ ਨਾਲ ਕੀਤੀਆਂ ਹਨ, ਉਨ੍ਹਾਂ ਨੂੰ ਹਰ ਹਾਲ ਵਿਚ ਪੂਰਾ ਕੀਤੇ ਜਾਣ ਲਈ ਸਾਰਥਕ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਜਿਹੜੇ 4 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ, ਉਨ੍ਹਾਂ ਦੇ ਨਾਂ ਜਸਕਰਨ ਸਿੰਘ ਪੁੱਤਰ ਕੁਲਵੰਤ ਸਿੰਘ ਪਿੰਡ ਅੰਨੀਆ, ਅਮਲੋਹ ਜ਼ਿਲ੍ਹਾ ਫਤਹਿਗੜ੍ਹ ਸਾਹਿਬ, ਅਮਨਦੀਪ ਕੌਰ ਪੁੱਤਰੀ ਜਗਤਾਰ ਸਿੰਘ ਪਿੰਡ ਧਲੇਵਾਂ ਜ਼ਿਲ੍ਹਾ ਮਾਨਸਾ, ਛਿੰਦਰਪਾਲ ਕੌਰ ਪੁੱਤਰੀ ਗੁਰਮੇਲ ਸਿੰਘ ਪਿੰਡ ਜਟਾਣਾ ਕਲਾਂ, ਸਰਦੂਲਗੜ੍ਹ ਜ਼ਿਲ੍ਹਾ ਮਾਨਸਾ ਅਤੇ ਇਕਬਾਲ ਸਿੰਘ ਪੁੱਤਰ ਜਗਜੀਤ ਸਿੰਘ ਪਿੰਡ ਬੱਲੂਆਣਾ ਜ਼ਿਲ੍ਹਾ ਬਠਿੰਡਾ ਸ਼ਾਮਲ ਹਨ। ਇਨ੍ਹਾਂ ਉਮੀਦਵਾਰਾਂ ਨੂੰ ਗਰੁੱਪ ਸੀ ਵਿਚ ਕਲਰਕ ਦੀ ਨੌਕਰੀ ਦਿੱਤੀ ਗਈ ਹੈ। ਨਿਯੁਕਤੀ ਪੱਤਰਾਂ ਦੀ ਵੰਡ ਮੌਕੇ ਖੇਤੀਬਾੜੀ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ ਵੀ ਹਾਜ਼ਰ ਸਨ।

ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੀ ਕਿਰਸਾਨੀ ਨੂੰ ਬਚਾਉਣ ਲਈ ਕਿਸਾਨੀ ਸੰਘਰਸ਼ ਦੌਰਾਨ ਪੰਜਾਬ ਦੇ ਜਿਹੜੇ ਵੀ ਕਿਸਾਨ ਸ਼ਹੀਦ ਹੋਏ ਸਨ, ਉਨ੍ਹਾਂ ਦੇ ਪਰਿਵਾਰਾਂ ਦੀ ਮਦਦ ਕਰਨਾ ਸੂਬਾ ਸਰਕਾਰ ਦਾ ਫਰਜ਼ ਹੈ ਅਤੇ ਆਪਣੀ ਇਹ ਜ਼ਿੰਮੇਵਾਰੀ ਪੰਜਾਬ ਸਰਕਾਰ ਬਾਖੂਬੀ ਨਿਭਾਅ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਦੀ ਕਿਸਾਨੀ ਨੂੰ ਜ਼ਿਆਦਾ ਲਾਹੇਵੰਦ ਬਣਾਉਣ ਲਈ ਅਤੇ ਕਿਸਾਨਾਂ ਨੂੰ ਆਰਥਿਕ ਪੱਖੋਂ ਹੋਰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਪੂਰੀ ਗੰਭੀਰਤਾ ਨਾਲ ਯਤਨਸ਼ੀਲ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਟਾਂਡਾ (ਹੁਸ਼ਿਆਰਪੁਰ); 18 ਜੂਨ:ਪੰਜਾਬ ਦੇ ਭਵਿੱਖ ਨੂੰ ਹੁਣ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਅਤੇ ਮਾੜੇ...

ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ...

ਚੰਡੀਗੜ੍ਹ; 18 ਜੂਨ:ਦੁਨੀਆ ਭਰ ਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਟੈਲੀਗ੍ਰਾਮ ’ਤੇ ਜਾਰੀ ਰਹੇਗੀ ਪਾਬੰਦੀ, ਹਾਈਕੋਰਟ ਨੇ ਰੱਦ ਕੀਤੀ ਪਟੀਸ਼ਨ

ਨੀਟ ਯੂ.ਜੀ. ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ ਦਿੱਲੀ ਹਾਈ ਕੋਰਟ ਨੇ ਟੈਲੀਗ੍ਰਾਮ ਦੀ...

ਅਮਰੀਕਾ ’ਚ ਪੰਜਾਬੀ ਨੌਜਵਾਨ ਵਲੋਂ ਆਪਣੇ ਮਾਂ-ਬਾਪ ਤੇ ਨਾਨੀ ਦੀ ਹੱਤਿਆ

ਅਮਰੀਕਾ ਦੇ ਟੈਕਸਸ ਸੂਬੇ ਦੇ ਸ਼ਹਿਰ ਐਲਟੋਨ ਵਿਚ ਇਕ ਦਰਦਨਾਕ ਘਟਨਾ ਵਾਪਰੀ, ਜਿਸ ਵਿਚ...

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...

ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ ਲਾਸ਼ਾਂ

ਮੋਹਾਲੀ ਦੇ ਡੇਰਾਬੱਸੀ 'ਚ ਪ੍ਰਾਪਰਟੀ ਕਾਰੋਬਾਰੀ ਚਾਚੇ ਨੂੰ ਗੋਲੀਆਂ ਮਾਰ ਕੇ ਅਗਵਾ ਕਰਨ ਦੇ...