August 4, 2026, 12:07 pm
----------- Advertisement -----------
HomeNewsLatest News10 ਕੀਟਨਾਸ਼ਕਾਂ ਦੀ ਵਰਤੋਂ 'ਤੇ ਪੰਜਾਬ ਸਰਕਾਰ ਨੇ ਲਾਈ ਪਾਬੰਦੀ, ਕੁਲਦੀਪ ਧਾਲੀਵਾਲ...

10 ਕੀਟਨਾਸ਼ਕਾਂ ਦੀ ਵਰਤੋਂ ‘ਤੇ ਪੰਜਾਬ ਸਰਕਾਰ ਨੇ ਲਾਈ ਪਾਬੰਦੀ, ਕੁਲਦੀਪ ਧਾਲੀਵਾਲ ਨੇ ਬਾਸਮਤੀ ਕਾਸ਼ਤਕਾਰਾਂ ਦੇ ਹਿੱਤ ‘ਚ ਦੱਸਿਆ ਫੈਸਲਾ

Published on

----------- Advertisement -----------

ਚੰਡੀਗੜ੍ਹ, 13 ਅਗਸਤ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਾਸਮਤੀ ਚੌਲਾਂ ਦੀ ਬਰਾਮਦ ਵਿਚ ਰੁਕਾਵਟ ਪਾਉਣ ਵਾਲੇ ਕੁਝ ਕੀਟਨਾਸ਼ਕਾਂ ਦੀ ਵਿਕਰੀ, ਭੰਡਾਰਨ, ਵੰਡ ਅਤੇ ਵਰਤੋਂ ਉੱਤੇ ਪਾਬੰਦੀ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਜਿਨ੍ਹਾਂ ਨੇ ਪਹਿਲਾਂ ਹੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਨਕਲੀ ਅਤੇ ਘਟੀਆ ਦਰਜੇ ਦੇ ਕੀਟਨਾਸ਼ਕਾਂ ਦੀ ਵਿਕਰੀ ‘ਤੇ ਨਜ਼ਰ ਰੱਖਣ ਅਤੇ ਅਜਿਹੀਆਂ ਕਾਰਵਾਈਆਂ ਵਿਰੁੱਧ ਲੋੜੀਂਦੀ ਕਾਰਵਾਈ ਕਰਨ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਸਨ, ਨੇ ਕਿਹਾ ਹੈ ਕਿ ਹੁਣ ਇਹ ਨਿਰਦੇਸ਼ ਬਾਸਮਤੀ ਚੌਲਾਂ ਦੀ ਗੁਣਵੱਤਾ ਵਿੱਚ ਸੁਧਾਰ ਲਈ ਕਿਸਾਨਾਂ ਦੇ ਪੱਖ ਵਿੱਚ ਜਾਰੀ ਕੀਤੇ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਫੈਸਲਾ ਇਸ ਲਈ ਲਿਆ ਗਿਆ ਹੈ ਕਿਉਂਕਿ ਪਾਬੰਦੀਸ਼ੁਦਾ ਕੀਟਨਾਸ਼ਕਾਂ ਦੀ ਵਰਤੋਂ ਬਾਸਮਤੀ ਚੌਲ ਉਤਪਾਦਕਾਂ ਦੇ ਹਿੱਤ ਵਿੱਚ ਨਹੀਂ ਹੈ। ਉਨ੍ਹਾਂ ਕਿਹਾ ਐਸੀਫੇਟ, ਬੁਪਰੋਫੇਜ਼ਿਨ, ਕਲੋਰੋਪਾਈਰੀਫੋਸ, ਮੈਥਾਮਾਈਡੋਫੋਸ, ਪ੍ਰੋਪੀਕੋਨਾਜ਼ੋਲ ਥਿਆਮੈਥੋਕਸਮ, ਪ੍ਰੋਫੈਨੋਫੋਸ, ਆਈਸੋਪ੍ਰੋਥੀਓਲੇਨ, ਕਾਰਬੈਂਡਾਜ਼ਿਮ ਟ੍ਰਾਈਸਾਈਕਲਾਜ਼ੋਲ ਵਰਗੇ ਕੀਟਨਾਸ਼ਕਾਂ ਦੀ ਵਿਕਰੀ, ਭੰਡਾਰਨ, ਵੰਡ ਅਤੇ ਵਰਤੋਂ ਚੌਲਾਂ ਖਾਸ ਕਰਕੇ ਬਾਸਮਤੀ ਚੌਲਾਂ ਦੀ ਬਰਾਮਦ ਅਤੇ ਖਪਤ ਵਿੱਚ ਸੰਭਾਵੀ ਰੁਕਾਵਟਾਂ ਬਣ ਰਹੇ ਸਨ।
ਧਾਲੀਵਾਲ ਨੇ ਅੱਗੇ ਕਿਹਾ ਕਿ ਉਪਰੋਕਤ ਕੀਟਨਾਸ਼ਕਾਂ ‘ਤੇ ਪੰਜਾਬ ਵਿੱਚ 60 ਦਿਨਾਂ ਦੀ ਮਿਆਦ ਲਈ ਪਾਬੰਦੀ ਲਗਾਈ ਗਈ ਹੈ ਤਾਂ ਜੋ ਬਿਨਾਂ ਕਿਸੇ ਰਹਿੰਦ-ਖੂੰਹਦ ਦੇ ਵਧੀਆ ਗੁਣਵੱਤਾ ਵਾਲੇ ਬਾਸਮਤੀ ਚੌਲ ਪੈਦਾ ਕੀਤੇ ਜਾ ਸਕਣ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮਾਹਿਰਾਂ ਅਨੁਸਾਰ ਇਨ੍ਹਾਂ ਖੇਤੀ ਰਸਾਇਣਾਂ ਦੀ ਵਰਤੋਂ ਕਾਰਨ ਬਾਸਮਤੀ ਚੌਲਾਂ ਵਿੱਚ ਸਮਰੱਥ ਅਥਾਰਟੀ ਦੁਆਰਾ ਨਿਰਧਾਰਤ ਮੈਕਸੀਅਮ ਰੈਜ਼ੀਡਿਊਲ ਲੈਵਲ (ਐਮਆਰਐਲ) ਤੋਂ ਵੱਧ ਕੀਟਨਾਸ਼ਕ ਰਹਿੰਦ-ਖੂੰਹਦ ਹੋਣ ਦਾ ਖਤਰਾ ਹੈ।

ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਰਾਈਸ ਮਿੱਲਰਜ਼ ਐਂਡ ਐਕਸਪੋਰਟਰਜ਼ ਐਸੋਸੀਏਸ਼ਨ ਵੱਲੋਂ ਵੀ ਇਹ ਪਾਇਆ ਗਿਆ ਹੈ ਕਿ ਉਨ੍ਹਾਂ ਵੱਲੋਂ ਟੈਸਟ ਕੀਤੇ ਗਏ ਕਈ ਨਮੂਨਿਆਂ ਵਿੱਚ ਇਨ੍ਹਾਂ ਦੀ ਰਹਿੰਦ-ਖੂੰਹਦ ਦਾ ਮੁੱਲ ਬਾਸਮਤੀ ਚੌਲਾਂ ਵਿੱਚ ਐਮਆਰਐਲ ਤਹਿ ਤੋਂ ਕਿਤੇ ਵੱਧ ਪਾਇਆ ਗਿਆ ਹੈ। ਐਸੋਸੀਏਸ਼ਨ ਨੇ ਪੰਜਾਬ ਦੀ ਵਿਰਾਸਤੀ ਬਾਸਮਤੀ ਉਪਜ ਨੂੰ ਬਚਾਉਣ ਅਤੇ ਬਾਸਮਤੀ ਚੌਲਾਂ ਦੀ ਦੂਜੇ ਦੇਸ਼ਾਂ ਨੂੰ ਬਰਾਮਦ ਯਕੀਨੀ ਬਣਾਉਣ ਲਈ ਇਨ੍ਹਾਂ ਖੇਤੀ ਰਸਾਇਣਾਂ ‘ਤੇ ਪਾਬੰਦੀ ਲਗਾਉਣ ਦੀ ਬੇਨਤੀ ਕੀਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਟਸਐਪ ਵੱਲੋਂ ਕਈ ਯੂਜ਼ਰਾਂ ਦੇ ਅਕਾਊਂਟ ‘ਅੰਡਰ ਰਿਵਿਊ’ ਕਹਿੰਦਿਆਂ 24 ਘੰਟੇ ਲਈ ਬਲੌਕ

ਮੈਸੇਜਿੰਗ ਐਪ ਵਟਸਐਪ ਨੇ ਭਾਰਤ ਸਮੇਤ ਕਈ ਦੇਸ਼ਾਂ ਵਿੱਚ ਕਈ ਯੂਜ਼ਰਾਂ ਦੇ ਅਕਾਊਂਟਾਂ ਨੂੰ...

  ਕਾਂਗਰਸ ਦਾ ਸਾਥ ਨਹੀਂ ਛੱਡਾਂਗਾ, ਲੋੜ ਪਈ ਤਾਂ ਅਸਤੀਫਾ ਦੇ ਦਿਆਂਗਾ : ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਨੇ...

ਜਲੰਧਰ: ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ‘ਚ ਲੱਗੀ ਅੱਗ; 5 ਮਰੀਜ਼ਾਂ ਨੇ ਭੱਜ ਕੇ ਬਚਾਈ ਆਪਣੀ ਜਾਨ

ਜਲੰਧਰ ਦੇ ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ਵਿੱਚ ਅਚਾਨਕ ਅੱਗ ਲੱਗਣ ਗਈ। ਅੱਗ ਲੱਗਣ...

ਪੰਜਾਬ ਕਾਂਗਰਸ ਦਾ Poster War! ਕੌਣ ਕਰ ਰਿਹਾ ਪਾਰਟੀ ਦਾ ਮਾਹੌਲ ਖ਼ਰਾਬ?

ਪੰਜਾਬ ਕਾਂਗਰਸ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ‘ਚ ਜੁੱਟੀ ਹੋਈ ਹੈ। ਪੰਜਾਬ ਕਾਂਗਰਸ...

ਵੜਿੰਗ ਨੇ ਚੰਨੀ ਸਮਰਥਕ ਨੂੰ ਸਟੇਜ ‘ਤੇ ਬੁਲਾਇਆ, ਫੋਨ ਕਰਵਾ ਕੇ ਕੀਤਾ ਸਿਆਸੀ ਤੰਜ

ਪੰਜਾਬ ਕਾਂਗਰਸ ਦੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ‘ਚ ਬੀਤੇ ਦਿਨਾਂ ਤੋਂ ਵੱਖ-ਵੱਖ ਹਲਕਿਆਂ...

ਪੰਜਾਬ ਵਿਧਾਨ ਸਭਾ ‘ਚ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲੀਸ ਅੱਤਿਆਚਾਰ ਖ਼ਿਲਾਫ਼ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੁੰਦਿਆਂ...

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...