August 4, 2026, 4:32 am
----------- Advertisement -----------
HomeNewsLatest Newsਕੁਲਦੀਪ ਧਾਲੀਵਾਲ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਬਜਟ ‘ਚ 20 ਫੀਸਦੀ ਵਾਧੇ...

ਕੁਲਦੀਪ ਧਾਲੀਵਾਲ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਬਜਟ ‘ਚ 20 ਫੀਸਦੀ ਵਾਧੇ ਲਈ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਕੀਤਾ ਧੰਨਵਾਦ

Published on

----------- Advertisement -----------

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪੰਚਾਇਤ ਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਲੋਕ ਪੱਖੀ ਤੇ ਵਿਕਾਸਮੁਖੀ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਇਕ ਸੰਤੁਲਿਤ ਤੇ ਹਰ ਵਰਗ ਦਾ ਧਿਆਨ ਰੱਖਣ ਵਾਲ ਬਜਟ ਪੇਸ਼ ਕੀਤਾ ਗਿਆ ਹੈ। ਸੂਬੇ ਦੀ ਰੀੜ੍ਹ ਦੀ ਹੱਡੀ ਖੇਤੀਬਾੜੀ ਖੇਤਰ ਲਈ ਪਿਛਲੇ ਸਾਲ ਦੇ ਮੁਕਾਬਲੇ 20 ਫੀਸਦੀ ਜ਼ਿਆਦਾ ਬਜਟ ਰੱਖਣ ਲਈ ਧਾਲੀਵਾਲ ਨੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ ਕੀਤਾ ਹੈ।

ਉਨ੍ਹਾਂ ਕਿਹਾ ਕਿ ਸਾਲ 2023-24 ਲਈ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਲਈ 13,888 ਕਰੋੜ ਰੁਪਏ ਰੱਖੇ ਗਏ ਹਨ, ਜਿਸ ਨਾਲ ਕਿਸਾਨਾਂ ਦੀ ਭਲਾਈ ਲਈ ਯੋਗ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ‘ਨਵੀਂ ਖੇਤੀ ਨੀਤੀ’ ਲਈ ਪੰਜਾਬ ਸਰਕਾਰ ਸਾਰਥਕ ਕੋਸ਼ਿਸ਼ਾਂ ਕਰ ਰਹੀ ਹੈ ਅਤੇ ਜਲਦ ਹੀ ਪੰਜਾਬ ਦੀ ਕਿਰਸਾਨੀ ਦੇ ਸੁਨਹਿਰੀ ਦਿਨ ਮੁੜ ਪਰਤਾਉਣ ਲਈ ਦਿਨ-ਰਾਤ ਮਿਹਨਤ ਕੀਤੀ ਜਾ ਰਹੀ ਹੈ।
ਧਾਲੀਵਾਲ ਨੇ ਇਸ ਗੱਲ ‘ਤੇ ਖੁਸ਼ੀ ਪ੍ਰਗਟ ਕੀਤੀ ਕਿ ਆਜ਼ਾਦੀ ਤੋਂ ਬਾਅਦ ਇਹ ਪਹਿਲੀ ਸਰਕਾਰ ਹੈ ਜਿਸ ਨੇ ਫਸਲਾਂ ਦੇ ਬੀਮੇ ਬਾਰੇ ਬਜਟ ਵਿਚ ਜ਼ਿਕਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੌਸਮ ਦੀਆਂ ਤਬਦੀਲੀਆਂ ਅਤੇ ਹੋਰ ਬੇਯਕੀਨੀਆਂ ਤੋਂ ਬਚਾਉਣ ਲਈ ਫਸਲ ਬੀਮਾ ਦੀ ਸਹੂਲਤ ਜਲਦ ਦਿੱਤੀ ਜਾਵੇਗੀ। ਇਸ ਬਾਬਤ ਰੂਪ-ਰੇਖਾ ਤਿਆਰ ਕੀਤੀ ਜਾ ਰਹੀ ਹੈ।
ਇਸ ਦੇ ਨਾਲ ਹੀ ਉਨ੍ਹਾਂ ਪੇਂਡੂ ਵਿਕਾਸ ਅਤੇ ਪੰਚਾਇਤਾਂ ਲਈ ਬਜਟ ਵਿਚ 11 ਫੀਸਦੀ ਵਾਧੇ ਲਈ ਵੀ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ ਕੀਤਾ ਹੈ। ਪੇਂਡੂ ਵਿਕਾਸ ਅਤੇ ਪੰਚਾਇਤਾਂ ਲਈ ਸਾਲ 2023-24 ਦੌਰਾਨ 3319 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਇਸ ਰਾਸ਼ੀ ‘ਚੋਂ 150 ਕਰੋੜ ਰੁਪਏ ਪੇਂਡੂ ਖੇਤਰਾਂ ਵਿਚ 10 ਹਜ਼ਾਰ ਘਰ ਬਣਾਉਣ ਲਈ ਖਰਚੇ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵੜਿੰਗ ਨੇ ਚੰਨੀ ਸਮਰਥਕ ਨੂੰ ਸਟੇਜ ‘ਤੇ ਬੁਲਾਇਆ, ਫੋਨ ਕਰਵਾ ਕੇ ਕੀਤਾ ਸਿਆਸੀ ਤੰਜ

ਪੰਜਾਬ ਕਾਂਗਰਸ ਦੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ‘ਚ ਬੀਤੇ ਦਿਨਾਂ ਤੋਂ ਵੱਖ-ਵੱਖ ਹਲਕਿਆਂ...

ਪੰਜਾਬ ਵਿਧਾਨ ਸਭਾ ‘ਚ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲੀਸ ਅੱਤਿਆਚਾਰ ਖ਼ਿਲਾਫ਼ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੁੰਦਿਆਂ...

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...