July 29, 2026, 9:18 am
----------- Advertisement -----------
HomeNewsਕੁਲਤਾਰ ਸਿੰਘ ਸੰਧਵਾਂ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

Published on

----------- Advertisement -----------

ਚੰਡੀਗੜ੍ਹ, 13 ਸਤੰਬਰ (ਬਲਜੀਤ ਮਰਵਾਹਾ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੰਗਲਵਾਰ ਸ਼ਾਮ ਨੂੰ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਜ਼ਿਲ੍ਹਾ ਫ਼ਰੀਦਕੋਟ ਦੇ ਕੋਟਕਪੂਰਾ ਹਲਕੇ ਦੇ ਪਿੰਡ ਟਹਿਣਾ ਵਿਖੇ ਵਾਪਰ ਰਹੇ ਹਾਦਸਿਆਂ ਦਾ ਮੁੱਦਾ ਉਠਾਇਆ ਅਤੇ ਕੀਮਤੀ ਜਾਨਾਂ ਬਚਾਉਣ ਲਈ ਅੰਡਰ ਬ੍ਰਿਜ ਬਣਾਉਣ ਦੀ ਮੰਗ ਕੀਤੀ।

ਸ. ਸੰਧਵਾਂ ਨੇ ਕੇਂਦਰੀ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਉਕਤ ਸਥਾਨ ’ਤੇ ਅਣਸੁਖਾਵੀਂ ਘਟਨਾਵਾਂ ਵਾਪਰ ਰਹੀਆਂ ਹਨ, ਕਿਉਂਕਿ ਫਰੀਦਕੋਟ ਅਤੇ ਹੋਰ ਨੇੜਲੇ ਪਿੰਡਾਂ ਤੋਂ ਆਉਣ ਵਾਲੇ ਭਾਰੀ ਵਾਹਨਾਂ ਕਾਰਨ ਹਾਦਸੇ ਵਾਪਰਨ ਦਾ ਖ਼ਤਰਾ ਬਣਿਆ ਰਹਿੰਦਾ ਹੈ।

ਸਪੀਕਰ ਨੇ ਕਿਹਾ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਉਨ੍ਹਾਂ ਨੂੰ ਪਿੰਡ ਟਹਿਣਾ ਨੇੜੇ ਅੰਡਰ ਬ੍ਰਿਜ ਬਣਾ ਕੇ ਇਸ ਮਾਮਲੇ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਲਿਖਤੀ ਪ੍ਰਵਾਨਗੀ ਜਲਦੀ ਹੀ ਜਾਰੀ ਕਰ ਦਿੱਤੀ ਜਾਵੇਗੀ। ਸੰਧਵਾਂ ਨੇ ਲੋਕਾਂ ਨੂੰ ਜ਼ਿੰਮੇਵਾਰੀ ਨਾਲ ਵਾਹਨ ਚਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ, ‘’ਇਹ ਅੰਡਰ ਬ੍ਰਿਜ ਟ੍ਰੈਫਿਕ ਸਮੱਸਿਆ ਨੂੰ ਹੱਲ ਕਰਨ ਦੇ ਨਾਲ-ਨਾਲ ਹਾਦਸਿਆਂ ਤੋਂ ਬਚਣ ਵਿੱਚ ਵੀ ਮਦਦ ਕਰੇਗਾ।”

ਇਸ ਦੌਰਾਨ ਸ. ਸੰਧਵਾਂ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਰਾਹਤ ਦੇਣ ਦੀ ਆਪਣੀ ਵਚਨਬੱਧਤਾ ਤਹਿਤ ਸੂਬੇ ਦੀਆਂ ਇੱਕ ਦਰਜਨ ਦੇ ਕਰੀਬ ਸੜਕਾਂ ਨੂੰ ਟੋਲ ਮੁਕਤ ਦਿੱਤਾ ਹੈ, ਜਿਸ ਨਾਲ ਆਮ ਲੋਕਾਂ ਦੀ ਰੋਜ਼ਾਨਾ ਹਜ਼ਾਰਾਂ ਰੁਪਏ ਦੀ ਬੱਚਤ ਹੋਈ ਹੈ।

ਇਸ ਮੌਕੇ ਸ. ਸੰਧਵਾਂ ਨੇ ਪੰਜਾਬ ਦੇ ਹੋਰ ਸੜਕੀ ਪ੍ਰਾਜੈਕਟਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਅਤੇ ਇਨ੍ਹਾਂ ਪ੍ਰਾਜੈਕਟਾਂ ਦੇ ਜਲਦੀ ਮੁਕੰਮਲ ਹੋਣ ਦੀ ਆਸ ਪ੍ਰਗਟਾਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਕਾਰਗੁਜ਼ਾਰੀ ਅਤੇ ਵਿਕਾਸ ਦੇ ਆਧਾਰ ‘ਤੇ ਨਵਾਂ ਫਤਵਾ ਮੰਗੇਗੀ, ਪੰਜਾਬ ‘ਰੰਗਲਾ ਪੰਜਾਬ’ ਬਣਨ ਵੱਲ ਵਧ ਰਿਹਾ ਹੈ: ਬਲਤੇਜ ਪੰਨੂ

*ਚੰਡੀਗੜ੍ਹ 28 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਮਾਂ ਦੀ ਅੰਤਿਮ ਵਿਦਾਈ ‘ਤੇ ਭੁੱਬਾਂ ਮਾਰ ਰੋਏ ਗਾਇਕ ਜੱਸੀ ਗਿੱਲ, ਦੁੱਖ ਵੰਡਾਉਣ ਪਹੁੰਚੇ ਸਾਥੀ ਕਲਾਕਾਰ

ਬੀਤੇ ਦਿਨ ਮਸ਼ਹੂਰ ਪੰਜਾਬੀ ਗਾਇਕ ਜੱਸੀ ਗਿੱਲ ਦੀ ਮਾਤਾ ਰਵਿੰਦਰ ਕੌਰ ਦਾ ਦਿਹਾਂਤ ਹੋ...

CM ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ 5ਵੇਂ ਮੁੱਖ ਮੰਤਰੀ! ਰਿਪੋਰਟ ‘ਚ ਹੋਇਆ ਖੁਲਾਸਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ ਮੁੱਖ...

‘ਅਸ਼ਲੀਲ ਭਾਸ਼ਾ ਵਰਤਣ ਵਾਲਿਆਂ ਨੂੰ ਵਿਦਿਆਰਥੀ ਨਹੀਂ ਕਿਹਾ ਜਾ ਸਕਦਾ’ : ਕੰਗਨਾ ਰਣੌਤ

ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦਾ ਨਵੀਂ ਦਿੱਲੀ ਵਿੱਚ ਹਾਲ ਹੀ ਵਿੱਚ...

AAP ਨੇ ਜਗਰੂਪ ਸੇਖਵਾਂ ਨੂੰ ਬਣਾਇਆ ਨਵਾਂ ਸੂਬਾ ਉਪ ਪ੍ਰਧਾਨ, ਕੀਤੀਆਂ 3 ਹੋਰ ਨਵੀਆਂ ਨਿਯੁਕਤੀਆਂ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ​​ਕਰਨ ਲਈ...

‘ਸਾਨੂੰ ਕੋਈ ਖ਼ਤਰਾ ਨਹੀਂ, ਗੰਨਮੈਨਾਂ ਨੂੰ ਥਾਣੇ ਭੇਜੋ…’, ਸੰਤ ਸੀਚੇਵਾਲ ਨੇ DGP ਨੂੰ ਲਿਖਿਆ ਪੱਤਰ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸੀਚੇਵਾਲ ਨੇ ਆਪਣੀ ਸੁਰੱਖਿਆ ਵਾਪਸ ਲੈਣ...

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ; 27 ਜੁਲਾਈ: ਸਫ਼ਾਈ ਸੇਵਕਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਪ੍ਰਤੀ ਆਪਣੀ ਵਚਨਬੱਧਤਾ ਤਹਿਤ ਮੁੱਖ...