ਜਲੰਧਰ ਦੇ ਮਸ਼ਹੂਰ ਕੁਲੜ੍ਹ ਪੀਜਾ ਜੋੜੇ ਨੇ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਿਆ। ਜੋੜੇ ਨੇ ਆਪਣੇ-ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਸ ਨਾਲ ਜੁੜੀਆਂ ਤਸਵੀਰਾਂ ਪੋਸਟ ਕੀਤੀਆਂ ਹਨ। ਪਿਛਲੇ ਮਹੀਨੇ ਵਾਪਰੀਆਂ ਘਟਨਾਵਾਂ ਤੋਂ ਬਾਅਦ, ਜੋੜੇ ਨੇ ਆਪਣੇ-ਆਪਣੇ ਸੋਸ਼ਲ ਮੀਡੀਆ ਅਕਾਉਂਟਸ ‘ਤੇ ਟਿੱਪਣੀ ਕਾਲਮ ਨੂੰ ਲੁਕਾਇਆ ਹੈ। ਇਸ ਦੇ ਨਾਲ ਹੀ ਇਹ ਪਹਿਲੀ ਵਾਰ ਹੈ ਜਦੋਂ ਦੋਵੇਂ ਆਪਣੀ ਧੀ ਨਾਲ ਹਰਿਮੰਦਰ ਸਾਹਿਬ ਪਹੁੰਚੇ।
ਅਸ਼ਲੀਲ ਵੀਡੀਓ ਮਾਮਲੇ ਤੋਂ ਬਾਅਦ ਸਹਿਜ ਅਰੋੜਾ ਅਤੇ ਗੁਰਪ੍ਰੀਤ ਕੌਰ ਸੋਸ਼ਲ ਮੀਡੀਆ ਤੋਂ ਦੂਰ ਰਹੇ। ਇੱਕ ਮਹੀਨੇ ਬਾਅਦ ਦੋਵੇਂ ਬਾਹਰ ਆ ਗਏ ਹਨ। ਇਸ ਸਾਰੀ ਘਟਨਾ ਦੌਰਾਨ ਉਨ੍ਹਾਂ ਦੀ ਨਵਜੰਮੀ ਧੀ ਨੂੰ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।
ਦੱਸ ਦਈਏ ਕਿ ਹਾਲ ਹੀ ਵਿੱਚ ਕੁਲੜ੍ਹ ਪੀਜਾ ਜੋੜੇ ਦੀ ਕਥਿਤ ਅਸ਼ਲੀਲ ਵੀਡੀਓ ਵਾਇਰਲ ਹੋਈ ਸੀ। ਪੁਲੀਸ ਨੇ ਇਸ ਮਾਮਲੇ ਵਿੱਚ ਇੱਕ ਲੜਕੀ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ ਜੋ ਪਹਿਲਾਂ ਜੋੜੇ ਦੇ ਰੈਸਟੋਰੈਂਟ ਵਿੱਚ ਕੰਮ ਕਰਦੀ ਸੀ। ਨੌਜਵਾਨ ਸਹਿਜ ਅਰੋੜਾ ਨੇ ਸੋਸ਼ਲ ਮੀਡੀਆ ਰਾਹੀਂ ਸਪੱਸ਼ਟੀਕਰਨ ਦਿੱਤਾ ਸੀ ਕਿ ਇਹ ਵੀਡੀਓ ਉਨ੍ਹਾਂ ਦੀ ਨਹੀਂ ਹੈ। ਉਸ ਵੀਡੀਓ ਨੂੰ ਆਰਟੀਫਿਸ਼ੀਅਲ ਇੰਟੈਲੀਜੈਂਸ (AI) ਰਾਹੀਂ ਬਣਾਇਆ ਗਿਆ ਹੈ। ਉਸ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਸ ਨੇ ਵੀਡੀਓ ਵਾਇਰਲ ਨਾ ਕਰਨ ਦੀ ਵੀ ਅਪੀਲ ਕੀਤੀ ਸੀ।