ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਨਵੀਂ ਦਿੱਲੀ ਵਿਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਸਪੀਕਰ ਦਾ ਅਹੁਦਾ ਸੰਭਾਲਣ ਤੋਂ ਬਾਅਦ ਉਹ ਪਹਿਲੀ ਵਾਰ ਰਾਸ਼ਟਰਪਤੀ ਨੂੰ ਮਿਲੇ ਹਨ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਨਵੀਂ ਦਿੱਲੀ ਦੇ ਦੌਰੇ ਦੌਰਾਨ ਉਹਨਾਂ ਸਿਸ਼ਟਾਚਾਰ ਦੇ ਨਾਤੇ ਦੇਸ਼ ਦੇ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਹੈ।
ਇਸ ਮੌਕੇ ਸੰਧਵਾਂ ਦੇ ਪਰਿਵਾਰਕ ਮੈਂਬਰ ਵੀ ਨਾਲ ਉਨ੍ਹਾਂ ਦੇ ਨਾਲ ਸਨ। ਉਹਨਾਂ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਉਹਨਾਂ ਨੂੰ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਦੇ ਲੰਬੇ ਸਿਆਸੀ ਅਤੇ ਦੇਸ਼ ਦੇ ਸਰਵਉੱਚ ਅਹੁਦਿਆਂ ‘ਤੇ ਰਹਿਣ ਦੇ ਤਜ਼ੁਰਬੇ ਦੀਆਂ ਗੱਲਾਂ ਤੋਂ ਕਾਫੀ ਕੁਝ ਸਿੱਖਣ ਨੂੰ ਮਿਲਿਆ ਹੈ।
ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਸ਼ੁੱਕਰਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਕੁਲਤਾਰ ਸਿੰਘ ਸੰਧਵਾ ਵੱਲੋਂ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਦੀਆ ਕੁੱਝ ਤਸਵੀਰਾਂ ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀਆ ਗਈਆ
----------- Advertisement -----------
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ
Published on
----------- Advertisement -----------
----------- Advertisement -----------












