ਸਾਬਕਾ ਵਿਧਾਇਕ ਤੇ ਸੀਨੀਅਰ ਕਾਂਗਰਸੀ ਆਗੂ ਕੁਲਦੀਪ ਵੈਦ ਆਪਣੀ ਜਾਇਦਾਦ ਨਾਲ ਸਬੰਧਤ ਰਿਕਾਰਡ ਵਿਜੀਲੈਂਸ ਬਿਊਰੋ ਨੂੰ ਮੁਹੱਈਆ ਨਹੀਂ ਕਰਵਾ ਰਹੇ। ਜਿਸ ਦੇ ਤਹਿਤ ਹੁਣ ਉਸ ਨੂੰ 17 ਅਪ੍ਰੈਲ ਨੂੰ ਦੁਬਾਰਾ ਬੁਲਾਇਆ ਗਿਆ ਹੈ। ਵਿਜੀਲੈਂਸ ਬਿਊਰੋ ਦੇ ਐਸਐਸਪੀ ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਵਿਜੀਲੈਂਸ ਨੇ ਕੁਲਦੀਪ ਵੈਦ ਨੂੰ ਅੱਜ ਪੇਸ਼ ਹੋਣ ਲਈ ਬੁਲਾਇਆ ਸੀ। ਪਰ ਉਹ ਆਪਣੀ ਜਾਇਦਾਦ ਸਬੰਧੀ ਮੰਗਿਆ ਰਿਕਾਰਡ ਮੁਹੱਈਆ ਨਹੀਂ ਕਰਵਾ ਰਹੇ। ਜਿਸ ਕਾਰਨ ਉਸ ਨੂੰ 17 ਅਪ੍ਰੈਲ ਨੂੰ ਅਗਲੀ ਪੇਸ਼ੀ ਲਈ ਬੁਲਾਇਆ ਗਿਆ ਹੈ। ਜੇਕਰ ਉਹ ਲੋੜੀਂਦਾ ਰਿਕਾਰਡ ਮੁਹੱਈਆ ਨਹੀਂ ਕਰਵਾਉਂਦੇ ਤਾਂ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
----------- Advertisement -----------
ਵਿਜੀਲੈਂਸ ਨੇ ਕੁਲਦੀਪ ਵੈਦ ਨੂੰ ਜਾਇਦਾਦ ਦਾ ਰਿਕਾਰਡ ਨਾ ਦੇਣ ‘ਤੇ 17 ਅਪ੍ਰੈਲ ਨੂੰ ਮੁੜ ਪੇਸ਼ ਹੋਣ ਲਈ ਸੰਮਨ ਕੀਤਾ ਜਾਰੀ
Published on
----------- Advertisement -----------











