September 23, 2026, 9:10 am
----------- Advertisement -----------
HomeNewsLatest Newsਕੁਲਦੀਪ ਧਾਲੀਵਾਲ ਨੇ ਪਸ਼ੂ ਪਾਲਣ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ, ਸੂਬੇ 'ਚ...

ਕੁਲਦੀਪ ਧਾਲੀਵਾਲ ਨੇ ਪਸ਼ੂ ਪਾਲਣ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ, ਸੂਬੇ ‘ਚ ਮੀਟ ਦੇ ਮੰਡੀਕਰਨ ਨੂੰ ਪ੍ਰਫੂਲਤ ਕਰਨ ਦਾ ਦਿੱਤਾ ਭਰੋਸਾ

Published on

----------- Advertisement -----------

ਅੱਜ ਪੰਜਾਬ ਭਵਨ ਵਿਖੇ ਪਸ਼ੂ ਪਾਲਣ, ਡੇਅਰੀ ਪਾਲਣ ਅਤੇ ਮੱਛੀ ਪਾਲਣ ਵਿਭਾਗ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਸ਼ੂ ਪਾਲਣ ਦੇ ਅਧਿਕਾਰੀਆਂ ਨਾਲ ਪੋਲਟਰੀ ਫਾਰਮ ਅਤੇ ਪਸ਼ੂਆਂ ਦੀ ਖਰੀਦ ਵੇਚ ਨਾਲ ਸਬੰਧਤ ਮੁੱਦਿਆ ਉੱਤੇ ਖ਼ਾਸ ਮੀਟਿੰਗ ਕੀਤੀ। ਇਸ ਦੌਰਾਨ ਕਈ ਅਹਿਮ ਦਿਸ਼ਾ ਨਿਰਦੇਸ਼ ਦਿੱਤੇ ਅਤੇ ਵਿਭਾਗ ਦੀ ਸੁਚਾਰੂ ਕਾਰਗੁਜਾਰੀ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੀਟ ਦੇ ਮੰਡੀਕਰਣ ਨੂੰ ਪ੍ਰਫੁਲਤ ਕਰਨ ਲਈ ਠੋਸ ਉਪਰਾਲੇ ਕੀਤੇ ਜਾਣਗੇ ਤਾਂ ਜੋ ਇਸ ਧੰਦੇ ਨਾਲ ਜੁੜੇ ਹੋਏ ਪੰਜਾਬ ਦੇ ਕਿਸਾਨਾਂ ਨੂੰ ਮੀਟ ਵੇਚਣ ਲਈ ਹੋਰਨਾਂ ਸੂਬਿਆਂ ਵਿਚ ਨਾ ਜਾਣਾ ਪਵੇ। ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ, ਡਾਇਰੈਕਟਰ ਡਾ. ਸੁਭਾਸ਼ ਚੰਦਰ ਅਤੇ ੳੱਪ ਕੁਲਪਤੀ ਗਡਵਾਸੂ ਡਾ. ਇੰਦਰਜੀਤ ਸਿੰਘ ਤੋਂ ਇਲਾਵਾ ਵਿਭਾਗ ਦੇ ਸੀਨੀਅਰ ਅਫਸਰ ਵੀ ਹਾਜ਼ਰ ਸਨ।
ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੋਲਟਰੀ, ਸੂਰ ਅਤੇ ਬੱਕਰੀ ਪਾਲਕਾਂ ਨੂੰ ਉਨਾਂ ਦੇ ਧੰਦਿਆਂ ਨੂੰ ਹੋਰ ਪ੍ਰਫੁੱਲਤ ਕਰਨ ਲਈ ਅਤੇ ਉਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਕਰਨ ਲਈ ਭਰੋਸਾ ਦਿੱਤਾ। ਇਸ ਦੌਰਾਨ ਸੂਰ ਪਾਲਕਾਂ ਦੀ ਜਥੇਬੰਦੀਆਂ ਵੱਲੋਂ ਮੰਗ ਕੀਤੀ ਗਈ ਕਿ ਪੰਜਾਬ ਵਿੱਚ ਪਿੱਗ ਪ੍ਰੋਸੈਸਿੰਗ ਪਲਾਂਟ ਜਾਂ ਫੂਡ ਪਾਰਕ ਲਗਾਇਆ ਜਾਵੇ, ਜਿਸ ਨਾਲ ਉਨਾਂ ਨੁੰ ਮੀਟ ਵੇਚਣ ਲਈ ਉਤਰ ਪੂਰਬ ਰਾਜਾਂ ਵਿੱਚ ਨਾ ਜਾਣਾ ਪਵੇ।ਉਨਾਂ ਵੱਲੋਂ ਇਹ ਵੀ ਮੰਗ ਕੀਤੀ ਗਈ ਕਿ ਸੂਰ ਪਾਲਕਾਂ ਨੂੰ ਫੰਡਿੰਗ ਸਮੇਂ ਸਮੇਂ ਸਿਰ ਦੁਆਈਆਂ ਜਾਣ ਅਤੇ ਬੈਕਾਂ ਤੋਂ ਕਰਜ਼ਾ ਲੈਣ ਲਈ ਸੁਖਾਲੀ ਵਿਧੀ ਬਣਾਈ ਜਾਵੇ।
ਮੰਤਰੀ ਨੇ ਇਨਾਂ ਧੰਦਿਆਂ ਸਬੰਧੀ ਅਗਲੇ ਮਹੀਨੇ ਵਿੱਚ ਦੁਬਾਰਾ ਮੀਟਿੰਗ ਰੱਖਣ ਦਾ ਵੀ ਫੈਸਲਾ ਲਿਆ, ਤਾਂ ਜੋ ਇਸ ਮੀਟਿੰਗ ਵਿਚ ਲਏ ਗਏ ਫੈਸਲਿਆਂ ਦੀ ਪ੍ਰਗਤੀ ਰਿਪੋਰਟ ਅਤੇ ਰੋਡ ਮੈਪ ਬਾਰੇ ਖੁਲ ਕੇ ਵਿਚਾਰਾਂ ਕੀਤੀਆਂ ਜਾ ਸਕਣ। ਇਸ ਦੇ ਨਾਲ ਹੀ ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ ਕਿ ਉਕਤ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕੇ ਜਾਣ।ਮੰਤਰੀ ਵੱਲੋਂ ਇਹ ਵੀ ਭਰੋਸਾ ਦਿਤਾ ਕਿ ਬੱਕਰੀ ਦੇ ਦੁੱਧ ਲਈ ਪੈਕਿੰਗ ਪਲਾਂਟ ਵੀ ਲਗਾਏ ਜਾਣ ਦੀ ਹਾਮੀ ਭਰੀ ਜਿਸ ਨਾਲ ਬੱਕਰੀ ਪਾਲਣ ਦੇ ਧੰਦੇ ਵਿਚ ਮੁਨਾਫੇ ਨੂੰ ਹੋਰ ਵਧਾਇਆ ਜਾ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...