July 27, 2026, 7:24 am
----------- Advertisement -----------
HomeNewsLatest Newsਕੁਲਤਾਰ ਸਿੰਘ ਸੰਧਵਾਂ ਨੇ ਕਾਮਨਵੈਲਥ ਵੇਟਲਿਫਟਿੰਗ ਚੈਂਪੀਅਨਸ਼ਿਪ-2023 'ਚ ਨਾਮਣਾ ਖੱਟਣ ਲਈ ਅਮਰਜੀਤ...

ਕੁਲਤਾਰ ਸਿੰਘ ਸੰਧਵਾਂ ਨੇ ਕਾਮਨਵੈਲਥ ਵੇਟਲਿਫਟਿੰਗ ਚੈਂਪੀਅਨਸ਼ਿਪ-2023 ‘ਚ ਨਾਮਣਾ ਖੱਟਣ ਲਈ ਅਮਰਜੀਤ ਗੁਰੂ ਦੀ ਪਿੱਠ ਥਾਪੜੀ

Published on

----------- Advertisement -----------

ਚੰਡੀਗੜ੍ਹ, 19 ਜੁਲਾਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਹਾਲ ਹੀ ਵਿੱਚ ਨੋਇਡਾ ਵਿਖੇ ਹੋਈ ਕਾਮਨਵੈਲਥ ਵੇਟਲਿਫਟਿੰਗ ਚੈਂਪੀਅਨਸ਼ਿਪ-2023 ਦੌਰਾਨ ਵੇਟਲਿਫਟਿੰਗ ’ਚ ਚਾਂਦੀ ਦਾ ਤਗ਼ਮਾ ਜਿੱਤਣ ਵਾਲੇ ਬੇਮਿਸਾਲ ਵੇਟਲਿਫਟਰ ਅਮਰਜੀਤ ਗੁਰੂ ਨਾਲ ਮੁਲਾਕਾਤ ਕੀਤੀ।

ਪਿੰਡ ਗੁਣਾਚੌਰ (ਐਸ.ਬੀ.ਐਸ. ਨਗਰ) ਦੇ ਰਹਿਣ ਵਾਲੇ ਰਾਜ ਕੁਮਾਰ ਦੇ ਪੁੱਤਰ ਅਮਰਜੀਤ ਗੁਰੂ ਨੇ ਪਿਛਲੇ 13 ਸਾਲਾਂ ਤੋਂ ਵੇਟਲਿਫਟਿੰਗ ਦੇ ਖੇਤਰ ਵਿੱਚ ਪੂਰੀ ਲਗਨ ਤੇ ਹੁਨਰ ਸਦਕਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਆਪਣੀ ਸਖ਼ਤ ਮਿਹਨਤ ਅਤੇ ਕਾਮਯਾਬੀ ਦੇ ਨਵੇਂ ਦਿਸਹੱਦੇ ਛੋਹਣ ਦੀ ਨਿਰੰਤਰ ਕੋਸ਼ਿਸ਼ ਸਦਕਾ ਉਹ ਦੇਸ਼ ਦੇ ਸਿਖ਼ਰਲੇ ਵੇਟਲਿਫਟਰਾਂ ਵਿੱਚ ਇੱਕ ਮਾਣਮੱਤਾ ਸਥਾਨ ਪ੍ਰਾਪਤ ਕਰਨ ਵਿੱਚ ਸਫਲ ਰਿਹਾ ਹੈ।

ਇੱਥੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਹੋਈ ਮੀਟਿੰਗ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅਮਰਜੀਤ ਗੁਰੂ ਦੀ ਕਾਮਨਵੈਲਥ ਵੇਟਲਿਫਟਿੰਗ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਾਪਤੀ ਲਈ ਸ਼ਲਾਘਾ ਕੀਤੀ। ਉਨ੍ਹਾਂ ਅਮਰਜੀਤ ਗੁਰੂ ਦੀ ਖੇਡ ਪ੍ਰਤੀ ਵਚਨਬੱਧਤਾ ਦੀ ਸ਼ਲਾਘਾ ਕੀਤੀ ਅਤੇ ਪੰਜਾਬ ਦੇ ਇੱਕ ਮਿਹਨਤੀ ਨੌਜਵਾਨ ਅਥਲੀਟ ਨੂੰ ਰਾਸ਼ਟਰੀ ਪੱਧਰ ’ਤੇ ਚਮਕਦਾ ਦੇਖ ਕੇ ਮਾਣ ਪ੍ਰਗਟ ਕੀਤਾ।

ਗੱਲਬਾਤ ਦੌਰਾਨ ਸੰਧਵਾਂ ਨੇ ਅਮਰਜੀਤ ਗੁਰੂ ਨੂੰ ਉਸਦੇ ਭਵਿੱਖੀ ਯਤਨਾਂ ਲਈ ਪੂਰਨ ਸਮਰਥਨ ਅਤੇ ਹੱਲਾਸ਼ੇਰੀ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਮਰਜੀਤ ਗੁਰੂ ਵਰਗੇ ਪ੍ਰਤਿਭਾਸ਼ਾਲੀ ਅਥਲੀਟਾਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਉੱਭਰਨ ਲਈ ਲੋੜੀਂਦੇ ਸਰੋਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਇਸ ਮੌਕੇ ਨਵਾਂਸ਼ਹਿਰ ਦੇ ਵਿਧਾਇਕ ਸ਼. ਨਛੱਤਰ ਪਾਲ ਵੀ ਹਾਜ਼ਰ ਸਨ। ਉਨ੍ਹਾਂ ਅਮਰਜੀਤ ਗੁਰੂ ਨੂੰ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖਿਡਾਰੀ ਦੀ ਸ਼ਾਨਦਾਰ ਪ੍ਰਾਪਤੀ ਨੇ ਨਾ ਸਿਰਫ਼ ਉਸ ਦੇ ਪਰਿਵਾਰ ਅਤੇ ਜੱਦੀ ਸ਼ਹਿਰ ਦਾ ਨਾਂ ਰੌਸ਼ਨ ਕੀਤਾ ਹੈ ਸਗੋਂ ਸੂਬੇ ਭਰ ਦੇ ਨਵੇਂ ਖਿਡਾਰੀਆਂ ਲਈ ਪ੍ਰੇਰਨਾ ਸਰੋਤ ਵੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਗਾ, 25 ਜੁਲਾਈ,2026*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ...

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਚੰਡੀਗੜ੍ਹ, 25 ਜੁਲਾਈ 2026::ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ...

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਕਰੋੜਾਂ ਵਿਦਿਆਰਥੀਆਂ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਵਿਅਕਤੀ ਦੀ ਜਿੱਤ ਹੈ: ਮਾਲਵਿੰਦਰ ਕੰਗ

*ਚੰਡੀਗੜ੍ਹ; 25 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ...

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

*ਚੰਡੀਗੜ੍ਹ, 25 ਜੁਲਾਈ,2026*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ...

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...