July 29, 2026, 4:29 pm
----------- Advertisement -----------
HomeNewsLatest Newsਪਿੰਡ ਤਾਰਾਪੁਰ ਮਾਜਰੀ ਵਿਖੇ ਜਲਦ ਹੀ ਲਗਾਇਆ ਜਾਵੇਗਾ ਲੇਬਰ ਰਜਿਸਟ੍ਰੇਸ਼ਨ ਕੈਂਪ :...

ਪਿੰਡ ਤਾਰਾਪੁਰ ਮਾਜਰੀ ਵਿਖੇ ਜਲਦ ਹੀ ਲਗਾਇਆ ਜਾਵੇਗਾ ਲੇਬਰ ਰਜਿਸਟ੍ਰੇਸ਼ਨ ਕੈਂਪ : ਅਨਮੋਲ ਗਗਨ ਮਾਨ

Published on

----------- Advertisement -----------

ਐਸ.ਏ.ਐਸ.ਨਗਰ: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰਮੋਸ਼ਨ, ਕਿਰਤ ਅਤੇ ਸ਼ਿਕਾਇਤ ਨਿਵਾਰਨ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਵੀਰਵਾਰ ਨੂੰ ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਪਿੰਡ ਤਾਰਾਪੁਰ ਮਾਜਰੀ ਵਿਖੇ ਗ੍ਰਾਮ ਪੰਚਾਇਤ ਅਤੇ ਛਿੰਝ ਕਮੇਟੀ ਵੱਲੋਂ ਕਰਵਾਏ ਗਏ 10ਵੇਂ ਵਿਸ਼ਾਲ ਕੁਸ਼ਤੀ ਮੁਕਾਬਲੇ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ। ਇੱਥੇ ਪਹੁੰਚਣ ‘ਤੇ ਗ੍ਰਾਮ ਪੰਚਾਇਤ ਅਤੇ ਛਿੰਝ ਕਮੇਟੀ ਵੱਲੋਂ ਕੈਬਨਿਟ ਮੰਤਰੀ ਦਾ ਨਿੱਘਾ ਸਵਾਗਤ ਕੀਤਾ ਗਿਆ ਇਸ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਨੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਹਰ ਵਰਗ ਦੇ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਲੋਕ ਹਿੱਤ ਵਿੱਚ ਕਈ ਫੈਸਲੇ ਲਏ ਹਨ। ਅਨਮੋਲ ਗਗਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ‘ਤੇ ਕੰਮ ਕਰ ਰਹੀ ਹੈ ਅਤੇ ਸਰਕਾਰ ਵੱਲੋਂ ਭ੍ਰਿਸ਼ਟਾਚਾਰੀਆਂ ਵਿਰੁੱਧ ਸਖ਼ਤ ਕਦਮ ਚੁੱਕੇ ਗਏ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡ ਤਾਰਾਪੁਰ ਮਾਜਰੀ ਵਿਖੇ ਕੈਂਪ ਲਗਾ ਕੇ ਲੇਬਰ ਕਾਰਡ ਬਣਾਏ ਜਾਣਗੇ ਤਾਂ ਜੋ ਕਿਰਤ ਵਿਭਾਗ ਅਧੀਨ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਪਹੁੰਚ ਸਕੇ। ਉਨ੍ਹਾਂ ਦੱਸਿਆ ਕਿ ਖਰੜ ਹਲਕੇ ਲਈ ਸਰਕਾਰ ਵੱਲੋਂ 6 ਪੁਲਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਨ੍ਹਾਂ ਦੀ ਉਸਾਰੀ ਜਲਦੀ ਹੀ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਪਿੰਡ ਵਾਸੀਆਂ ਵੱਲੋਂ ਕੈਬਨਿਟ ਮੰਤਰੀ ਨੂੰ ਹੋਰ ਸਮੱਸਿਆਵਾਂ ਤੋਂ ਵੀ ਜਾਣੂ ਕਰਵਾਇਆ ਗਿਆ, ਜਿਸ ਨੂੰ ਸੁਣ ਕੇ ਕੈਬਨਿਟ ਮੰਤਰੀ ਨੇ ਜਲਦੀ ਹੀ ਸਾਰੀਆਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਤਾਰਾਪੁਰ ਮਾਜਰੀ ਵਿਖੇ ਸਥਿਤ ਧਾਰਮਿਕ ਸਥਾਨ ਲਾਲਾਂਵਾਲਾ ਪੀਰ ਦੀ ਦਰਗਾਹ ‘ਤੇ ਵੀ ਮੱਥਾ ਟੇਕਿਆ ਅਤੇ ਅਸ਼ੀਰਵਾਦ ਲਿਆ। ਇਸ ਮੌਕੇ ਗ੍ਰਾਮ ਪੰਚਾਇਤ ਅਤੇ ਛਿੰਝ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਸਬ-ਤਹਿਸੀਲ ਮਾਜਰੀ ਦੇ ਨਾਇਬ ਤਹਿਸੀਲਦਾਰ ਸ੍ਰੀ ਕਰਮਜੀਤ ਸਿੰਘ ਖਟੜਾ ਸਮੇਤ ਹੋਰ ਸੀਨੀਅਰ ਪੁਲਿਸ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ...

 ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ...

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...