November 13, 2026, 2:25 pm
----------- Advertisement -----------
HomeNewsLatest Newsਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਅਲਾਵਲਵਾਲ ਪਹੁੰਚ ਕੇ ਮਰਹੂਮ ਅਜੇਪਾਲ ਸਿੰਘ ਗਿੱਲ...

ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਅਲਾਵਲਵਾਲ ਪਹੁੰਚ ਕੇ ਮਰਹੂਮ ਅਜੇਪਾਲ ਸਿੰਘ ਗਿੱਲ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

Published on

----------- Advertisement -----------

ਅਲਾਵਲਵਾਲ/ਡੇਰਾ ਬਾਬਾ ਨਾਨਕ, 30 ਜੁਲਾਈ – ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਅਲਾਵਲਵਾਲ ਪਹੁੰਚ ਕੇ ਮਰਹੂਮ ਅਜੇਪਾਲ ਸਿੰਘ ਗਿੱਲ ਦੇ ਪਰਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਆਗੂ ਗੁਰਦੀਪ ਸਿੰਘ ਰੰਧਾਵਾ ਵੀ ਨਾਲ ਮੌਜੂਦ ਸਨ।

ਪਿੰਡ ਅਲਾਵਲਵਾਲ ਦੇ ਰਹਿਣ ਵਾਲੇ ਨੌਜਵਾਨ ਅਜੇਪਾਲ ਸਿੰਘ ਗਿੱਲ ਪੁੱਤਰ ਪਰਉਪਕਾਰ ਸਿੰਘ ਦੀ ਬੀਤੇ ਦਿਨੀਂ ਅਮਰੀਕਾ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਇਸ ਬੇਹੱਦ ਦੁਖਦਾਈ ਸਮੇਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮਰਹੂਮ ਅਜੇਪਾਲ ਸਿੰਘ ਗਿੱਲ ਦੇ ਪਿਤਾ ਪਰਉਪਕਾਰ ਸਿੰਘ ਗਿੱਲ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨ ਪੁੱਤਰ ਦਾ ਚਲੇ ਜਾਣਾ ਮਾਪਿਆਂ ਅਤੇ ਹੋਰ ਸਕੇ-ਸਬੰਧੀਆਂ ਲਈ ਬਹੁਤ ਵੱਡਾ ਦੁੱਖ ਹੈ ਜਿਸ ਦੀ ਭਰਪਾਈ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਪਰਮਾਤਮਾ ਅੱਗੇ ਵਿੱਛੜੀ ਰੂਹ ਨੂੰ ਆਪਣੇ ਚਰਨਾ ਵਿੱਚ ਨਿਵਾਸ ਦੇਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦੀ ਅਰਦਾਸ ਕੀਤੀ।

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੀੜਤ ਪਰਿਵਾਰ ਨਾਲ ਦੁੱਖ ਵੰਡਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜੀ ਹੈ ਅਤੇ ਜੇਕਰ ਪਰਿਵਾਰ ਨੂੰ ਕਿਸੇ ਤਰਾਂ ਦੀ ਕੋਈ ਲੋੜ ਹੋਈ ਤਾਂ ਸਰਕਾਰ ਵੱਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਬਿਹਤਰ ਭਵਿੱਖ ਦੀ ਤਲਾਸ਼ ਵਿੱਚ ਵਿਦੇਸ਼ਾਂ ਵਿੱਚ ਗਏ ਵਿਅਕਤੀਆਂ ਨੂੰ ਕਈ ਪ੍ਰਕਾਰ ਦੀਆਂ ਚਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਵਿਦੇਸ਼ਾਂ ਵਿੱਚ ਜ਼ਿੰਦਗੀ ਕੋਈ ਅਸਾਨ ਨਹੀਂ ਹੈ। ਉਨ੍ਹਾਂ ਕਿਹਾ ਕਿ ਕਠਨ ਹਾਲਤਾਂ ਕਾਰਨ ਵਿਦੇਸ਼ ਗਏ ਸਾਡੇ ਕਈ ਨੌਜਵਾਨ ਮਾਨਸਿਕ ਤਣਾਅ ਵਿੱਚ ਵੀ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਯਤਨ ਕੀਤੇ ਜਾ ਰਹੇ ਹਨ ਕਿ ਨੌਜਵਾਨਾਂ ਦੇ ਪਰਵਾਸ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਨੌਂਕਰੀਆਂ, ਸਨਅਤੀਕਰਨ ਅਤੇ ਖੇਤੀਬਾੜੀ ਨੂੰ ਲਾਹੇਵੰਦਾ ਧੰਦਾ ਬਣਾਉਣ ਦੇ ਏਜੰਡੇ ਉੱਪਰ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਸਾਡੇ ਨੌਜਵਾਨਾਂ ਦਾ ਭਵਿੱਖ ਏਥੇ ਹੀ ਬਿਹਤਰ ਬਣ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...

 ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼ ਸ਼ਹਿਰ, ਬੈਂਸ ਨੇ ਕੀਤਾ ਐਲਾਨ

ਚੰਡੀਗੜ੍ਹ; 12 ਨਵੰਬਰ 2026:ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀਆਂ ਲਾਸਾਨੀ ਸ਼ਹਾਦਤਾਂ ਨਾਲ ਵਰੋਸਾਈ...

ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਤੇ 7 ਕਰੋੜ ਦੀ ਫਿਰੌਤੀ, ਚੀਮਾ ਨੇ ਭਾਜਪਾ ’ਤੇ ਲਾਏ ਗੰਭੀਰ ਇਲਜ਼ਾਮ

ਚੰਡੀਗੜ੍ਹ 12 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ...