November 21, 2026, 10:16 pm
----------- Advertisement -----------
HomeNewsBreaking Newsਕੁਲਤਾਰ ਸੰਧਵਾਂ ਨੇ ਬਟਾਲਾ ਘਟਨਾ 'ਤੇ ਦੁੱਖ ਪ੍ਰਗਟਾਇਆ, ਨਾੜ ਨੂੰ ਅੱਗ ਲਾਉਣ...

ਕੁਲਤਾਰ ਸੰਧਵਾਂ ਨੇ ਬਟਾਲਾ ਘਟਨਾ ‘ਤੇ ਦੁੱਖ ਪ੍ਰਗਟਾਇਆ, ਨਾੜ ਨੂੰ ਅੱਗ ਲਾਉਣ ਦੀ ਕੁਰੀਤੀ ਖਿਲਾਫ ਲਾਮਬੰਦ ਹੋਣ ਦੀ ਕੀਤੀ ਅਪੀਲ

Published on

----------- Advertisement -----------

ਚੰਡੀਗੜ੍ਹ, 5 ਮਈ 2022 – ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਟਾਲਾ ਨਜ਼ਦੀਕ ਨਵਾਂ ਪਿੰਡ ਬਰਕੀਵਾਲ ਵਿਖੇ ਇਕ ਨਿੱਜੀ ਸਕੂਲ ਦੀ ਬੱਸ ਦੇ ਨਾੜ ਦੀ ਅੱਗ ਵਿਚ ਜਲ ਜਾਣ ਵਾਲੀ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਹਾਦਸੇ ‘ਚ 7 ਬੱਚੇ ਝੁਲਸ ਗਏ ਜਿਨ੍ਹਾਂ ‘ਚੋਂ 3 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਨਾੜ ਨੂੰ ਅੱਗ ਲੱਗੀ ਹੋਣ ਕਰਕੇ ਧੂਏਂ ਕਾਰਨ ਬੱਸ ਦੇ ਡਰਾਈਵਰ ਨੂੰ ਕੁਝ ਦਿਖਾਈ ਨਾ ਦਿੱਤਾ ਅਤੇ ਸੰਤੁਲਨ ਵਿਗੜਨ ਕਰਕੇ ਬੱਸ ਖੇਤਾਂ ਵਿੱਚ ਪਲਟ ਗਈ ਅਤੇ ਅੱਗ ਲੱਗ ਗਈ।

ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਕੂਲ ਬੱਸ ਨੂੰ ਲੱਗੀ ਅੱਗ ਦੀਆਂ ਤਸਵੀਰਾਂ ਵੇਖਕੇ ਮਨ ਨੂੰ ਬੇਹੱਦ ਦੁੱਖ ਮਹਿਸੂਸ ਹੋਇਆ ਹੈ। ਨਾੜ ਨੂੰ ਅੱਗ ਲਾਉਣ ਨਾਲ ਜਿੱਥੇ ਵਾਤਾਵਰਨ ਗੰਧਲਾ ਹੁੰਦਾ ਹੈ ਉਥੇ ਹੀ ਹਜ਼ਾਰਾਂ ਜੀਵ ਜੰਤੂ, ਮਿੱਤਰ ਕੀੜੇ ਅਤੇ ਦਰੱਖਤ ਵੀ ਤਬਾਹ ਹੁੰਦੇ ਹਨ। ਉਹਨਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਹਰ ਵਰਗ ਨੂੰ ਇਸ ਕੁਰੀਤੀ ਖਿਲਾਫ ਲਾਮਬੰਦ ਹੋਣਾ ਪਵੇਗਾ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਅਸੀਂ ਸਿਹਤਮੰਦ ਵਾਤਾਵਰਣ ਛੱਡ ਕੇ ਜਾ ਸਕੀਏ ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਫ਼ਸਲੀ ਵਿਭਿੰਨਤਾ ਲਈ ਵੀ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ ਜਿਸ ਤਹਿਤ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਸਹਾਇਤਾ ਰਾਸ਼ੀ ਦਾ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਨਾੜ ਨੂੰ ਅੱਗ ਲਾਉਣ ਦੀ ਥਾਂ ਕਿਸਾਨਾਂ ਨੂੰ ਮਾਹਿਰਾਂ ਵੱਲੋਂ ਦਿੱਤੇ ਸੁਝਾਵਾਂ ਅਨੁਸਾਰ ਨਾੜ ਪ੍ਰਬੰਧਾਂ ਵੱਲ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...