July 24, 2024, 10:07 pm
----------- Advertisement -----------
HomeNewsLatest Newsਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਲੋਕ ਗਾਇਕਾ ਗੁਰਮੀਤ ਬਾਵਾ ਦੇ ਪਰਿਵਾਰ...

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਲੋਕ ਗਾਇਕਾ ਗੁਰਮੀਤ ਬਾਵਾ ਦੇ ਪਰਿਵਾਰ ਨੂੰ ਇੱਕ ਲੱਖ ਰੁਪਏ ਦੀ ਸਹਾਇਤਾ

Published on

----------- Advertisement -----------

ਅੰਮ੍ਰਿਤਸਰ – ਕੈਬਨਿਟ ਮੰਤਰੀਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪੰਜਾਬ ਦੀ ਪ੍ਰਸਿੱਧ ਗਾਇਕਾ ਗੁਰਮੀਤ ਬਾਵਾ ਦੇ ਪਰਿਵਾਰ ਜਿਸ ਵਿੱਚ ਉਹਨਾਂ ਦੀ ਧੀ ਗਲੋਰੀ ਬਾਵਾ ਸ਼ਾਮਿਲ ਹੈ, ਨੂੰ ਆਪਣੀ ਤਨਖਾਹ ਵਿਚੇ ਇੱਕ ਲੱਖ ਰੁਪਏ ਪਰਿਵਾਰ ਦੇ ਪਾਲਣ ਪੋਸ਼ਣ ਲਈ ਦਿੱਤੇ। ਇਸ ਮੌਕੇ ਉਹਨਾਂ ਨੇ ਰੈਡ ਕਰਾਸ ਅੰਮ੍ਰਿਤਸਰ ਵੱਲੋਂ ਵੀ ਇੱਕ ਲੱਖ ਰੁਪਏ ਦਾ ਚੈੱਕ ਪਰਿਵਾਰ ਨੂੰ ਸੌਂਪਿਆ। ਇਸ ਮੌਕੇ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਅਤੇ ਹੋਰ ਅਧਿਕਾਰੀ ਵੀ ਉਹਨਾਂ ਨਾਲ ਸਨ ।
ਲੋਕ ਗਾਇਕਾ ਗੁਰਮੀਤ ਬਾਵਾ ਦੇ ਘਰ ਪਹੁੰਚੇ ਧਾਲੀਵਾਲ ਨੇ ਪਰਿਵਾਰ ਨੂੰ ਵਿੱਤੀ ਯੋਗਦਾਨ ਦਿੰਦੇ ਹੋਏ ਬੜੇ ਦੁਖੀ ਮਨ ਨਾਲ ਕਿਹਾ ਕਿ ਸਾਡੀ ਉਹ ਗਾਇਕਾ ਜਿਸ ਨੇ ਪੰਜਾਬੀ ਬੋਲੀ ਅਤੇ ਸੱਭਿਆਚਾਰ ਨੂੰ ਵਿਸ਼ਵ ਦੇ ਕੋਨੇ ਕੋਨੇ ਵਿੱਚ ਪਹੁੰਚਾਇਆ ਦੇ ਘਰੇਲੂ ਹਾਲਾਤ ਕੁਝ ਕੁਦਰਤੀ ਕਾਰਨਾਂ ਕਰਨ ਇੰਨੇ ਖਰਾਬ ਹੋ ਗਏ ਕਿ ਉਹਨਾਂ ਦੀ ਧੀ ਗਲੋਰੀ ਬਾਵਾ ਨੇ ਸੋਸ਼ਲ ਮੀਡੀਆ ਉੱਤੇ ਇਸ ਗੱਲ ਦਾ ਜ਼ਿਕਰ ਕੀਤਾ। ਜਿਸ ਨੂੰ ਪੜ੍ਹ ਕੇ ਮੇਰੀਆਂ ਅੱਖਾਂ ਵਿੱਚ ਹੰਝੂ ਆ ਗਏ ਅਤੇ ਮੈਂ ਅੱਜ ਪਰਿਵਾਰ ਦਾ ਸਾਥ ਦੇਣ ਲਈ ਅੱਗੇ ਆਇਆ , ਪਰ ਇੱਥੇ ਆ ਕੇ ਇਹ ਸੁਣ ਕੇ ਮਨ ਹੋਰ ਵੀ ਬਹੁਤ ਦੁਖੀ ਹੋਇਆ ਕਿ ਪਰਿਵਾਰ ਦੀਆਂ ਪੰਜ ਦੁਕਾਨਾਂ ਜੋ ਕਿ ਇਹਨਾਂ ਦੀ ਰੋਜੀ ਰੋਟੀ ਦਾ ਸਾਧਨ ਹਨ, ਉੱਤੇ ਵੀ ਕੁਝ ਲੋਕਾਂ ਨੇ ਨਜਾਇਜ਼ ਕਬਜ਼ਾ ਕੀਤਾ ਹੋਇਆ ਹੈ । ਉਹ ਲੋਕ ਨਾ ਤਾਂ ਕਿਰਾਇਆ ਦੇ ਰਹੇ ਹਨ ਅਤੇ ਨਾ ਹੀ ਦੁਕਾਨਾਂ ਖਾਲੀ ਕਰ ਰਹੇ ਹਨ।
ਧਾਲੀਵਾਲ ਨੇ ਕਿਹਾ ਕਿ ਗੁਰੂ ਨਾਨਕ ਸਾਹਿਬ ਦੇ ਫਲਸਫੇ ਉੱਤੇ ਚੱਲਣ ਵਾਲੇ ਪੰਜਾਬੀ ਅਤੇ ਬਾਬੇ ਬੁੱਲੇ ਸ਼ਾਹ ਦੇ ਪੰਜਾਬ ਦੇ ਵਾਸੀ ਪੰਜਾਬੀ ਅੱਜ ਕਿਹੜੇ ਰਾਹ ਪੈ ਗਏ ਕਿ ਆਪਣੇ ਹੀ ਲੋਕਾਂ ਦੀ ਜਾਇਦਾਦਾਂ ਉੱਤੇ ਕਬਜ਼ੇ ਕਰ ਰਹੇ ਹਨ। ਉਹ ਬੱਚੀ ਜੋ ਕਿ ਆਪਣੀ ਭੈਣ ਡੌਲੀ ਦੀ ਮੌਤ ਤੋਂ ਬਾਅਦ ਦੋ ਪਰਿਵਾਰਾਂ ਦਾ ਪਾਲਣ ਪੋਸਣ ਕਰ ਰਹੀ ਹੈ ਅਤੇ ਇਹ ਦੁਕਾਨਾਂ ਦੀ ਆਮਦਨ ਉਸ ਦਾ ਗੁਜ਼ਾਰਾ ਕਰ ਸਕਦੀ ਹੈ, ਵੀ ਅਸੀਂ ਦੇਣ ਨੂੰ ਤਿਆਰ ਨਹੀਂ । ਉਹਨਾਂ ਨੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਭਲੇਮਾਣਸੀ ਨਾਲ ਇਹ ਦੁਕਾਨਾਂ ਦਾ ਕਿਰਾਇਆ ਦੇਣਾ ਸ਼ੁਰੂ ਕਰਨ ਜਾਂ ਦੁਕਾਨਾਂ ਖਾਲੀ ਕਰਨ ਨਹੀਂ ਤਾਂ ਉਹਨਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।
ਲੀਵਾਲ ਨੇ ਇਸ ਮੌਕੇ ਪੰਜਾਬ ਦੇ ਗਾਇਕਾਂ ਖਾਸ ਕਰਕੇ ਨਵੇਂ ਪੀੜੀ ਦੇ ਗਾਇਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਗੁਰਮੀਤ ਬਾਵਾ ਦੇ ਪਰਿਵਾਰ ਦਾ ਖੁੱਲ ਕੇ ਸਾਥ ਦੇਣ ਤਾਂ ਜੋ ਪਰਿਵਾਰ ਨੂੰ ਇਸ ਔਖੀ ਘੜੀ ਵਿੱਚੋਂ ਕੱਢਿਆ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵਾਂਸ਼ਹਿਰ ‘ਚ ਪਰਿਵਾਰ ਦੇ 3 ਮੈਂਬਰਾਂ ਨੇ ਕੀਤੀ ਖੁਦਕੁਸ਼ੀ, ਮਿਲ ਕੇ ਖਾਧਾ ਜ਼ਹਿਰ

ਨਵਾਂਸ਼ਹਿਰ ਤੋਂ ਕਰੀਬ ਪੰਜ ਕਿਲੋਮੀਟਰ ਦੂਰ ਪੈਂਦੇ ਪਿੰਡ ਮੱਲਾਪੁਰ ਆਦਕਾ ਵਿਖੇ ਘਰੇਲੂ ਝਗੜੇ ਕਾਰਨ...

-ਆਈ-ਐਸਪਾਇਰ ਲੀਡਰਸ਼ਿਪ ਪ੍ਰੋਗਰਾਮ-ਚਾਰ ਵਿਦਿਆਰਥੀਆਂ ਨੇ ਕਰਨਲ ਡੀ.ਪੀ. ਸਿੰਘ ਨਾਲ ਕੀਤੀ ਮੁਲਾਕਾਤ

ਲੁਧਿਆਣਾ, 24 ਜੁਲਾਈ - ਸਕੂਲੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ...

ਮੋਹਾਲੀ ਪੁਲੀਸ ਵੱਲੋ ਲੁੱਟਾ-ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰ ਗ੍ਰਿਫਤਾਰ

ਐੱਸ.ਏ.ਐੱਸ. ਨਗਰ, 24 ਜੁਲਾਈ (ਬਲਜੀਤ ਮਰਵਾਹਾ): ਮੋਹਾਲੀ ਪੁਲੀਸ ਵੱਲੋ ਲੁੱਟਾਂ-ਖੋਹਾਂ ਅਤੇ ਵਾਹਨ ਚੋਰੀ ਕਰਨ...

ਜਲੰਧਰ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਲਗਾਇਆ ਜਨਤਾ ਦਰਬਾਰ,  ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲੰਧਰ ਪੱਛਮੀ ਹਲਕੇ ਦੀ ਵਿਧਾਨ ਸਭਾ...

ਆਟੋ ਰਿਕਸ਼ਾ ਜਾਂ ਇਲੈਕਟਰੋਨਿਕ ਰਿਕਸ਼ਾ ਡਰਾਈਵਰਾਂ ਲਈ ‘ਗ੍ਰੇਅ ਰੰਗ’ ਦੀ ਵਰਦੀ ਪਾਉਣਾ ਲਾਜ਼ਮੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਜੁਲਾਈ: ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਟਰੈਫਿਕ), ਪੰਜਾਬ ਅਤੇ...

ਵਿਧਾਨ ਸਭਾ ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖਿਆ ਪੱਤਰ; ਚੁੱਕਿਆ ਇਹ ਵੱਡਾ ਮੁੱਦਾ

ਹਰਿਆਣਾ ਪੁਲਿਸ ਵੱਲੋਂ ਬਹਾਦਰੀ ਪੁਰਸਕਾਰਾਂ ਲਈ ਭੇਜੇ ਗਏ ਪੁਲਿਸ ਅਧਿਕਾਰੀਆਂ ਦੇ ਨਾਵਾਂ ਨੂੰ ਲੈ...

ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਨੂੰ ‘ਓਲੰਪਿਕ ਆਰਡਰ ਐਵਾਰਡ’ ਨਾਲ ਕੀਤਾ ਜਾਵੇਗਾ ਸਨਮਾਨਿਤ

ਭਾਰਤ ਦੇ ਮਹਾਨ ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਨੂੰ ਓਲੰਪਿਕ ਆਰਡਰ ਐਵਾਰਡ ਮਿਲਣ ਜਾ ਰਿਹਾ ਹੈ।...

ਬਾਲ ਅਧਿਕਾਰ ਸੰਗਠਨ ਨੇ Netflix ਨੂੰ ਭੇਜਿਆ ਸੰਮਨ, 29 ਜੁਲਾਈ ਨੂੰ ਪੇਸ਼ ਹੋਣ ਲਈ ਕਿਹਾ

ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ (NCPCR) ਨੇ ਮੰਗਲਵਾਰ (23 ਜੁਲਾਈ) ਨੂੰ OTT...