September 20, 2026, 10:48 am
----------- Advertisement -----------
HomeNewsBreaking Newsਕੁਲਦੀਪ ਸਿੰਘ ਧਾਲੀਵਾਲ ਵੱਲੋਂ ਕਾਲਿਆਂਵਾਲਾ ਖੂਹ ਦੇ ਸ਼ਹੀਦਾਂ ਨੂੰ  ਸ਼ਰਧਾਜਲੀ

ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕਾਲਿਆਂਵਾਲਾ ਖੂਹ ਦੇ ਸ਼ਹੀਦਾਂ ਨੂੰ  ਸ਼ਰਧਾਜਲੀ

Published on

----------- Advertisement -----------

ਅੰਮ੍ਰਿਤਸਰ 1 ਅਗਸਤ 2024:  ਆਜਾਦੀ ਦੀ ਪਹਿਲੀ ਲੜਾਈ ਜਿਸ ਨੂੰ ਮੰਗਲ ਪਾਂਡੇ ਨੇ ਸ਼ੁਰੂ ਕੀਤਾ ਸੀ ਦੇ ਸਬੰਧ ਵਿੱਚ ਅਜਨਾਲਾ ਵਿਖੇ 26 ਰੈਜਮੈਂਟ ਆਫ ਬੰਗਾਲ ਨੇਟਿਵ ਇੰਨਫੈਂਟਰੀ ਦੇ ਜਵਾਨਾਂ ਵੱਲੋਂ ਵੀ ਇਸ ਵਿੱਚ ਹਿੱਸਾ ਲਿਆ ਅਤੇ ਸ਼ਹਾਦਤ ਦਾ ਜਾਮ ਪੀਤਾ ਸੀ। ਇਸ ਸਬੰਧ ਵਿੱਚ ਕਰਵਾਏ ਗਏ ਸਲਾਨਾ ਸ਼ਰਧਾਂਜਲੀ ਸਮਾਗਮ ਵਿੱਚ ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਕਾਲਿਆਂਵਾਲਾ ਖੂਹ ਵਿਖੇ ਪੁੱਜੇ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।

ਧਾਲੀਵਾਲ ਨੇ ਦੱਸਿਆ ਕਿ ਆਜਾਦੀ ਦੀ ਇਸ ਲੜਾਈ ਵਿੱਚ ਯੋਗਦਾਨ ਪਾਉਣ ਵਾਲੇ ਇਹ ਸ਼ਹੀਦ ਅਣਗੌਲੇ ਹੀ ਰਹਿ ਗਏ ਸਨ। ਉਨ੍ਹਾਂ ਦੱਸਿਆ ਕਿ ਆਜ਼ਾਦੀ ਦੀ ਪਹਿਲੀ ਲੜਾਈ ਵਿੱਚ ਇਸ ਰੈਜਮੈਂਟ ਦੇ 282 ਜਵਾਨਾਂ ਨਾਲ ਕਤਲੋ ਗਾਰਤ ਕਰਕੇ ਸ਼ਹੀਦ ਕੀਤਾ ਗਿਆ ਅਤੇ ਇਨ੍ਹਾਂ ਦੀ ਲਾਸ਼ਾਂ ਨੂੰ ਕਾਲਿਆਂਵਾਲੇ ਖੂਹ ਵਿੱਚ ਦਫਨਾ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਕਈ ਦਹਾਕਿਆਂ ਤੋਂ ਸਾਨੂੰ ਇਨ੍ਹਾਂ ਸ਼ਹੀਦਾਂ ਦਾ ਪਤਾ ਹੀ ਨਹੀਂ ਲੱਗਾ। ਉਹਨਾਂ ਦੱਸਿਆ ਕਿ  ਉਸ ਸਮੇਂ ਦੇ ਡਿਪਟੀ ਕਮਿਸ਼ਨਰ ਫੈਡਰਿਕ ਕੂਪਰ ਵੱਲੋਂ 150 ਜਵਾਨਾਂ ਨੂੰ ਬਾਲ ਘਾਟ ਵਿਖੇ ਹੀ ਗੋਲੀਆਂ ਮਾਰ ਕੇ ਸ਼ਹੀਦ ਕਰ ਦਿੱਤਾ ਗਿਆ ਸੀ ਅਤੇ 35 ਤੋਂ ਵੱਧ ਜਵਾਨ ਰਾਵੀ ਦਰਿਆ ਵਿੱਚ ਪਾਣੀ ਦੀ ਲਪੇਟ ਵਿੱਚ ਆ ਗਏ ਸਨ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਬਹੁਤ ਇਤਿਹਾਸਕ ਦਿਨ ਹੈ ਅਤੇ ਸਾਡਾ ਸਭ ਦਾ ਫਰਜ ਬਣਦਾ ਹੈ ਕਿ ਆਜਾਦੀ ਦੀ ਪਹਿਲੀ ਲੜਾਈ ਵਿੱਚ ਸ਼ਹੀਦ ਹੋਏ ਜਵਾਨ ਸਾਡੀ ਪ੍ਰੇਰਣਾ ਦਾ ਸਰੋਤ ਬਣੇ ਰਹਿਣਗੇ। ਉਨਾ ਇਸ ਮੌਕੇ ਕਮੇਟੀ ਦੀ ਮੰਗ ਉੱਪਰ ਬਣਵਾਈ ਗਈ ਡਿਸਪੈਂਸਰੀ ਦਾ ਉਦਘਾਟਨ ਕੀਤਾ ਅਤੇ ਡਿਸਪੈਂਸਰੀ ਦੇ ਕੰਮ ਪੂਰੇ ਕਰਨ ਲਈ ਤਿੰਨ ਲੱਖ ਰੁਪਏ ਦੀ ਹੋਰ ਗਰਾਂਟ ਦਿੱਤੀ।

 ਇਸ ਮੌਕੇ ਫੌਜ ਜਵਾਨਾਂ ਵੱਲੋਂ ਵੀ ਸ਼ਹੀਦਾਂ ਨੂੰ ਸ਼ਰਧਾਜਲੀ ਭੇਂਟ ਕੀਤੀ ਗਈ। ਉਹਨਾਂ ਨੇ ਦੱਸਿਆ ਕਿ ਇਸ ਯਾਦਗਾਰ ਨੂੰ ਆਉਂਦੇ ਰਸਤੇ ਨੂੰ ਖੁੱਲਾ ਕਰਨ ਲਈ ਰੱਖਿਆ ਮੰਤਰਾਲੇ ਨਾਲ ਗੱਲ ਚੱਲ ਰਹੀ ਹੈ ਅਤੇ ਛੇਤੀ ਹੀ ਉਹ ਰੱਖਿਆ ਮੰਤਰੀ ਨੂੰ ਮਿਲ ਕੇ ਇਸ ਮਸਲੇ ਨੂੰ ਹੱਲ ਕਰਵਾਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...